ਦਿੱਲੀ ਜੋ ਕੋਰੋਨਾ ਦੀ ਦੂਸਰੀ ਲਹਿਰ ਦੇ ਪ੍ਰਕੋਪ ਦਾ ਸਾਹਮਣਾ ਕਰ ਰਹੀ ਹੈ, 19 ਅਪ੍ਰੈਲ ਤੋਂ ਤਾਲਾਬੰਦੀ ਹੇਠ ਹੈ। ਹੁਣ ਇਹ ਲਾਕਡਾਊਨ 17 ਮਈ ਤੱਕ ਸਵੇਰੇ 5 ਵਜੇ ਤੱਕ ਜਾਰੀ ਰਹੇਗਾ।ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰੈਸ ਕਾਨਫ਼ਰੰਸ ਕਰਕੇ ਇਸਦਾ ਐਲਾਨ ਕੀਤਾ।
ਸੀ.ਐੱਮ ਨੇ ਕਿਹਾ ਕਿ ਇਸ ਵਾਰ ਤਾਲਾਬੰਦੀ ਹੋਰ ਸਖ਼ਤ ਹੋਵੇਗੀ। ਦਿੱਲੀ ਮੈਟਰੋ ਵੀ ਸਵੇਰ ਤੋਂ ਬੰਦ ਰਹੇਗੀ। ਯਾਨੀ ਕਿ 17 ਮਈ ਨੂੰ ਸਵੇਰੇ 5 ਵਜੇ ਤੱਕ ਦਿੱਲੀ ਵਿਚ ਤਾਲਾਬੰਦੀ ਰਹੇਗੀ। ਕੇਜਰੀਵਾਲ ਨੇ ਕਿਹਾ ਕਿ ਕਾਰੋਬਾਰੀਆਂ, ਨੌਜਵਾਨਾਂ ਅਤੇ ਵੱਖ ਵੱਖ ਸ਼੍ਰੇਣੀਆਂ ਦੇ ਲੋਕਾਂ ਨਾਲ ਗੱਲਬਾਤ ਹੋਈ ਹੈ ਅਤੇ ਹਰ ਕੋਈ ਮੰਨਦਾ ਹੈ ਕਿ ਕੋਰੋਨਾ ਦੇ ਕੇਸ ਘੱਟ ਹੋਏ ਹਨ ਪਰ ਫਿਰ ਵੀ ਸਖ਼ਤ ਹੋਣ ਦੀ ਲੋੜ ਹੈ।