ਬਲਾਤਕਾਰ ਕੇਸ ‘ਚ 20 ਸਾਲ ਦੀ ਸਜ਼ਾ ਕੱਟ ਰਹੇ ਗੁਰਮੀਤ ਰਾਮ ਰਹੀਮ ਦੀ ਸਿਹਤ ਇਕ ਵਾਰ ਫਿਰ ਵਿਗੜ ਗਈ ਹੈ। ਉਸ ਨੂੰ ਅੱਜ ਸਵੇਰੇ ਕਰੀਬ ਸਾਢੇ ਪੰਜ ਵਜੇ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਦਿੱਲੀ ਦੇ ਏਮਜ਼ ਹਸਪਤਾਲ ਲਿਜਾਇਆ ਗਿਆ।ਮਈ ਮਹੀਨੇ ਵਿਚ ਰਾਮ ਰਹੀਮ ਦੀ ਸਿਹਤ ਵਿਗੜਨ ਕਾਰਨ ਰੋਹਤਕ ਪੀਜੀਆਈ ਵਿਚ ਸਿਹਤ ਜਾਂਚ ਕੀਤੀ ਗਈ ਸੀ।
Dera Sacha Sauda chief Gurmeet Ram Rahim Singh brought to Delhi's All India Institute Of Medical Sciences (AIIMS) for endoscopy, to be kept under observation subject to his condition: AIIMS
(File photo) pic.twitter.com/7obNEVqCBS
— ANI (@ANI) July 13, 2021
ਦੱਸ ਦਈਏ ਕਿ ਪਿਛਲੇ ਮਹੀਨੇ ਰਾਮ ਰਹੀਮ ਨੂੰ ਮੇਦਾਂਤਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਜਿਥੇ ਟੈਸਟ ਦੌਰਾਨ ਮੁਢਲੀ ਜਾਂਚ ਕੋਰੋਨਾ ਪਾਜ਼ੀਟਿਵ ਮਿਲੀ ਸੀ। ਪਰ ਉਸ ਦੀ ਆਰਟੀਪੀਸੀਆਰ ਦੀ ਰਿਪੋਰਟ ਨਕਾਰਾਤਮਕ ਆਈ, ਜਿਸ ਤੋਂ ਬਾਅਦ ਉਸ ਨੂੰ ਕੋਵਿਡ ਵਾਰਡ ਤੋਂ 15ਵੀਂ ਮੰਜ਼ਿਲ ‘ਤੇ ਤਬਦੀਲ ਕਰ ਦਿੱਤਾ ਗਿਆ। ਰਾਮ ਰਹੀਮ ਇਕ ਮਹੀਨੇ ਵਿਚ ਚਾਰ ਵਾਰ ਸੁਨਾਰੀਆ ਜੇਲ੍ਹ ਤੋਂ ਬਾਹਰ ਆਇਆ ਹੈ।