ਪੰਜਾਬ ਪੁਲੀਸ ਅਤੇ ਬੀਐੱਸਐੱਫ ਨੇ ਤਰਨ ਤਾਰਨ ਜ਼ਿਲ੍ਹੇ ਦੇ ਖੇਮਕਰਨ ਖੇਤਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਹਥਿਆਰਾਂ ਦਾ ਜ਼ਖ਼ੀਰਾ ਬਰਾਮਦ ਕੀਤਾ ਹੈ। ਕਾਊਂਟਰ ਇੰਟੈਲੀਜੈਂਸ ਦੇ ਏਆਈਜੀ ਸੁਖਵਿੰਦਰ ਸਿੰਘ ਮਾਨ ਨੂੰ ਸੂਚਨਾ ਮਿਲੀ ਸੀ ਕਿ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਪਾਕਿਸਤਾਨ ਤੋਂ ਲਗਾਤਰ ਯਤਨ ਕੀਤੇ ਜਾ ਰਹੇ ਹਨ ਅਤੇ ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਨੇ ਮੰਗਲਵਾਰ ਨੂੰ ਹੀ ਅਲਰਟ ਕਰ ਦਿੱਤਾ ਸੀ, ਜਿਸ ਦੌਰਾਨ ਕਾਊਂਟਰ ਇੰਟੈਲੀਜੈਂਸ ਨੂੰ ਪਤਾ ਲੱਗਿਆ ਕਿ ਡਰੋਨ ਰਾਹੀਂ ਪਾਕਿਸਤਾਨ ਤੋਂ ਅਸਲਾ ਭਾਰਤ ਭੇਜਿਆ ਗਿਆ ਹੈ। ਰਾਤ ਨੂੰ ਸੈਕਟਰ ਖੇਮਕਰਨ ਕੋਲੋਂ ਪਲਾਸਟਿਕ ਦੇ ਬੈਗ ਬਰਾਮਦ ਕੀਤੇ ਗਏ,ਜਿਸ ਦੀ ਬੀਐੱਸਐੱਫ ਅਤੇ ਕਾਊਂਟਰ ਇੰਟੈਲੀਜੈਂਸ ਦੇ ਅਧਿਕਾਰੀਆਂ ਨੇ ਤਲਾਸ਼ੀ ਲਈ ਸੀ। ਬੈਗ ਵਿਚੋਂ 9 ਐੱਮਐੱਮ 22 ਵਿਦੇਸ਼ੀ ਪਿਸਟਲ, 44 ਮੈਗਜ਼ੀਨ, 100 ਕਾਰਤੂਸ, ਕਿਲੋ ਹੈਰੋਇਨ, 72 ਗ੍ਰਾਮ ਅਫੀਮ ਮਿਲੀ।