ਨਵਜੋਤ ਸਿੰਘ ਸਿੱਧੂ ਦੀ ਅੱਜ ਕਾਂਗਰਸ ਪ੍ਰਧਾਨ ਵਜੋਂ ਤਾਜਪੋਸ਼ੀ ਹੋਏਗਾ। ਉਹ ਅੱਜ ਸਵੇਰੇ ਆਪਣੀ ਬੇਟੀ ਰਾਬੀਆ ਸਿੱਧੂ ਨਾਲ ਪਟਿਆਲ ਤੋਂ ਚੰਡੀਗੜ੍ਹ ਲਈ ਰਵਾਨਾ ਹੋਏ। ਅੱਜ ਚੰਡੀਗੜ੍ਹ ਦੇ ਕਾਂਗਰਸ ਭਵਨ ’ਚ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੱਧੂ, ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ, ਸੰਗਤ ਸਿੰਘ ਗਿਲਜ਼ੀਆਂ, ਸੁਖਵਿੰਦਰ ਡੈਨੀ ਤੇ ਪਵਨ ਗੋਇਲ ਰਸਮੀ ਤੌਰ ’ਤੇ ਆਪਣਾ ਅਹੁਦਾ ਸੰਭਾਲਣਗੇ।
ਅਹਿਮ ਗੱਲ ਹੈ ਕਿ ਲੰਬੇ ਸਮੇਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੱਧੂ ਇੱਕ ਮੰਚ ’ਤੇ ਦਿਖਣਗੇ। ਕੈਪਟਨ ਤੇ ਸਿੱਧੂ ਕਾਫੀ ਸਮੇਂ ਤੋਂ ਆਹਮੋ-ਸਾਹਮਣੇ ਹਨ। ਇਸ ਲਈ ਸਭ ਦੀਆਂ ਨਜ਼ਰਾਂ ਇਸ ਗੱਲ ਉਪਰ ਰਹਿਣਗੀਆਂ ਕਿ ਦੋਵੇਂ ਲੀਡਰ ਇੱਕ-ਦੂਜੇ ਨਾਲ ਅੱਖਾਂ ਮਿਲਾਉਂਦੇ ਹਨ ਜਾਂ ਫਿਰ ਆਪਸੀ ਜੰਗ ਜਾਰੀ ਰਹੇਗੀ।

ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਵੱਲੋਂ ਭੇਜੇ ਗਏ ਸੱਦੇ ’ਤੇ 55 ਵਿਧਾਇਕਾਂ ਨੇ ਹਸਤਾਖਰ ਕਰ ਕੇ ਮੁੱਖ ਮੰਤਰੀ ਨੂੰ ਨਵੀਂ ਟੀਮ ਨੂੰ ਆਸ਼ੀਰਵਾਦ ਦੇਣ ਦੀ ਬੇਨਤੀ ਕੀਤੀ ਸੀ। ਇਸ ਤੋਂ ਇਲਾਵਾ ਨਵਜੋਤ ਸਿੱਧੂ ਵੱਲੋਂ ਵੱਖਰੇ ਤੌਰ ’ਤੇ ਚਿੱਠੀ ਲਿਖ ਕੇ ਵੀ ਕੈਪਟਨ ਨੂੰ ਅਪੀਲ ਕੀਤੀ ਗਈ ਸੀ।
ਦੱਸ ਦੇਈਏ ਕਿ ਚਾਹ ਤੋਂ ਬਾਅਦ ਸਾਰੇ ਨੇਤਾ ਇਕੈਹੇ ਹੋ ਕੇ ਪੰਜਾਬ ਕਾਂਗਰਸ ਭਵਨ ਵਿਖੇ ਪਹੁੰਚਣਗੇ, ਜਿੱਥੇ ਮੁੱਖ ਮੰਤਰੀ ਤੇ ਪੰਜਾਬ ਇੰਚਾਰਜ ਰਾਵਤ ਦੀ ਮੌਜੂਦਗੀ ਵਿੱਚ ਪੰਜਾਬ ਦੇ ਕਾਂਗਰਸ ਪ੍ਰਧਾਨ ਸਿੱਧੂ ਸਣੇ ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ, ਸੰਗਤ ਸਿੰਘ ਗਿਲਜੀਆਂ, ਸੁਖਵਿੰਦਰ ਸਿੰਘ ਡੈਨੀ ਤੇ ਪਵਨ ਗੋਇਲ ਦੀ ਤਾਜਪੋਸ਼ੀ ਕੀਤੀ ਜਾਵੇਗੀ।