ਅਰਵਿੰਦ ਕੇਜਰੀਵਾਲ ਸਰਕਾਰ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਾਹਿਬ ਜਾਣ ਲਈ ਕਰਫ਼ਿਊ ਵਿਚ ਛੋਟ ਦੇਣ ਦਾ ਐਲਾਨ ਕੀਤਾ ਹੈ। ਸ਼ਨੀਵਾਰ ਨੂੰ ਅਰਵਿੰਦ ਕੇਜਰੀਵਾਲ ਦੀ ਸਰਕਾਰ ਵੱਲੋਂ ਇੱਕ ਨੋਟੀਫ਼ਿਕੇਸ਼ਨ ਜਾਰੀ ਕਰਕੇ ਜ਼ਿਲ੍ਹਾ ਅਧਿਕਾਰੀਆਂ ਅਤੇ ਪੁਲੀਸ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂ ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਸਕਦੇ ਹਨ।