ਵੀਰਵਾਰ, ਜੁਲਾਈ 30, 2026 04:26 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਦੋਹਰੀ ਬੇਅਦਬੀ ਲਈ ਕੈਪਟਨ ਨੂੰ ਪੰਥ ‘ਚੋਂ ਛੇਕਣ ਸਿੰਘ ਸਾਹਿਬਾਨ : ਸੰਧਵਾਂ

by propunjabtv
ਅਪ੍ਰੈਲ 28, 2021
in ਪੰਜਾਬ
0

ਆਪ ਵਿਧਾਇਕ ਨੇ ਜਥੇਦਾਰ ਸ੍ਰੀ ਅਕਾਲ ਤਖਤ ਨੂੰ ਲਿਖੀ ਖੁੱਲ੍ਹੀ ਚਿੱਠੀ

ਨਾ ਨਸ਼ਾ ਖਤਮ ਕੀਤਾ ਤੇ ਨਾ ਹੀ ਬਰਗਾੜੀ ਤੇ ਬਹਿਬਲ ਕਲਾਂ ਦੇ ਦੋਸ਼ੀਆਂ ਨੂੰ ਸਜਾ ਦਿਵਾਈ

ਗੁਰੂ ਦੀ ਬੇਅਦਬੀ ਅਤੇ ਗੋਲੀਕਾਂਡ ਮਾਮਲੇ ‘ਚ ਕੈਪਟਨ ਨੇ ਬਾਦਲਾਂ ਨੂੰ ਬਚਾਉਣ ਅਤੇ ਮਾਮਲੇ ਨੂੰ ਲਮਕਾਉਣ ‘ਚ ਲੰਘਾਏ 4 ਸਾਲ

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਗਿਆਨੀ ਹਰਪ੍ਰੀਤ ਸਿੰਘ ਖਾਲਸਾ ਨੂੰ ਖੁੱਲ੍ਹੀ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਸ੍ਰੀ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾ ਕੇ ਦੋਹਰੀ ਬੇਅਦਬੀ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਥ ਵਿਚੋਂ ਛੇਕਿਆ ਜਾਵੇ।
ਕੂਲਤਾਰ ਸਿੰਘ ਸੰਧਵਾਂ ਨੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਖਾਲਸਾ ਨੂੰ ਲਿਖੀ ਚਿੱਠੀ ਵਿੱਚ ਕਿਹਾ ਕਿ ਆਪ ਜੀ ਜਾਣੀਜਾਣ ਹੋ ਕਿ ਸਾਲ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵੇਲੇ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਖਾਕੇ ਨਸ਼ਾ ਖਤਮ ਕਰਨ ਦਾ ਵਾਅਦਾ ਕੀਤਾ ਗਿਆ ਸੀ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਦੋਸ਼ੀਆਂ ਨੂੰ ਨੰਗਾ ਕਰਨ ਦਾ ਪ੍ਰਣ ਕੀਤਾ ਸੀ, ਪਰ ਇਨ੍ਹਾਂ ਦੋਹਾਂ ਹੀ ਅਤੀ ਮਹੱਤਵਪੂਰਨ ਮਸਲਿਆਂ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਅਤੇ ਦੇਸ ਵਿਦੇਸ਼ ਚ ਵਸਦੇ ਪੰਜਾਬੀਆਂ ਨਾਲ ਧ੍ਰੋਹ ਕਮਾਇਆ ਹੈ।
ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਲਿਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸਾਢੇ ਚਾਰ ਸਾਲਾਂ ਦੇ ਰਾਜ ਦੌਰਾਨ ਬਰਗਾੜੀ ਵਿਖੇ ਹੋਏ ਗੁਰੂ ਸਾਹਿਬ ਦੇ ਨਿਰਾਦਰ ਅਤੇ ਬਹਿਬਲ ਕਲਾਂ-ਕੋਟਕਪੂਰਾ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਜਾ ਦਿਵਾਉਣ ਦੀ ਥਾਂ ਕੇਵਲ ਦੋਸ਼ੀਆਂ ਨੂੰ ਬਚਾਉਣ ਵਾਲੇ ਕਦਮ ਚੁੱਕੇ ਹਨ। ਮੁੱਖ ਮੰਤਰੀ ਕਮਿਸ਼ਨ ਦਰ ਕਮਿਸ਼ਨ ਅਤੇ ਵਾਰ ਵਾਰ ਵਿਸ਼ੇਸ਼ ਜਾਂਚ ਕਮੇਟੀਆਂ ਦਾ ਗਠਨ ਕਰਕੇ ਜਾਂਚ ਨੂੰ ਲਮਕਾਉਣ ਦੇ ਅਮਲ ਸਪੱਸ਼ਟ ਕਰਦੇ ਹਨ ਕਿ ਕੈਪਟਨ ਅਮਰਿੰਦਰ ਸਿੰਘ ਵੀ ਗੁਰੂ ਗਰੰਥ ਸਾਹਿਬ ਨੂੰ ਵੀ ਆਪਣੀ ਰਾਜਨੀਤੀ ਲਈ ਵਰਤਣ ਦਾ ਯਤਨ ਕਰ ਰਹੇ ਹਨ ।
ਉਨ੍ਹਾਂ ਕਿਹਾ ਉੱਚ ਪੁਲੀਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਜਾਂਚ ਰਿਪੋਰਟ ਨੂੰ ਹਾਈ ਕੋਰਟ ਰਾਹੀਂ ਰੱਦ ਕਰਵਾਉਣ ਦੀ ਸਾਜ਼ਿਸ਼ ‘ਚ ਕੈਪਟਨ ਅਮਰਿੰਦਰ ਸਿੰਘ ਦੋਸ਼ੀਆਂ ਅਤੇ ਬਾਦਲਾਂ ਨਾਲ ਪੂਰੀ ਤਰ੍ਹਾਂ ਰਲ਼ੇ ਹੋਏ ਸਾਬਿਤ ਹੋ ਗਏ ਹਨ। ਸੰਧਵਾਂ ਨੇ ਨਸ਼ਿਆਂ ਦੇ ਮਾਮਲੇ ‘ਚ ਕੈਪਟਨ ਅਮਰਿੰਦਰ ਸਿੰਘ ਦੇ ਰਾਜ ਉਘੇੜਦਿਆਂ ਕਿਹਾ ਕਿ ਪੰਜਾਬ ਵਿੱਚ ਨਸ਼ੇ ਦੇ ਸੁਦਾਗਰ ਖੁਲ੍ਹੇਆਮ ਘੁੰਮ ਰਹੇ ਹਨ। ਸੂਬੇ ‘ਚ ਚਿੱਟਾ ਨਸ਼ਾ ਸਰੇਆਮ ਵਿਕ ਰਿਹਾ ਅਤੇ ਨੌਜਵਾਨਾਂ ਦਾ ਨਸ਼ੇ ਦੀ ਭੇਂਟ ਚੜ੍ਹਨਾ ਜਾਰੀ ਹੈ। ਪਰ ਕੈਪਟਨ ਸਰਕਾਰ ਵੱਲੋਂ ਅੰਕੜਿਆਂ ਦੀ ਖੇਡ ਖੇਡ ਕੇ ਨਸ਼ੇ ਨਾਲ ਹੋਈਆਂ ਮੌਤਾਂ ਨੂੰ ਕਾਲਾ ਪੀਲੀਆ ਜਾਂ ਹੋਰ ਕਾਰਨਾਂ ਨਾਲ ਹੋਈਆਂ ਮੌਤਾਂ ਦਰਸਾ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਇਹ ਵਰਤਾਰਾ ਸਿੱਧੇ ਤੌਰ ‘ਤੇ ਗੁਰੂ ਦੀ ਦੋਹਰੀ ਬੇਅਦਬੀ ਹੈ।
ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਸਿੰਘ ਸਾਹਿਬ ਨੂੰ ਅਪੀਲ ਕੀਤੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲਾਂ ਲਈ ਸਿੱਖ ਪੰਥ ‘ਚ ਕੋਈ ਥਾਂ ਨਹੀਂ। ਇਸ ਲਈ ਤੁਰੰਤ ਇਨ੍ਹਾਂ ਨੂੰ ਸਿੱਖ ਪੰਥ ਚੋਂ ਛੇਕਿਆ ਜਾਵੇ।

