ਰਾਜਧਾਨੀ ਚੰਡੀਗੜ੍ਹ ‘ਤੇ ਹੱਕ ਨੂੰ ਲੈ ਕੇ ਮਾਮਲਾ ਹੋਰ ਗਰਮਾ ਗਿਆ ਹੈ। ਪੰਜਾਬ ਸਰਕਾਰ ਤੋਂ ਬਾਅਦ ਹੁਣ ਹਰਿਆਣਾ ਸਰਕਾਰ ਨੇ ਵੀ 5 ਅਪਰੈਲ ਨੂੰ ਵਿਧਾਨ ਸਭਾ ਦਾ ਇੱਕ ਰੋਜ਼ਾ ਵਿਸ਼ੇਸ਼ ਸੈਸ਼ਨ ਸੱਦ ਲਿਆ ਹੈ। ਇਸ ਸੈਸ਼ਨ ਵਿੱਚ ਚੰਡੀਗੜ੍ਹ ’ਤੇ ਹਰਿਆਣਾ ਦੇ ਹੱਕ ਤੇ ਐਸਵਾਈਐਲ ਬਾਰੇ ਮਤਾ ਪੇਸ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪੰਜਾਬ ਸਰਕਾਰ ਦੇ ਰਵੱਈਏ ਖ਼ਿਲਾਫ਼ ਵੀ ਮਤਾ ਲਿਆਂਦਾ ਜਾਵੇਗਾ।
ਦੱਸ ਦਈਏ ਕਿ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 27 ਮਾਰਚ ਨੂੰ ਆਪਣੀ ਫੇਰੀ ਦੌਰਾਨ ਚੰਡੀਗੜ੍ਹ ਦੇ ਮੁਲਾਜ਼ਮਾਂ ’ਤੇ ਕੇਂਦਰੀ ਸੇਵਾ ਨਿਯਮ ਲਾਗੂ ਕਰਨ ਦਾ ਐਲਾਨ ਕੀਤਾ ਸੀ ਜਿਸ ਮਗਰੋਂ ਪੰਜਾਬ ਸਰਕਾਰ ਨੇ ਪਹਿਲੀ ਅਪਰੈਲ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦ ਕੇ ਕੇਂਦਰ ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਮਤਾ ਪਾਸ ਕਰਕੇ ਚੰਡੀਗੜ੍ਹ ਨੂੰ ਪੰਜਾਬ ਹਵਾਲੇ ਕਰਨ ਦੀ ਮੰਗ ਕੀਤੀ ਸੀ। ਪੰਜਾਬ ਵਿਧਾਨ ਸਭਾ ਦੇ ਸੈਸ਼ਨ ਤੋਂ ਬਾਅਦ ਹਰਿਆਣਾ ਸਰਕਾਰ ਨੇ ਹੁਣ 5 ਅਪਰੈਲ ਨੂੰ ਵਿਸ਼ੇਸ਼ ਸੈਸ਼ਨ ਸੱਦਿਆ ਹੈ ਜੋ ਸਵੇਰੇ 11 ਵਜੇ ਸ਼ੁਰੂ ਹੋਵੇਗਾ।