ਕੋਟਕਪੁਰਾ ਗੋਲੀ ਕਾਂਡ ਦੀ ਜਾਂਚ ਨੂੰ ਪੂਰੀ ਤਰ੍ਹਾਂ ਨਿਰਪੱਖ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੁਪਰੀਮ ਕੋਰਟ ਵਿੱਚ ਜਾਂਚ ਨੂੰ ਰੱਦ ਕਰਨ ਲਈ ਹਾਈ ਕੋਰਟ ਦੇ ਆਦੇਸ਼ ਨੂੰ ਚੁਣੌਤੀ ਦਿੱਤੀ ਜਾਵੇਗੀ ਕਿ ਕਿਉਂ ਕੀਤੀ ਜਾਂਚ ਨੂੰ ਸਵੀਕਾਰਿਆ ਨਹੀਂ ਗਿਆ ਅਤੇ ਐਸਆਈਟੀ ਜਾਂ ਇਸ ਦੇ ਮੁਖੀ ਨੂੰ ਨੂੰ ਕਿਉਂ ਹਟਾਇਆ ਗਿਆ।
ਇਸ ਸਬੰਧ ਵਿਚ ਮੀਡੀਆ ਰਿਪੋਰਟਾਂ ‘ਤੇ ਪ੍ਰਤੀਕ੍ਰਿਆ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਇਸ ਮਾਮਲੇ ਵਿਚ ਸੂਬਾ ਸਰਕਾਰ ਦੀ ਕਾਨੂੰਨੀ ਟੀਮ ਨੂੰ ਹਦਾਇਤ ਕੀਤੀ ਹੈ ਕਿ ਉਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ਾਂ ਦੀ ਪੜਤਾਲ ਕਰਨ ਅਤੇ ਇਸ ਵਿਚ ਚੁਣੌਤੀ ਦੇਣ ਲਈ ਤਿਆਰ ਰਹਿਣ।
ਉਹਨਾਂ ਕਿਹਾ ਕਿ ਸਾਨੂੰ ਰਾਜ ਦੀ ਕਾਨੂੰਨੀ ਟੀਮ ਵਿੱਚ ਪੂਰਾ ਵਿਸ਼ਵਾਸ ਹੈ ਜਿਸਦੀ ਅਗਵਾਈ ਦਿੱਲੀ ਤੋਂ ਸੀਨੀਅਰ ਵਕੀਲ ਸਿਧਾਰਥ ਲੂਥਰਾ ਕਰ ਰਹੇ ਹਨ।
ਕੇਸ ਨੂੰ ਇਸ ਦੇ ਤਰਕਪੂਰਨ ਸਿੱਟੇ ‘ਤੇ ਲਿਜਾਇਆ ਜਾਵੇਗਾ ਅਤੇ ਜੋ ਵੀ ਦੋਸ਼ੀ ਹੈ ਉਸਨੂੰ ਬਖਸ਼ਿਆ ਨਹੀਂ ਜਾਵੇਗਾ, ਚਾਹੇ ਉਹ ਕਿਸੇ ਵੀ ਰਾਜਨੀਤਿਕ ਸਾਂਝ ਜਾਂ ਰਸੂਖ਼ ਵਾਲਾ ਵੀ ਕਿਉਂ ਨਾ ਹੋਵੇ।
ਐਸਆਈਟੀ ਦੇ ਮੁਖੀ ਕੁੰਵਰ ਵਿਜੇ ਪ੍ਰਤਾਪ ਸਿੰਘ ‘ਤੇ ਪੂਰਾ ਭਰੋਸਾ ਜਤਾਉਂਦੇ ਮੁਖ ਮੰਤਰੀ ਨੇ ਕਿਹਾ ਕਿ ਉਹ ਇਕ ਬਹੁਤ ਹੀ ਸਮਰੱਥ ਅਤੇ ਤਜਰਬੇਕਾਰ ਅਧਿਕਾਰੀ ਹਨ ਜੋ ਵਿਸ਼ੇਸ਼ ਜਾਂਚ ਟੀਮ ਦੇ ਗਠਨ ਤੋਂ ਬਾਅਦ ਤੋਂ ਹੀ ਇਸ ਕੇਸ ‘ਤੇ ਨਿਰੰਤਰ ਕੰਮ ਕਰ ਰਹੇ ਹਨ। ਐਸ.ਆਈ.ਟੀ ਵੱਲੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਵਿੱਚ ਜਾਂਚ ਪੂਰੀ ਤਰ੍ਹਾਂ ਨਿਰਪੱਖ ਅਤੇ ਗੈਰ-ਪੱਖਪਾਤੀ ਢੰਗ ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਪੜਾਅ ‘ਤੇ ਅਧਿਕਾਰੀ ਬਦਲਣਾ ਅਤੇ ਨਵੀਂ ਐਸ.ਆਈ.ਟੀ. ਸਥਾਪਤ ਕਰਨਾ ਉਨ੍ਹਾਂ ਦੀ ਸਰਕਾਰ ਨੂੰ ਮਨਜ਼ੂਰ ਨਹੀਂ ਹੈ। ਉਸ ਨੇ ਦੱਸਿਆ ਕਿ ਇਹ ਤਫ਼ਤੀਸ਼ ਇਕ ਉੱਚ ਪੱਧਰੀ ਅਵਸਥਾ ਵਿਚ ਹੈ, ਜਿਸ ਵਿਚ ਬਰਗਾੜੀ ਕਾਂਡ ਤੋਂ ਬਾਅਦ 2015 ਦੇ ਕੇਸ ਵਿਚ ਵਿਅਕਤੀਆਂ ਖ਼ਿਲਾਫ਼ ਪਹਿਲਾਂ ਹੀ ਚਾਰ ਚਲਾਨ ਕੀਤੇ ਗਏ ਸਨ, ਜਿਨ੍ਹਾਂ ਦੀ ਅੰਤਮ ਰਿਪੋਰਟਾਂ ਮੁਕੱਦਮੇ ਲਈ ਸੈਸ਼ਨ ਅਦਾਲਤ ਵਿਚ ਪੇਸ਼ ਕੀਤੀਆਂ ਗਈਆਂ ਸਨ।
ਮੁੱਖ ਮੰਤਰੀ ਨੇ ਅਜਿਹੇ ਗੰਭੀਰ ਅਤੇ ਸੰਵੇਦਨਸ਼ੀਲ ਮੁੱਦੇ ‘ਤੇ ਗੰਦੀ ਰਾਜਨੀਤੀ ਕਰਨਾ ਜਾਰੀ ਰੱਖਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਵੀ ਨਿੰਦਾ ਕੀਤੀ।