Tags: aapcm captainkultar sandhwanpunjab govtsgpc
Share202Tweet126Share50

Related Posts

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਚੁੱਕਿਆ ਪੰਜਾਬ ਵਿੱਚ ਹੜਾਂ ਦੀ ਸਮੱਸਿਆ ਦਾ ਮੁੱਦਾ, ਕੇਂਦਰ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਕੀਤੀ ਅਪੀਲ

ਜੁਲਾਈ 29, 2026

ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ : ਡਾ.ਬਲਜੀਤ ਕੌਰ

ਜੁਲਾਈ 29, 2026

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ

ਜੁਲਾਈ 29, 2026

ਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਗਾਂ ਹੱਲ ਕੀਤੇ ਜਾਣ ਤੋਂ ਬਾਅਦ ਪੀ.ਐੱਸ.ਪੀ.ਸੀ.ਐੱਲ. ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ ਦੇ ਅਮਲੇ ਨੇ ਹੜਤਾਲ ਵਾਪਸ ਲਈ, ਕੰਮ ਮੁੜ ਸ਼ੁਰੂ ਕੀਤਾ: ਹਰਪਾਲ ਸਿੰਘ ਚੀਮਾ

ਜੁਲਾਈ 29, 2026

ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ : ਬਲਤੇਜ ਪੰਨੂ

ਜੁਲਾਈ 29, 2026

ਪੰਜਾਬ ਸਰਕਾਰ ਵੱਲੋਂ ਉਦਯੋਗ ਵਿਭਾਗ ਦੇ 9 ਅਧਿਕਾਰੀਆਂ ਦਾ ਤਬਾਦਲਾ

ਜੁਲਾਈ 29, 2026
Load More

Recent News

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਚੁੱਕਿਆ ਪੰਜਾਬ ਵਿੱਚ ਹੜਾਂ ਦੀ ਸਮੱਸਿਆ ਦਾ ਮੁੱਦਾ, ਕੇਂਦਰ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਕੀਤੀ ਅਪੀਲ

ਜੁਲਾਈ 29, 2026

ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ : ਡਾ.ਬਲਜੀਤ ਕੌਰ

ਜੁਲਾਈ 29, 2026

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ

ਜੁਲਾਈ 29, 2026

ਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਗਾਂ ਹੱਲ ਕੀਤੇ ਜਾਣ ਤੋਂ ਬਾਅਦ ਪੀ.ਐੱਸ.ਪੀ.ਸੀ.ਐੱਲ. ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ ਦੇ ਅਮਲੇ ਨੇ ਹੜਤਾਲ ਵਾਪਸ ਲਈ, ਕੰਮ ਮੁੜ ਸ਼ੁਰੂ ਕੀਤਾ: ਹਰਪਾਲ ਸਿੰਘ ਚੀਮਾ

ਜੁਲਾਈ 29, 2026

ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ : ਬਲਤੇਜ ਪੰਨੂ

ਜੁਲਾਈ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.