ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਹਾਈਕਮਾਂਡ ਵੱਲੋਂ ਹਰੀ ਝੰਡੀ ਕੀ ਮਿਲੀ ਬਾਗੀ ਧੜੇ ਦੇ ਵਿਧਾਇਕਾਂ ਨੂੰ ਸੁਰ ਬਦਲਦਿਆਂ ਦੇਰ ਵੀ ਨਹੀਂ ਲੱਗੀ। ਇਨ੍ਹਾਂ ਵਿੱਚੋਂ ਇੱਕ ਨੇ ਸਤਿਕਾਰ ਕੌਰ ਗਹਿਰੀ ਜੋ ਕਿ ਫਿਰੋਜ਼ਪੁਰ ਦਿਹਾਤੀ ਹਲਕੇ ਤੋਂ ਕਾਂਗਰਸ ਦੇ ਵਿਧਾਇਕਾ ਨੇ। ਬਾਗ਼ੀ ਗੁੱਟ ਦੀ ਹੋਈ ਮੀਟਿੰਗ ਵਿਚ ਸਤਿਕਾਰ ਕੌਰ ਗਹਿਰੀ ਵੀ ਸ਼ਾਮਿਲ ਹੋਏ ਸਨ ਪਰ ਹੁਣ ਉਨ੍ਹਾਂ ਨੇ ਬਾਹਰ ਨਿਕਲ ਕੇ ਆਪਣਾ ਸਪੱਸ਼ਟੀਕਰਨ ਦਿੱਤਾ ਹੈ ਕਿ ਉਹ ਉਥੇ ਮੀਟਿੰਗ ਵਿੱਚ ਸ਼ਾਮਲ ਹੋਣ ਨਹੀਂ ਗਏ ਸਨ ਉਹ ਆਪਣੇ ਹਲਕੇ ਦੇ ਵਿਕਾਸ ਕਾਰਜਾਂ ਦੇ ਬਾਬਤ ਗੱਲਬਾਤ ਕਰਨ ਗਏ ਸਨ। ਉਨ੍ਹਾਂ ਦਾਅਵਾ ਕੀਤਾ ਕਿ ਮੀਟਿੰਗ ਬਾਰੇ ਜਾਣਕਾਰੀ ਨਹੀਂ ਸੀ ਕਿ ਉਹ ਕੈਪਟਨ ਅਮਰਿੰਦਰ ਦੇ ਖ਼ਿਲਾਫ਼ ਹੋ ਰਹੀ ਹੈ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਹਾਈ ਕਮਾਂਡ ਵੱਲੋਂ ਹਰੀ ਝੰਡੀ ਦੇ ਦਿੱਤੀ ਗਈ ਹੈ ਅਤੇ ਇਸ ਬਾਬਤ ਸਾਫ਼ ਕਰ ਦਿੱਤਾ ਗਿਆ ਹੈ ਕਿ ਦੋ ਹਜਾਰ ਬਾਈ ਦੀਆਂ ਚੋਣਾਂ ਵਿਚ ਕੈਪਟਨ ਅਮਰਿੰਦਰ ਸਿੰਘ ਹੀ ਕਾਂਗਰਸ ਦੇ ਕਪਤਾਨ ਹੋਣਗੇ । ਇਹ ਸਾਫ਼ ਹੁੰਦਿਆਂ ਹੀ ਸਬਤੋਂ ਪਹਿਲਾਂ ਪਲਟੀ ਮਾਰੀ ਹੈ ਸਤਿਕਾਰ ਕੌਰ ਗਹਿਰੀ ਨੇ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਤਿਕਾਰ ਕੌਰ ਗਹਿਰੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਨਹੀਂ ਪਤਾ ਸੀ ਕਿ ਉਹ ਮੀਟਿੰਗ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਕੀਤੀ ਜਾ ਰਹੀ ਹੈ। ਇੱਥੇ ਜ਼ਿਕਰਯੋਗ ਇਹ ਵੀ ਹੈ ਕਿ ਅਕਸਰ ਸਤਿਕਾਰ ਕੌਰ ਗਹਿਰੀ ਦੇ ਪਤੀ ਲਾਡੀ ਗਹਿਰੀ ਸਿੱਧੂ ਧੜੇ ਨਾਲ ਖਡ਼੍ਹੇ ਹਰ ਮੌਕੇ ਦਿਖਾਈ ਦਿੰਦੇ ਰਹੇ ਹਨ , ਨਵਜੋਤ ਸਿੰਘ ਸਿੱਧੂ ਦੀ ਪ੍ਰਧਾਨਗੀ ਸਮੇਂ ਵੀ ਲਾਡੀ ਗਹਿਰੀ ਖੁੱਲ੍ਹ ਕੇ ਸਿੱਧੂ ਦੇ ਹੱਕ ਵਿੱਚ ਨਿੱਤਰੇ ਸਨ। ਪਰ ਹੁਣ ਬਾਜ਼ੀ ਪਲਟਦੀ ਦੇਖ ਖ਼ੁਦ ਵਿਧਾਇਕਾ ਬਾਹਰ ਆ ਕੇ ਅਮਰਿੰਦਰ ਸਿੰਘ ਦਾ ਸਮਰਥਨ ਕਰਦੀ ਨਜ਼ਰ ਆ ਰਹੀ ਹੈ, ਇਸ ਲਈ ਬਕਾਇਦਾ ਇਕ ਪ੍ਰੈੱਸ ਰਿਲੀਜ਼ ਕਰ ਕੇ ਕੈਪਟਨ ਅਮਰਿੰਦਰ ਸਿੰਘ ਦੇ ਹੱਕ ਵਿਚ ਬਿਆਨ ਵੀ ਜਾਰੀ ਕੀਤਾ ਹੈ , ਜਿਸ ਵਿੱਚ ਉਹਨਾਂ ਨੇ ਕਿਹਾ ਹੈ ਕਿ ਮਿਤੀ 24-8-2021 ਨੂੰ ਜੋ ਮੀਟਿੰਗ ਕਾਂਗਰਸੀ ਮੰਤਰੀਆਂ ਵੱਲੋਂ ਕੀਤੀ ਗਈ ਸੀ, ਉਸ ਮੀਟਿੰਗ ਸਬੰਧੀ ਮੈਨੂੰ ਇਹ ਸੁਨੇਹਾ ਭੇਜਿਆ ਗਿਆ ਸੀ ਕਿ ਇਹ ਮੀਟਿੰਗ ਹਲਕਿਆਂ ਵਿੱਚ ਰਹਿੰਦੇ ਵਿਕਾਸ ਕਾਰਜਾਂ ਨੂੰ ਜਲਦੀ ਪੂਰਾ ਕਰਨ ਲਈ ਬੁਲਾਈ ਗਈ ਹੈ । ਮੈਨੂੰ ਇਸ ਗੱਲ ਦੀ ਕੋਈ ਜਾਣਕਾਰੀ ਨਹੀਂ ਸੀ ਕਿ ਉਪਰੋਕਤ ਮੀਟਿੰਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਕੀਤੀ ਜਾ ਰਹੀ ਹੈ । ਮੈਂ ਪਹਿਲਾਂ ਵੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਵਿੱਚ ਕੰਮ ਕੀਤਾ ਹੈ ਅਤੇ ਅੱਗੇ ਤੋਂ ਵੀ ਕੈਪਟਨ ਅਮਰਿੰਦਰ ਸਿੰਘ ਦੇ ਹਮੇਸ਼ਾਂ ਨਾਲ ਹਾਂ ਅਤੇ ਮੈਨੂੰ ਇਸ ਗੱਲ ਦਾ ਪੂਰਨ ਵਿਸ਼ਵਾਸ ਹੈ ਕਿ ਰਹਿੰਦੇ ਕੰਮ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਹੀ ਹੋ ਸਕਦੇ ਹਨ ।
