ਚਰਨਜੀਤ ਸਿੰਘ ਚੰਨੀ ਨੇ ਆਪਣਾ ਅਸਤੀਫਾ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਸੌਂਪ ਦਿੱਤਾ ਹੈ। ਅਸਤੀਫਾ ਦੇਣ ਤੋਂ ਬਾਅਦ ਚੰਨੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਨੂੰ ਚੁਣਿਆ ਹੈ। ਮੈਂ ਲੋਕਾਂ ਦਾ ਫ਼ਤਵਾ ਸਵੀਕਾਰ ਕਰਦਾ ਹਾਂ। ਉਨ੍ਹਾਂ ਕਿਹਾ ਕਿ ਅਸੀਂ ਨਵੀਂ ਸਰਕਾਰ ਨੂੰ ਪੂਰਾ ਸਹਿਯੋਗ ਦੇਵਾਂਗੇ। ਜੋ ਕੰਮ ਅਸੀਂ 111 ਦਿਨਾਂ ਵਿੱਚ ਕੀਤਾ ਹੈ, ਉਹ ਸਾਡੇ ਵੱਲੋਂ ਜਾਰੀ ਰਹੇਗਾ। ਦੱਸ ਦੇਈਏ ਕਿ ਜਦੋਂ ਤੱਕ ਭਗਵੰਤ ਮਾਨ ਮੁੱਖ ਮੰਤਰੀ ਅਹੁਦੇ ਦੀ ਸਹੁੰ ਨਹੀਂ ਚੁੱਕ ਲੈਂਦੇ, ਉਦੋਂ ਤੱਕ ਚੰਨੀ ਕਾਰਜਕਾਰੀ ਮੁੱਖ ਮੰਤਰੀ ਬਣੇ ਰਹਿਣਗੇ।