ਪੰਜਾਬ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਤੋਂ ਜਲਦੀ ਰਾਹਤ ਮਿਲੇਗੀ। ਦੱਸ ਦਈਏ ਕਿ ਇਸ ਵਾਰ ਮਾਨਸੂਨ ਦਾ ਮੌਸਮ ਆਮ ਰਹਿਣ ਵਾਲਾ ਹੈ। ਜਿਸ ਕਾਰਨ ਹੋਰ ਬਾਰਸ਼ ਹੋਣ ਦੀ ਉਮੀਦ ਨਹੀਂ ਹੈ। ਜਾਣਕਾਰੀ ਦਿੰਦੇ ਹੋਏ ਮੌਸਮ ਵਿਭਾਗ ਨੇ ਕਿਹਾ ਕਿ ਆਉਣ ਵਾਲੇ 5 ਦਿਨਾਂ ਵਿਚ ਕਿਸਾਨਾਂ ਨੂੰ ਚਿੰਤਾ ਕਰਨ ਦੀ ਜ਼ਰੂਰਤ ਨਹੀਂ ਹੈ, ਕਿਉਂਕਿ ਮੌਸਮ ਸਾਫ ਹੋਵੇਗਾ। ਜ਼ਿਕਰਯੋਗ ਹੈ ਕਿ ਹਾੜੀ ਦੀ ਵਾਢੀ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਮੀਂਹ ਦਾ ਮਾਹੌਲ ਬਣਿਆ ਹੋਇਆ ਹੈ। ਜਿਸ ਨਾਲ ਕਣਕ ਦੀ ਫ਼ਸਲ ਦੀ ਵਾਢੀ ਵੀ ਪ੍ਰਭਾਵਿਤ ਹੋ ਰਹੀ ਹੈ।