ਦੇਸ਼ ਵਿੱਚ ਕੋਰੋਨਾ ਪੀੜਤ ਲੋਕਾਂ ਦੀ ਗਿਣਤੀ ਤੇਜ਼ੀ ਨਾਲ ਘੱਟ ਹੋ ਰਹੀ ਹੈ। ਬੀਤੇ 24 ਘੰਟਿਆਂ ਵਿੱਚ 1,79 535 ਮਰੀਜ਼ਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ। 2,64,182 ਮਰੀਜ਼ ਠੀਕ ਹੋ ਗਈ ਹਨ, ਜਦਕਿ 3,556 ਲੋਕਾਂ ਦੀ ਮੌਤ ਹੋ ਗਈ ਹੈ। ਨਵੇਂ ਮਰੀਜ਼ਾਂ ਦਾ ਇਹ ਅੰਕੜਾ ਪਿਛਲੇ 54 ਦਿਨਾਂ ਵਿੱਚ ਸਭ ਤੋਂ ਘੱਟ ਰਿਹਾ ਹੈ। ਇਸ ਤੋਂ ਪਹਿਲਾਂ 13 ਅਪ੍ਰੈਲ ਨੂੰ 1,85,306 ਨਵੇਂ ਮਰੀਜ਼ ਮਿਲੇ ਸਨ।28 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਨਵੇਂ ਮਰੀਜ਼ਾਂ ਦੇ ਤੰਦਰੁਸਤ ਹੋਣ ਵਾਲਿਆਂ ਦੀ ਗਿਣਤੀ ਵੀ ਜ਼ਿਆਦਾ ਰਹੀ ਹੈ। ਸਿਰਫ ਤਮਿਲਨਾਡੂ, ਮਣੀਪੁਰ, ਮੇਘਾਲਿਆ, ਅਰੁਣਾਚਲ ਪ੍ਰਦੇਸ਼, ਨਾਗਾਲੈਂਡ, ਲੱਦਾਖ ਅਤੇ ਮਿਜ਼ੋਰਮ ਵਿੱਚ ਠੀਕ ਹੋਣ ਵਾਲਿਆਂ ਦੀ ਗਿਣਤੀ ਨਵੇਂ ਮਰੀਜ਼ਾਂ ਤੋਂ ਘੱਟ ਰਹੀ ਹੈ। ਵੀਰਵਾਰ ਨੂੰ ਦੇਸ਼ ਵਿੱਚ 28,323 ਐਕਟਿਵ ਕੇਸ ਘੱਟ ਹੋਏ ਹਨ। ਹੁਣ 23,27,541 ਮਰੀਜ਼ ਜ਼ੇਰੇ-ਇਲਾਜ ਹਨਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਹੈ ਕਿ ਮੁਲਕ ’ਚ ਕਰੋਨਾ ਦੀ ਦੂਜੀ ਲਹਿਰ ਨੂੰ ਮੋੜਾ ਪੈਣ ਦੇ ਸੰਕੇਤ ਮਿਲੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 20 ਦਿਨਾਂ ’ਚ ਕਰੋਨਾ ਦੇ ਨਵੇਂ ਕੇਸਾਂ ’ਚ ਲਗਾਤਾਰ ਗਿਰਾਵਟ ਦਰਜ ਹੋਈ ਹੈ। ਪਿਛਲੇ ਇੱਕ ਹਫ਼ਤੇ ਤੋਂ 24 ਸੂਬਿਆਂ ’ਚ ਸਰਗਰਮ ਕੇਸ ਘਟੇ ਹਨ। ਮੰਤਰਾਲੇ ਨੇ ਭਰੋਸਾ ਪ੍ਰਗਟਾਇਆ ਕਿ ਜਦੋਂ ਪਾਬੰਦੀਆਂ ’ਚ ਰਾਹਤ ਦਿੱਤੀ ਜਾਵੇਗੀ ਤਾਂ ਕੋਵਿਡ-19 ਦੀ ਦੂਜੀ ਲਹਿਰ ’ਚ ਹੋਰ ਨਿਘਾਰ ਆਵੇਗਾ।ਕੇਂਦਰ ਸਰਕਾਰ ਨੇ ਅੱਜ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕੋਵਿਡ-19 ਸਬੰਧੀ ਮੌਜੂਦਾ ਦਿਸ਼ਾ ਨਿਰਦੇਸ਼ 30 ਜੂਨ ਤੱਕ ਜਾਰੀ ਰੱਖਣ ਦੀ ਹਦਾਇਤ ਕਰਦਿਆਂ ਕਿਹਾ ਕਿ ਜਿਨ੍ਹਾਂ ਜ਼ਿਲ੍ਹਿਆਂ ’ਚ ਕੋਰੋਨਾਵਾਇਰਸ ਦੇ ਕੇਸਾਂ ਦੀ ਗਿਣਤੀ ਵੱਧ ਹੈ, ਉੱਥੇ ਵੱਡੇ ਪੱਧਰ ’ਤੇ ਪ੍ਰਬੰਧ ਕੀਤੇ ਜਾਣ। ਇੱਕ ਨਵੇਂ ਹੁਕਮ ’ਚ ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਨੇ ਕਿਹਾ ਕਿ ਸਖਤੀ ਵਰਤੇ ਜਾਣ ਕਾਰਨ ਦੱਖਣ ਤੇ ਪੂਰਬ-ਉੱਤਰ ਦੇ ਕੁਝ ਇਲਾਕਿਆਂ ਨੂੰ ਛੱਡ ਕੇ ਸਾਰੇ ਰਾਜਾਂ ਤੇ ਯੂਟੀਜ਼ ’ਚ ਨਵੇਂ ਤੇ ਇਲਾਜ ਅਧੀਨ ਮਾਮਲਿਆਂ ’ਚ ਕਮੀ ਆਈ ਹੈ।