ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਕੇਂਦਰ ਦੇ ਤਿੰਨੇ ਖੇਤੀ ਕਾਨੂੰਨਾਂ ਨੂੰ ਜਾਇਜ਼ ਠਹਿਰਾਉਂਦਿਆਂ ਕਿਹਾ ਕਿ ਜੇ ਕਿਸਾਨਾਂ ਨੂੰ ਲੱਗਦਾ ਹੈ ਕਿ ਇਨ੍ਹਾਂ ਕਾਨੂੰਨਾਂ ਦੀ ਕੋਈ ਮੱਦ ਕਿਸਾਨਾਂ ਦੇ ਹਿੱਤ ਵਿਚ ਨਹੀਂ ਹੈ ਤਾਂ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਖੇਤੀ ਕਾਨੂੰਨਾਂ ਨੂੰ ਚੰਗੀ ਤਰ੍ਹਾਂ ਸਮਝਣ ਦੀ ਲੋੜ ਹੈ ਪਰ ਵਿਰੋਧੀ ਧਿਰ ਇਸ ਮਾਮਲੇ ਵਿਚ ਕਿਸਾਨਾਂ ਨੂੰ ਉਕਸਾ ਰਹੀ ਹੈ ਤੇ ਦੇਸ਼ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।