ਦਿੱਲੀ ਦੇ ਉਪਰਾਜਪਾਲ ਨੇ ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਮੁਲਤਵੀ ਕਰਨ ਦੀ ਫਾਈਲ ‘ਤੇ ਮੋਹਰ ਲਗਾ ਦਿਤੀ ਹੈ। ਦਿੱਲੀ ਸਰਕਾਰ ਨੇ ਇਹ ਫ਼ੈਸਲਾ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਕਾਰਨ ਲਿਆ ਹੈ। ਦੱਸ ਦੇਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਹਫ਼ਤੇ ਲਈ ਪੂਰੀ ਤਰ੍ਹਾਂ ਲਾਕਡਾਊਨ ਲਗਾ ਦਿੱਤਾ ਹੈ, ਜੋ ਕਿ 26 ਅਪ੍ਰੈਲ ਤੱਕ ਜਾਰੀ ਰਹੇਗਾ। ਕੋਰੋਨਾ ਵਾਇਰਸ ਦੇ ਖ਼ਤਰੇ ਕਰਕੇ ਦਿੱਲੀ ਸਿੱਖ ਗੁਰਦੁਆਰਾ ਮੈਨਜਮੈਂਟ ਕਮੇਟੀ ਦੀਆਂ ਚੋਣਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਇਹ ਚੋਣਾਂ 25 ਅਪ੍ਰੈਲ ਨੂੰ ਹੋਣੀਆਂ ਸਨ। ਮੁੱਖ ਮੰਤਰੀ ਕੇਜਰੀਵਾਲ ਨੇ ਇਨ੍ਹਾਂ ਚੋਣਾਂ ਨੂੰ ਟਾਲਣ ਦੇ ਪ੍ਰਸਤਾਵ ਵਾਲੀ ਫਾਈਲ ਉੱਪ ਰਾਜਪਾਲ ਅਨਿਲ ਬੈਜਲ ਨੂੰ ਭੇਜ ਦਿੱਤੀ ਸੀ ਤੇ ਅੱਜ ਉਪਰਾਜਪਾਲ ਨੇ ਦਿੱਲੀ ਗੁਰਦੁਆਰਾ ਚੋਣਾਂ ਮੁਲਤਵੀ ਕਰਨ ਦੀ ਫਾਈਲ ‘ਤੇ ਮੋਹਰ ਲੱਗਾ ਦਿੱਤੀ ਹੈ। ਉਧਰ ਡੀਐੱਸਜੀਐੱਮਸੀ ਪ੍ਰਧਾਨ ਮਨਜਿੰਦਰ ਸਿਰਸਾ ਨੇ ਚੋਣਾਂ ਮੁਲਤਵੀ ਹੋਣ ਨੂੰ ਸਮੇਂ ਦੀ ਲੋੜ ਦੱਸਿਆ ਤੇ ਨਾਲ ਹੀ ਕਿਹਾ ਕਿ ਇਸ ਵੇਲੇ ਕੋਰੋਨਾ ਦੇ ਕੇਸ ਵੱਧ ਰਹੇ ਹਨ।