ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਬੈਂਸ ਕਸੂਤੇ ਫੱਸਦੇ ਜਾ ਰਹੇ ਹਨ। ਇੱਕ ਪਾਸੇ ਤਾਂ ਬੈਂਸ ‘ਤੇ ਬਲਾਤਕਾਰ ਦਾ ਪਰਚਾ ਦਰਜ ਹੋ ਗਿਆ ਹੈ ਤਾਂ ਦੂਜੇ ਪਾਸੇ ਬਲਾਤਕਾਰ ਦਾ ਇਲਜ਼ਾਮ ਲਾਉਣ ਵਾਲੀ ਦੂਜੀ ਪੀੜਤ ਮਹਿਲਾ ਵੀ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ‘ਤੇ ਬੈਠ ਗਈ ਹੈ। ਇਸ ਮਹਿਲਾ ਦਾ ਕਹਿਣਾ ਹੈ ਕਿ ਜਦੋਂ ਤੱਕ ਉਸ ਨੂੰ ਇਨਸਾਫ਼ ਨਹੀਂ ਮਿਲੇਗਾ ਉਹ ਉਦੋਂ ਤਕ ਪੁਲਿਸ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਭੁੱਖ ਹੜਤਾਲ ‘ਤੇ ਬੈਠੀ ਰਹੇਗੀ।ਉਸ ਨੇ ਇਹ ਵੀ ਕਿਹਾ ਕਿ ਲੋੜ ਪਈ ਤਾਂ ਉਹ ਅਦਾਲਤ ਦਾ ਦਰਵਾਜ਼ਾ ਵੀ ਖੜਕਾਵੇਗੀ ਤੇ ਕੋਰਟ ਜ਼ਰੀਏ ਸਿਮਰਜੀਤ ਬੈਂਸ ‘ਤੇ ਪਰਚਾ ਦਰਜ ਕਰਵਾਏਗੀ।