ਹਵਾਈ ਸੈਨਾ ਦਾ ਇੱਕ ਹੈਲੀਕਾਪਟਰ Mi-17V5 ਬੁੱਧਵਾਰ ਨੂੰ ਤਾਮਿਲਨਾਡੂ ਦੇ ਕੁਨੂਰ ਜੰਗਲ ਵਿੱਚ ਹਾਦਸਾਗ੍ਰਸਤ ਹੋ ਗਿਆ, ਜਿਸ ਵਿੱਚ 14 ਲੋਕ ਸਵਾਰ ਦੱਸੇ ਜਾ ਰਹੇ ਹਨ, ਪਰ 9 ਲੋਕਾਂ ਦੇ ਨਾਂ ਆਨ-ਬੋਰਡ ਸੂਚੀ ਵਿੱਚ ਸ਼ਾਮਲ ਹਨ। ਜਿਨ੍ਹਾਂ ਵਿੱਚ ਸਿਖਰਲੇ ਸੀਡੀਐਸ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ, ਬ੍ਰਿਗੇਡੀਅਰ ਐਨਐਸ ਲਿਡਰ, ਲੈਫਟੀਨੈਂਟ ਕਰਨਲ ਮਨਜਿੰਦਰ ਸਿੰਘ ਅਤੇ ਪੰਜ ਹੋਰ ਸ਼ਾਮਲ ਹਨ।
Extremely sad to see the images of the chopper crash with CDS Bipin Rawat and his wife on board. Praying for the safety of all.
— Capt.Amarinder Singh (@capt_amarinder) December 8, 2021
ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕੀਤਾ ਅਤੇ ਲਿਖਿਆ, ਸੀਡੀਐਸ ਬਿਪਿਨ ਰਾਵਤ ਅਤੇ ਉਨ੍ਹਾਂ ਦੀ ਪਤਨੀ ਨਾਲ ਹੈਲੀਕਾਪਟਰ ਕਰੈਸ਼ ਦੀਆਂ ਤਸਵੀਰਾਂ ਦੇਖ ਕੇ ਬਹੁਤ ਦੁੱਖ ਹੋਇਆ, ਮੈਂ ਸਾਰਿਆਂ ਦੀ ਸੁਰੱਖਿਆ ਲਈ ਪ੍ਰਾਰਥਨਾ ਕਰਦਾ ਹਾਂ।
Concerned at the news of @IAF_MCC helicopter with the CDS General Bipin Rawat on board meeting with an accident near Coonoor Tamil Nadu. Praying for the safety of all.
— Amarinder Singh Raja Warring (@RajaBrar_INC) December 8, 2021
ਦੂਜੇ ਪਾਸੇ ਟ੍ਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ ਵਿਅਕਤ ਕਰਦੇ ਹੋਏ ਕਿਹਾ ਕਿ ਮੈਂ ਸਾਰਿਆਂ ਦੀ ਸੁਰੱਖਿਆ ਲਈ ਪ੍ਰਾਥਨਾ ਕਰਦਾ ਹਾਂ।