ਐਤਵਾਰ, ਮਾਰਚ 8, 2026 06:13 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੈਪਟਨ ਤੇ ਸਿੱਧੂ ਦੀ ਮੀਟਿੰਗ ਖ਼ਤਮ, ਨਵਜੋਤ ਸਿੱਧੂ ਨੇ ਕੈਪਟਨ ਅੱਗੇ ਰੱਖੀਆਂ ਮੰਗਾ

by propunjabtv
ਜੁਲਾਈ 27, 2021
in ਦੇਸ਼, ਪੰਜਾਬ, ਰਾਜਨੀਤੀ
0
ਕੈਪਟਨ ਤੇ ਸਿੱਧੂ ਦੀ ਮੀਟਿੰਗ ਖ਼ਤਮ ਹੋ ਚੁੱਕੀ ਹੈ ਇਸ ਮੀਟੰਗ ਦੇ ਵਿੱਚ 4 ਕਾਰਜਕਾਰੀ ਅਧਿਕਾਰੀ ਵੀ ਸ਼ਾਮਲਿ ਰਹੇ | ਇਸ ਬਾਰੇ ਸਿੱਧੂ ਨੇ ਖੁਦ ਸੋਸ਼ਲ ਮੀਡੀਆ ਤੇ ਜਾਣਕਾਰੀ ਦਿੱਤੀ | ਉਨਾਂ ਇੱਕ ਪੱਤਰ ਸਾਂਝਾ ਕਰਦੇ ਲਿਖਿਆ ਕਿ ਪੰਜਾਬ ਨੂੰ ਅੱਜ ਫ਼ੈਸਲੇ ਲੈਣ ਵਿਚ ਦਲੇਰ, ਦ੍ਰਿੜ ਅਤੇ ਸਭ ਨੂੰ ਨਾਲ ਲੈ ਕੇ ਚੱਲਣ ਵਾਲੀ ਲੀਡਰਸ਼ਿਪ ਦੀ ਲੋੜ ਹੈ ਜੋ ਹਰ ਪੰਜਾਬੀ ਦੀਆਂ ਜਾਇਜ਼ ਮੰਗਾਂ ਪੂਰੀਆਂ ਕਰਨ ਲਈ ਵਚਨਬੱਧ ਹੋਵੇ। ਪੰਜਾਬ ਨੂੰ ਇਸ ਵੇਲੇ ਅਜਿਹੀ ਲੀਡਰਸ਼ਿਪ ਦੀ ਪਹਿਲਾਂ ਨਾਲੋਂ ਕਿਤੇ ਵੱਧ ਲੋੜ ਹੈ। ਹਰ ਪੰਜਾਬੀ ਨੂੰ ਇਨਸਾਫ਼ ਦੇਣ ਦੇ ਨਕਸ਼ੇ ਅਰਥਾਤ ਹਾਈਕਮਾਨ ਦੇ ਦਿੱਤੇ 18 ਸੂਤਰੀ ਏਜੰਡੇ ਨਾਲ ਪੰਜਾਬ ਕਾਂਗਰਸ ਦੇ ਵਰਕਰ ਇਕਮਤ ਡਟਕੇ ਖੜ੍ਹੇ ਹਨ।
ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਣ ਲਈ ਪੰਜਾਬ ਭਰ ਦੇ ਕਾਂਗਰਸ ਪਾਰਟੀ ਵਰਕਰਾਂ ਨਾਲ ਬਾਰੰਬਾਰ ਵਿਚਾਰ-ਵਟਾਂਦਰਾ ਅਤੇ ਸਲਾਹ-ਮਸ਼ਵਰਾ ਕਰਕੇ ਅਸੀਂ ਤੁਹਾਨੂੰ ਏਜੰਡੇ ਦੇ 18 ਨੁਕਤਿਆਂ ਵਿੱਚੋਂ ਉਹ ਪੰਜ ਨੁਕਤੇ ਲਿਖਕੇ ਦੇ ਰਹੇ ਹਾਂ ਜਿਨ੍ਹਾਂ ਉੱਪਰ ਸਰਕਾਰ ਨੂੰ ਤੁਰੰਤ ਪਹਿਲ ਦੇ ਆਧਾਰ ‘ਤੇ ਕਾਰਵਾਈ ਕਰਨੀ ਚਾਹੀਦੀ ਹੈ |
1. ਪੰਜਾਬ ਦੇ ਲੋਕ ਪੰਜਾਬ ਦੀ ਰੂਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਅਤੇ ਕੋਟਕਪੂਰਾ ਤੇ ਬਹਿਬਲ ਕਲਾਂ ਵਿਖੇ ਹੋਈ ਪੁਲਿਸ ਗੋਲੀਬਾਰੀ ਪਿਛਲੇ ਮੁੱਖ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਜ਼ਾ ਦੇ ਰੂਪ ਵਿਚ ਇਨਸਾਫ਼ ਮੰਗ ਰਹੇ ਹਨ।
2. ਸਪੈਸ਼ਲ ਟਾਸਕ ਫੋਰਸ (STF) ਦੀ ਰਿਪੋਰਟ ਵਿਚ ਦਰਜ ਨਸ਼ਾ ਤਸਕਰੀ ਪਿਛਲੇ ਵੱਡੇ ਮਗਰਮੱਛਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਮਿਸਾਲੀ ਸਜ਼ਾ ਦਿੱਤੀ ਜਾਵੇ।
