ਫਤਹਿਗੜ੍ਹ ਸਾਹਿਬ, 31 ਜੁਲਾਈ 2021 – ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਜੀ ਨੇ ਅੱਜ ਫ਼ਤਹਿਗੜ੍ਹ ਸਾਹਿਬ ਸਥਿਤ ਸ਼ਹੀਦ ਊਧਮ ਸਿੰਘ ਮੈਮੋਰੀਅਲ ਵਿਖੇ ਅਮਰ ਸ਼ਹੀਦ ਸ. ਊਧਮ ਸਿੰਘ ਉਰਫ਼ ਰਾਮ ਮੁਹੰਮਦ ਸਿੰਘ ਆਜ਼ਾਦ ਨੂੰ ਸ਼ਰਧਾਂਜਲੀ ਭੇਟ ਕੀਤੀ।
ਇਸ ਮੌਕੇ ਸਿੱਧੂ ਫਤਹਿਗੜ੍ਹ ਸਾਹਿਬ ਵਿਖੇ ਰੋਜ਼ਾ ਸ਼ਰੀਫ ‘ਚ ਵੀ ਪਹੁੰਚੇ। ਉਨ੍ਹਾਂ ਦੇ ਨਾਲ ਫਤਹਿਗੜ੍ਹ ਸਾਹਿਬ ਤੋਂ ਐਮ.ਐਲ.ਏ ਤੇ ਪੀ.ਪੀ.ਸੀ.ਸੀ ਦੇ ਵਰਕਿੰਗ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਵੀ ਮੌਜੂਦ ਰਹੇ |







