ਪੰਜਾਬ ਕਾਂਗਰਸ ‘ਚ ਕਾਟੋ-ਕਲੇਸ਼ ਵਿਚਕਾਰ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਤੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦਿੱਲੀ ‘ਚ ਕਾਂਗਰਸੀ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਰਾਹੁਲ ਨੂੰ ਮਿਲਣ ਤੋਂ ਬਾਅਦ ਸੁਨੀਲ ਜਾਖੜ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਮੌਜੂਦਾ ਸਥਿਤੀ ਜਲਦ ਹੀ ਸੁਲਝ ਜਾਵੇਗੀ। ਕਾਂਗਰਸ ਦੇ ਦੋ ਵਿਧਾਇਕਾਂ ਦੇ ਮੁੰਡਿਆਂ ਨੂੰ ਨੌਕਰੀ ਦੇਣ ਦੇ ਫ਼ੈਸਲੇ ‘ਤੇ ਜਾਖਵ ਨੇ ਕਿਹਾ ਕਿ ਗਲਤ ਨੂੰ ਤਾਂ ਗਲਤ ਹੀ ਕਿਹਾ ਜਾਵੇਗਾ। ਕੁਝ ਲੋਕ ਨੇ ਜੋ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਗਲਤ ਸਲਾਹ ਦੇ ਰਹੇ ਹਨ। ਉਨ੍ਹਾਂ ਨੇ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਵਿਚਕਾਰ ਚੱਲ ਰਹੀ ਜੰਗ ‘ਤੇ ਕਿਹਾ ਕਿ ਇਹ ਹੁਣ ਮਸ਼ਵਰਾ ਦਾ ਹਿੱਸਾ ਹੈ। ਜਾਖੜ ਨੇ ਕਿਹਾ ਕਿ ਰਾਹੁਲ ਗਾਂਧੀ ਸਾਰੇ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੇ ਹਨ । ਪਾਰਟੀ ਨੂੰ ਮਜ਼ਬੂਤ ਕਰਨ ਲਈ ਜੋ ਕੁਝ ਵੀ ਜ਼ਰੂਰੀ ਹੈ ਉਹ ਕੀਤਾ ਜਾਵੇਗਾ । ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਜਾਖੜ ਦਾ ਕਹਿਣਾ ਸੀ ਕਿ ਕਾਂਗਰਸ ਇਕੱਠੀ ਹੋ ਕੇ ਲੜੇ ਇਹ ਕਾਂਗਰਸ ਨੂੰ ਠੀਕ ਕਰਨ ਦੀ ਦਵਾਈ ਹੈ । ਸੁਨੀਲ ਜਾਖੜ ਦਾ ਕਹਿਣਾ ਸੀ ਕਿ ਮੈਨੂੰ ਭਰੋਸਾ ਹੈ ਜਲਦ ਹੱਲ ਨਿਕਲੇਗਾ ।