ਕਾਂਗਰਸ ਲੀਡਰ ਰਾਹੁਲ ਗਾਂਧੀ ਦੇ ਟਵੀਟ ਡਿਲੀਟ ਕਰਨ ਤੋਂ ਬਾਅਦ ਹੁਣ ਟਵਿੱਟਰ ਨੇ ਕਾਂਗਰਸ ਪਾਰਟੀ ਨੂੰ ਵਿਰੁੱਧ ਐਕਸ਼ਨ ਲਿਆ ਹੈ।ਦੱਸਣਯੋਗ ਹੈ ਕਿ ਟਵਿੱਟਰ ਇੰਡੀਆ ਨੇ ਹੁਣ ਕਾਂਗਰਸ ਪਾਰਟੀ ਦੇ ਅਧਿਕਾਰਤ ਟਵਿੱਟਰ ਅਕਾਊਂਟ ਨੂੰ ਵੀ ਲੌਕ ਕਰ ਦਿੱਤਾ ਹੈ।ਇਹ ਦਾਅਵਾ ਖੁਦ ਕਾਂਗਰਸ ਪਾਰਟੀ ਨੇ ਬੁੱਧਵਾਰ ਦੇਰ ਰਾਤ ਕੀਤਾ।ਕੰਪਨੀ ਨੇ ਕਿਹਾ ਹੈ ਕਿ ਕਾਂਗਰਸ ਨੇ ਟਵਿੱਟਰ ਦੇ ਨਿਯਮਾਂ ਦੀ ਉਲੰਘਣਾ ਕੀਤੀ ਹੈ, ਇਸ ਲਈ ਉਨਾਂ੍ਹ ਦੇ ਖਾਤੇ ਨੂੰ ਅਸਥਾਈ ਤੌਰ ‘ਤੇ ਲੌਕ ਕਰ ਦਿੱਤਾ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਕਈ ਕਾਂਗਰਸੀ ਨੇਤਾਵਾਂ ਦੇ ਖਾਤਿਆਂ ‘ਤੇ ਕਾਰਵਾਈ ਕੀਤੀ ਗਈ ਸੀ ਤੇ ਚਾਰ ਦਿਨ ਪਹਿਲਾਂ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ (Rahul Gandhi) ਦੇ ਅਕਾਊਂਟ ਨੂੰ ਵੀ ਲੌਕ ਕਰ ਦਿੱਤਾ ਗਿਆ ਸੀ। ਰਾਹੁਲ ਗਾਂਧੀ ਦਾ ਟਵਿੱਟਰ ਅਕਾਊਂਟ ਅਜੇ ਵੀ ਬੰਦ ਹੈ।