3. ਖੇਤੀ ਪੰਜਾਬ ਦੀ ਰੀੜ੍ਹ ਦੀ ਹੱਡੀ ਹੈ ਅਤੇ ਅਸੀਂ ਸਭ ਕੇਂਦਰ ਦੇ ਤਿੰਨ ਕਾਲੇ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਾਂ, ਇਸ ਲਈ ਪੰਜਾਬ ਸਰਕਾਰ ਤਿੰਨ ਕਾਲੇ ਕਾਨੂੰਨਾਂ ਦੀਆਂ ਕੁੱਝ ਧਾਰਾਵਾਂ ਵਿਚ ਸਿਰਫ਼ ਸੋਧਾਂ ਦੀ ਹੀ ਸਿਫ਼ਾਰਸ ਨਾ ਕਰੇ, ਬਲਕਿ ਇਹ ਐਲਾਨਦਿਆਂ ਕਿ ਇਹ ਕਿਸੇ ਵੀ ਕੀਮਤ ਉੱਪਰ ਪੰਜਾਬ ਵਿਚ ਲਾਗੂ ਨਹੀਂ ਹੋਣਗੇ, ਉਹ ਕਾਲੇ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਨਕਾਰੇ। ਜਿਵੇਂ ਅਸੀਂ ਸਤਲੁਜ-ਯਮੁਨਾ ਲਿੰਕ (SYL) ਦੇ ਕੇਸ ਵਿਚ ਕੀਤਾ ਸੀ, ਵਿਧਾਨ ਸਭਾ ਵੱਲੋਂ ਇਸ ਤਰ੍ਹਾਂ ਦੇ ਹੀ ਦਲੇਰੀ ਵਾਲੇ ਹੱਲ ਦੀ ਅੱਜ ਬੇਹੱਦ ਲੋੜ ਹੈ ਅਤੇ ਮੈਂ ਤੁਹਾਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਇਸ ਲਈ ਵਿਧਾਇਕ ਤਿਆਰ ਹਨ।
4. 2017 ਦੀਆਂ ਚੋਣਾਂ ਮੌਕੇ ਨੁਕਸਦਾਰ ਬਿਜਲੀ ਖਰੀਦ ਸਮਝੌਤਿਆਂ (PPAs) ਨੂੰ ਰੱਦ ਕਰਨ ਦੇ ਤੁਹਾਡੇ ਕੀਤੇ ਵਾਅਦਿਆਂ ਨੂੰ ਵੀ ਸਾਡੀ ਸਰਕਾਰ ਨੂੰ ਤੁਰੰਤ ਪੂਰਾ ਕਰਨਾ ਚਾਹੀਦਾ ਹੈ ਤਾਂ ਕਿ ਪੰਜਾਬ ਦੇ ਖਜ਼ਾਨੇ ਨੂੰ ਹੋਰ ਖੋਰਾ ਨਾ ਲੱਗੇ।
5. ਅੱਜ, 20 ਤੋਂ ਵੱਧ ਜੱਥੇਬੰਦੀਆਂ (ਅਧਿਆਪਕ, ਡਾਕਟਰ, ਨਰਸਾਂ, ਲਾਇਨਮੈਨ, ਸਫ਼ਾਈ ਕਰਮਚਾਰੀ ਆਦਿ) ਰਾਜ ਭਰ ਵਿਚ ਧਰਨੇ ਦੇ ਰਹੇ ਹਨ। ਇਸ ਲਈ ਸਭ ਦੀ ਸੁਨਣ ਨੂੰ ਤਿਆਰ ਅਤੇ ਸਰਬੱਤ ਦੇ ਭਲੇ ਖ਼ਾਤਰ ਕਦਮ ਚੁੱਕਣ ਵਾਲੀ ਲੀਡਰਸ਼ਿਪ ਦੀ ਲੋੜ ਹੈ। ਲਾਜ਼ਮੀ ਹੈ ਕਿ ਸਰਕਾਰ ਗੱਲਬਾਤ ਅਤੇ ਸਲਾਹ-ਮਸ਼ਵਰੇ ਲਈ ਦਰਵਾਜੇ ਖੋਲ੍ਹੇ ਅਤੇ ਆਪਣੇ ਵਿੱਤੀ ਸਾਧਨਾਂ ਨੂੰ ਧਿਆਨ ‘ਚ ਰੱਖਦਿਆਂ ਤੁਰੰਤ ਕੁੱਝ ਕਰੇ।ਨਿਰਣਾਇਕ ਫ਼ੈਸਲੇ ਲਏ ਬਿਨ੍ਹਾਂ ਕਦੇ ਵੀ ਕੋਈ ਮਹਾਨ ਪ੍ਰਾਪਤੀ ਹਾਸਿਲ ਨਹੀਂ ਹੁੰਦੀ। ਅਸੀਂ ਤੁਹਾਨੂੰ ਤੁਰੰਤ ਕਾਰਵਾਈ ਕਰਨ ਲਈ ਬੇਨਤੀ ਕਰਦੇ ਹਾਂ।
Tags: captain meetingcongressdemandfinishnavjot sidhu
Share199Tweet125Share50