ਕਾਂਗਰਸ ਦੇ ਬਾਗੀ ਵਿਧਾਇਕਾਂ ਦੀ ਗੁੱਟ ਚੋਂ ਜਿਵੇਂ ਇਕ ਇਕ ਕਰਕੇ ਵਿਧਾਇਕ ਖਿਸਕਦੇ ਨਜ਼ਰ ਆ ਰਹੇ ਨੇ ਇਸ ਤੋਂ ਲੱਗਦਾ ਹੈ ਕਿ ਸਿੱਧੂ ਧੜਾ ਕਿਤੇ ਨਾ ਕਿਤੇ ਕੈਪਟਨ ਨੂੰ ਲੈ ਕੇ ਕਮਜ਼ੋਰ ਹੁੰਦਾ ਦਿਖ ਰਿਹਾ ਹੈ , ਇਸ ਤੋਂ ਪਹਿਲਾਂ ਕੁਲਬੀਰ ਸਿੰਘ ਜ਼ੀਰਾ ਵੱਲੋਂ ਵੀ ਜੋ ਕਿ ਬਾਗ਼ੀ ਗੁੱਟ ਵਿੱਚ ਕਾਫ਼ੀ ਐਕਟਿਵ ਦਿੱਖ ਰਹੇ ਸਨ। ਅਮਰਿੰਦਰ ਸਿੰਘ ਨੂੰ ਹਾਈਕਮਾਂਡ ਵੱਲੋਂ ਹਰੀ ਝੰਡੀ ਮਿਲਣ ਤੋਂ ਬਾਅਦ ਉਨ੍ਹਾਂ ਦੇ ਸੁਰ ਵੀ ਬਦਲੇ ਬਦਲੇ ਦਿਖਾਈ ਦੇ ਰਹੇ ਨੇ, ਜਿਕਰਯੋਗ ਹੈ ਕਿ ਕੈਪਟਨ ਦੇ ਕੰਮ ਕਾਜ ਦੇ ਵਿਰੋਧ ਵਿਚ ਇਹ ਬੈਠਕ ਹੋਈ ਸੀ। ਇਸ ਬੈਠਕ ਵਿਚ ਫੈਸਲਾ ਲਿਆ ਗਿਆ ਹੈ ਕਿ ਇਸ ਮਸਲੇ ਨੂੰ ਲੈ ਕੇ ਹਾਈਕਮਾਨ ਕੋਲ ਪਹੁੰਚ ਕੀਤੀ ਜਾਵੇਗੀ , ਮੀਟਿੰਗ ਵਿਚ ਕੈਪਟਨ ਦੀ ਕਾਰਗੁਜ਼ਾਰੀ ਉਤੇ ਸਵਾਲ ਖੜ੍ਹੇ ਕੀਤੇ ਗਏ। ਮੰਤਰੀਆਂ ਤੇ ਵਿਧਾਇਕਾਂ ਨੇ ਕਿਹਾ ਹੈ ਕਿ ਕੈਪਟਨ ਦੀ ਅਗਵਾਈ ਵਿਚ ਲੋਕਾਂ ਦੇ ਕੰਮ ਨਹੀਂ ਹੋਏ, ਮੀਟਿੰਗ ਵਿਚ ਤਿੰਨ ਮੰਤਰੀਆਂ ਤ੍ਰਿਪਤ ਰਜਿੰਦਰ ਬਾਜਵਾ, ਚਰਨਜੀਤ ਚੰਨੀ, ਸੁੱਖੀ ਰੰਧਾਵਾ ਸਣੇ ਕੁਲਦੀਪ ਸਿੰਘ ਵੈਦ, ਸੁਰਜੀਤ ਸਿੰਘ ਧੀਮਾਨ, ਅਮਰਿੰਦਰ ਸਿੰਘ ਰਾਜਾ ਵੜਿੰਗ, ਅਵਤਾਰ ਹੈਨਰੀ (ਜੂਨੀਅਰ), ਹਰਜੋਤ ਕਮਲ, ਅਮਰੀਕ ਸਿੰਘ, ਸੰਤੋਖ ਸਿੰਘ, ਮਦਨ ਲਾਲ ਜਲਾਲਪੁਰ, ਗੁਰਕੀਰਤ ਸਿੰਘ ਕੋਟਲੀ, ਪਰਗਟ ਸਿੰਘ ਸਮੇਤ ਹੋਰ ਵੀ ਮੈਂਬਰ ਹਾਜ਼ਰ ਸਨ। ਮੀਟਿੰਗ ਵਿਚ ਮੰਤਰੀਆਂ ਸਣੇ 27ਦੇ ਕਰੀਬ ਵਿਧਾਇਕ ਮੌਜੂਦ ਦੱਸੇ ਜਾ ਰਹੇ ਸੀ ਜਿਹਨਾਂ ਵਿੱਚ ਸਤਿਕਾਰ ਕੌਰ ਗਹਰੀ ਵਿਧਾਇਕਾਂ ਵੀ ਸਨ ਜੋਕਿ ਹੁਣ ਪੱਲਾ ਝਾੜ ਦੇ ਨਜ਼ਰ ਆ ਰਹੇ ਹਨ।