ਪੰਜਾਬ ‘ਚ 2022 ਦੀਆਂ ਚੋਣਾਂ ਜਿਵੇਂ-ਜਿਵੇਂ ਨਜ਼ਦੀਕ ਆ ਰਹੀਆਂ ਹਨ, ਹਰ ਇੱਕ ਸਿਆਸੀ ਪਾਰਟੀ ਆਪੋ-ਆਪਣੀਆਂ ਰੋਟੀਆਂ ਸੇਕਣ ‘ਚ ਲੱਗੀ ਹੋਈ ਹੈ।ਪੰਜਾਬ ਦੀ ਜਨਤਾ ਨਾਲ ਤਰ੍ਹਾਂ ਤਰ੍ਹਾਂ ਦੇ ਵਾਅਦੇ ਕੀਤੇ ਜਾ ਰਹੇ ਹਨ।ਦੂਜੇ ਪਾਸੇ ਵਿਰੋਧੀ ਧਿਰਾਂ ਇੱਕ ਦੂਜੇ ‘ਤੇ ਸ਼ਿਕੰਜੇ ਕੱਸ ਰਹੀਆਂ ਹਨ।ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦਾ ਕਹਿਣਾ ਹੈ ਕਿ ਵੀ ਸਿਆਸੀ ਪਾਰਟੀ ਦੇ ਚੋਣ ਮੈਨੀਫੈਸਟੋ ਲੀਗਲ ਦਸਤਾਵੇਜ਼ ਬਣਨੇ ਚਾਹੀਦੇ ਹਨ, ਤਾਂ ਜੋ ਜਿਹੜੀ ਵੀ ਪਾਰਟੀ ਸੱਤਾ ‘ਚ ਆਉਂਦੀ ਹੈ ਅਤੇ ਆਪਣੇ ਵਾਅਦੇ ਪੂਰੇ ਨਹੀਂ ਕਰਦੀ ਤਾਂ ਉਸਦੀ ਮਾਨਤਾ ਰੱਦ ਕੀਤੀ ਜਾਵੇ।
ਉਨ੍ਹਾਂ ਦਾ ਕਹਿਣਾ ਹੈ ਕਿ ਚੋਣ ਕਮਿਸ਼ਨ ਨੂੰ ਅਜਿਹਾ ਕਾਨੂੰਨ ਬਣਾਉਣਾ ਚਾਹੀਦਾ ਹੈ।ਜਿਸ ਤਹਿਤ ਸਾਢੇ 4 ਸਾਲ ਬਾਅਦ ਪਾਰਟੀ ਦੇ ਚੋਣ ਵਾਅਦਿਆਂ ਦੀ ਸਮੀਖਿਆ ਹੋਵੇ।ਦੱਸ ਦੇਈਏ ਕਿ ਪਿਛਲੇ ਦਿਨੀਂ ਸੁਖਬੀਰ ਸਿੰਘ ਬਾਦਲ ਨੇ ਪ੍ਰੈੱਸ ਕਾਨਫ੍ਰੰਸ ‘ਚ ਪੰਜਾਬ ‘ਚ ਜਨਤਾ ਨਾਲ 13 ਵੱਡੇ ਵਾਅਦੇ ਕੀਤੇ ਸਨ, ਉਸ ‘ਤੇ ਬੋਲਦਿਆਂ ਚੀਮਾ ਨੇ ਕਿਹਾ ਕਿ ਬਾਦਲਾਂ ਤੋਂ ਲੋਕਾਂ ਦਾ ਵਿਸ਼ਵਾਸ ਉੱਠ ਚੁੱਕਾ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ‘ਚ ਹਰ ਤਰ੍ਹਾਂ ਦਾ ਮਾਫੀਆ ਬਾਦਲਾਂ ਦੀ ਹੀ ਦੇਣ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਬਾਦਲਾਂ ਦੀ ਪਾਰਟੀ ਉਹ ਪਾਰਟੀ ਹੈ ਜਿਸ ਨੇ ਵੋਟਾਂ ਲੈ ਕੇ ਲੋਕਾਂ ਦੀ ਪਿੱਠ ‘ਚ ਛੁਰਾ ਖੋਭਿਆ ਹੈ ਬਾਦਲਾਂ ਨੇ ਪੰਥ ਦੇ ਨਾਂ ‘ਤੇ ਵੋਟਾਂ ਲਈਆਂ, ਕਿਸਾਨਾਂ ਦੇ ਨਾਂ ‘ਤੇ ਵੋਟਾਂ ਲਈਆਂ ਪਰ ਉਨਾਂ੍ਹ ਨੇ ਸਾਰਿਆਂ ਨਾਲ ਧੋਖਾ ਕੀਤਾ