ਜਿੱਥੇ ਬੀਤੇ ਕੱਲ੍ਹ ਪੂਰੇ ਦਿਨ 117 ਹਲਕਿਆਂ ‘ਚ ਪੰਜਾਬ ਵਿਧਾਨ ਸਭਾ ਚੋਣਾਂ ਹੋਈਆਂ।ਪਰ ਉੱਥੇ ਹਲਕਾ ਗੜ੍ਹਸ਼ੰਕਰ ਦੇ ਪਿੰਡ ਬਸਿਆਲਾ ਅਤੇ ਰਸੂਲਪੁਰ ਦੇ ਲੋਕਾਂ ਵਲੋਂ ਵਿਧਾਨ ਸਭਾ ਚੋਣਾਂ ਦਾ ਪੂਰਨ ਤੌਰ ‘ਤੇ ਬਾਈਕਾਟ ਕੀਤਾ ਗਿਆ ਹੈ।
ਇਸ ਸਬੰਧੀ ਪਿੰਡ ਬਸਿਆਲਾ ਦੇ ਸਰਪੰਚ ਹਰਦੇਵ ਸਿੰਘ ਤੇ ਪਿੰਡ ਦੇ ਹੋਰ ਲੋਕਾਂ ਨੇ ਦੱਸਿਆ ਕਿ ਰੇਲਵੇ ਵਲੋਂ ਬੰਦ ਕੀਤੇ ਫਾਟਕ ਖੋਲ੍ਹਣ ਦੀ ਮੰਗ ਨੂੰ ਲੈ ਕੇ ਦੋਵਾਂ ਪਿੰਡਾਂ ‘ਚ ਨਾ ਤਾਂ ਕਿਸੇ ਪਾਰਟੀ ਦਾ ਬੂਥ ਲੱਗਣ ਦਿੱਤਾ ਅਤੇ ਨਾ ਹੀ ਦੋਵਾਂ ਪਿੰਡਾਂ ਦੇ ਲੋਕਾਂ ਵਲੋਂ ਵੋਟ ਪਾਈ ਗਈ ਹੈ।