ਭਾਜਪਾ ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਅਭਿਨੇਤਰੀ ਕੰਗਨਾ ਰਣੌਤ ਦੇ ਉਸ ਬਿਆਨ ਦਾ ਸਖ਼ਤ ਵਿਰੋਧ ਕੀਤਾ ਹੈ ਕਿ 1947 ‘ਚ ‘ਆਜ਼ਾਦੀ ਨਹੀਂ, ਭੀਖ ਨਹੀਂ ਸੀ’। ਵਰੁਣ ਗਾਂਧੀ ਨੇ ਟਵੀਟ ਕੀਤਾ ਕਿ ਕਦੇ ਮਹਾਤਮਾ ਗਾਂਧੀ ਦੇ ਬਲਿਦਾਨ ਅਤੇ ਤਪੱਸਿਆ ਦਾ ਅਪਮਾਨ ਕੀਤਾ ਜਾਂਦਾ ਹੈ ਤਾਂ ਕਦੇ ਉਨ੍ਹਾਂ ਦੇ ਕਾਤਲਾਂ ਦੀ ਵਡਿਆਈ ਕੀਤੀ ਜਾਂਦੀ ਹੈ। ਕੰਗਨਾ ਦੇ ਬਿਆਨ ਦਾ ਹਵਾਲਾ ਦਿੰਦੇ ਹੋਏ ਵਰੁਣ ਗਾਂਧੀ ਨੇ ਕਿਹਾ ਕਿ ਹੁਣ ਸ਼ਹੀਦ ਮੰਗਲ ਪਾਂਡੇ ਤੋਂ ਲੈ ਕੇ ਰਾਣੀ ਲਕਸ਼ਮੀਬਾਈ, ਚੰਦਰਸ਼ੇਖਰ ਆਜ਼ਾਦ, ਸ਼ਹੀਦ ਭਗਤ ਸਿੰਘ ਅਤੇ ਨੇਤਾਜੀ ਸੁਭਾਸ਼ ਚੰਦਰ ਬੋਸ ਤੱਕ ਲੱਖਾਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਦਾ ਅਪਮਾਨ ਕੀਤਾ ਜਾ ਰਿਹਾ ਹੈ। ਉਸ ਨੇ ਕਿਹਾ, ‘ਇਸ ਨੂੰ ਪਾਗਲਪਨ ਕਹਾਂ ਜਾਂ ਦੇਸ਼ਧ੍ਰੋਹ?’
कभी महात्मा गांधी जी के त्याग और तपस्या का अपमान, कभी उनके हत्यारे का सम्मान, और अब शहीद मंगल पाण्डेय से लेकर रानी लक्ष्मीबाई, भगत सिंह, चंद्रशेखर आज़ाद, नेताजी सुभाष चंद्र बोस और लाखों स्वतंत्रता सेनानियों की कुर्बानियों का तिरस्कार।
इस सोच को मैं पागलपन कहूँ या फिर देशद्रोह? pic.twitter.com/Gxb3xXMi2Z
— Varun Gandhi (@varungandhi80) November 11, 2021