ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਨਾਲ 20 ਤੋਂ 25 ਆਗੂ ਹੋਣਗੇ ਜੋ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਬਾਰੇ ਚਰਚਾ ਕਰਨਗੇ।
ਕੈਪਟਨ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਮੈਂ ਇਸ ਦਾ ਹੱਲ ਕੱਢਣ ਵਿੱਚ ਮਦਦ ਕਰ ਸਕਦਾ ਹਾਂ ਕਿਉਂਕਿ ਮੈਂ ਪੰਜਾਬ ਦਾ ਮੁੱਖ ਮੰਤਰੀ ਰਿਹਾ ਹਾਂ ਅਤੇ ਮੈਂ ਇੱਕ ਕਿਸਾਨ ਵੀ ਹਾਂ। ਅਤੇ ਕਿਸਾਨ) ਖੇਤੀਬਾੜੀ ਕਾਨੂੰਨਾਂ ਤੋਂ ਪੈਦਾ ਹੋਏ ਸੰਕਟ ਦਾ ਹੱਲ ਚਾਹੁੰਦੇ ਹਨ।