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਨੇਤ੍ਰਿਤਵ ਅਤੇ ਨਵਚੇਤਨਾ ਦਾ ਵਿਸ਼ੇਸ਼ ਆਯੋਜਨ

ਮਾਰਚ 7, 2026

CM ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਕੀਤਾ ਰਵਾਨਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ

ਮਾਰਚ 7, 2026

SGPC ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ

ਮਾਰਚ 7, 2026

ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਮਾਰਚ 7, 2026

CM ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਮਾਰਚ 7, 2026

ਕਾਂਗਰਸ ਨੇ ਸਿਰਫ਼ ਸ਼ਰਾਬ, ਰੇਤ ਅਤੇ ਟਰਾਂਸਪੋਰਟ ਮਾਫੀਆ ਨੂੰ ਉਤਸ਼ਾਹਿਤ ਕੀਤਾ: ਹਰਪਾਲ ਸਿੰਘ ਚੀਮਾ

ਮਾਰਚ 7, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਨੇਤ੍ਰਿਤਵ ਅਤੇ ਨਵਚੇਤਨਾ ਦਾ ਵਿਸ਼ੇਸ਼ ਆਯੋਜਨ

ਮਾਰਚ 7, 2026

CM ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਕੀਤਾ ਰਵਾਨਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ

ਮਾਰਚ 7, 2026

SGPC ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ

ਮਾਰਚ 7, 2026

ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਮਾਰਚ 7, 2026

CM ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਮਾਰਚ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.