ਅੰਮ੍ਰਿਤਸਰ ਜ਼ਿਲ੍ਹੇ ’ਚ ਅੱਜ ਜਦੋਂ ਖਾਲਸਾ ਕਾਲਜ ਦੇ ਬਾਹਰ ਸ਼ਰੇਆਮ ਗੋਲੀਆਂ ਚਲਾਈਆਂ ਗਈਆਂ। ਮਿਲੀ ਜਾਣਕਾਰੀ ਅਨੁਸਾਰ 2 ਧਿਰਾਂ ਦੇ ਲੋਕਾਂ ’ਚ ਲੜਾਈ ਹੋਣ ਕਰਕੇ ਇਹ ਗੋਲੀਆਂ ਚਲਾਈਆਂ ਗਈਆਂ। ਗੋਲੀ ਲੱਗਣ ਕਾਰਨ 2 ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਜ਼ਖ਼ਮੀ ਨੌਜਵਾਨ ਖਾਲਸਾ ਕਾਲਜ ਦੇ ਵਿਦਿਆਰਥੀ ਹਨ। ਫਾਈਰਿੰਗ ਦੌਰਾਨ ਇਨ੍ਹਾਂ ਨੌਜਵਾਨਾਂ ‘ਚੋਂ ਇਕ ਲਵਪ੍ਰੀਤ ਸਿੰਘ ਨਾਂ ਦੇ ਲੜਕੇ ਦੀ ਮੌਤ ਹੋ ਚੁੱਕੀ ਹੈ, ਜਦਕਿ ਦੂਸਰੇ ਲੜਕੇ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਖਾਲਸਾ ਕਾਲਜ ਨੇੜੇ ਬੁੱਧਵਾਰ ਦੁਪਹਿਰ ਚਾਰ ਵਜੇ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਚਲਾ ਕੇ ਦਹਿਸ਼ਤ ਫੈਲਾ ਦਿੱਤੀ। ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਦੋਸ਼ੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ। ਜਾਣਕਾਰੀ ਮੁਤਾਬਕ ਇਹ ਕਤਲ ਇੱਕ ਲੜਕੀ ਦੀ ਵੀਡੀਓ ਵਾਇਰਲ ਹੋਣ ਕਾਰਨ ਹੋਇਆ ਹੈ।
ਗੁਰਦਾਸਪੁਰ ਦੇ ਪਿੰਡ ਸ਼ੀਸ਼ਾ ਦੌਲਤ ਦੇ ਲਵਪ੍ਰੀਤ ਸਿੰਘ (24) ਦੀ ਉਸ ਸਮੇਂ ਮੌਤ ਹੋ ਗਈ ਜਦੋਂ ਬੁੱਧਵਾਰ ਸ਼ਾਮ ਨੂੰ ਖਾਲਸਾ ਕਾਲਜ ਦੇ ਬਾਹਰ ਕਾਰ ਸਵਾਰ 6 ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਵਿਚ ਉਸ ਦਾ ਇਕ ਦੋਸਤ ਗੁਰਸਿਮਰਨ ਵੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਗੋਲੀਬਾਰੀ ਕਰਨ ਵਾਲਿਆਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
ਮੌਕੇ ‘ਤੇ ਪਹੁੰਚੀ ਘਟਨਾ ਦੀ ਜਾਂਚ ਕਰ ਰਹੇ ਡੀਸੀਪੀ ਰਛਪਾਲ ਸਿੰਘ, ਏਡੀਸੀਪੀ ਪ੍ਰਭਜੋਤ ਸਿੰਘ ਵਿਰਕ ਨੇ ਦੱਸਿਆ ਕਿ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਣਪਛਾਤੇ ਦੋਸ਼ੀਆਂ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।