ਕੋਰੋਨਾ ਦੇ ਵੱਧ ਰਹੇ ਕੇਸਾਂ ਦੇ ਵਿਚਕਾਰ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਚੜੂਨੀ ਨੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਨੂੰ ਟਵੀਟ ਕਰਕੇ ਇੱਕ ਸਲਾਹ ਦਿੱਤੀ ਹੈ। ਗੁਰਨਾਮ ਚੜੂਨੀ ਨੇ ਕੋਰੋਨਾ ਲਾਗ ਵਾਲੇ ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਲਾਹ ਦਿੱਤੀ ਹੈ ਕਿ ਜਿਹੜੇ ਲੋਕਾਂ ਨੂੰ ਹਸਪਤਾਲ ਵਿੱਚ ਬੈੱਡ ਜਾਂ ਆਕਸੀਜਨ ਨਹੀਂ ਮਿਲ ਰਹੀ ਉਨ੍ਹਾਂ ਨੂੰ ਐੱਮ.ਐੱਲ.ਏ. ਅਤੇ ਐੱਮ.ਪੀ. ਦੇ ਘਰਾਂ ‘ਚ ਜਾ ਕੇ ਵੜ ਜਾਣਾ ਚਾਹੀਦਾ ਹੈ।
ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹਰਿਆਣਾ ਦੇ ਗ੍ਰਹਿ ਤੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਸੀ ਕਿ ਹਰਿਆਣਾ-ਦਿੱਲੀ ਦੀਆਂ ਸਰਹੱਦਾਂ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕੋਵਿਡ-19 ਲਈ ਜਾਂਚ ਕਰਵਾ ਕੇ ਟੀਕਾਕਰਨ ਕੀਤਾ ਜਾਵੇਗਾ। ਚੜੂਨੀ ਨੇ ਕਿਹਾ ਕਿ ਜੇਕਰ ਉਹ ਸਾਡੇ ‘ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕਰਦੇ ਹਨ ਤਾਂ ਅਸੀਂ ਉਨ੍ਹਾਂ ਨੂੰ ਧਰਨੇ ਵਾਲੀ ਥਾਂਵਾਂ ‘ਚ ਵੜਨ ਨਹੀਂ ਦੇਵਾਂਗੇ।