ਪੰਜਾਬ ‘ਚ ਹੂੰਝਾ ਫੇਰ ਜਿੱਤ ਮਗਰੋਂ ‘ਆਪ’ ਦੀ ਸਰਕਾਰ ਪੰਜਾਬ ‘ਚ ਆਈ ਹੈ ਆਪ ਵਿਧਾਇਕ ਤੇ ਮੰਤਰੀ ਸ਼ੁਰੂਆਤੀ ਦਿਨਾਂ ‘ਚ ਬੜੇ ਸਰਗਰਮ ਨਜ਼ਰ ਆ ਰਹੇ ਹਨ।ਜ਼ਿਕਰਯੋਗ ਹੈ 14 ਮਾਰਚ ਨੂੰ ਭਗਵੰਤ ਮਾਨ ਨੇ ਲੋਕ ਸਭਾ ‘ਚ ਸੰਸਦ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ ਤੇ ਅੱਜ ਉਹ ਪੰਜਾਬ ਦੇ 17ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਜਾ ਰਹੇ ਹਨ।
ਦੱਸਣਯੋਗ ਹੈ ਕਿ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਰੋਹ ‘ਚ ਕੋਈ ਵੀ ਵੀਆਈਪੀ ਮਹਿਮਾਨ ਨਹੀਂ ਬੁਲਾਇਆ ਗਿਆ ਹੈ।ਦਿੱਲੀ ਦੇ ਮੁੱਖ ਮੰਤਰੀ ਤੇ ਆਪ ਸੁਪਰੀਮੋ ਕੇਜਰੀਵਾਲ ਵੀ ਇਸ ਸਮਾਰੋਹ ‘ਚ ਪਹੁੰਚਣਗੇ।ਭਗਵੰਤ ਮਾਨ ਨੇ ਭੈਣਾਂ ਭਰਾਵਾਂ ਨੂੰ ਬਸੰਤੀ ਰੰਗ ਦੀਆਂ ਪੱਗਾਂ ਤੇ ਚੁੰਨੀਆਂ ਲੈ ਕੇ ਸਮਾਰੋਹ ‘ਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਸੀ।