ਨਵਜੋਤ ਸਿੱਧੂ ਦੇ ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਪਹਿਲੀ ਮੁਲਾਕਾਤ ਹੋਵੇਗੀ | ਇਹ ਜਾਣਕਾਰੀ ਮਿਲੀ ਹੈ ਕਿ ਕੈਪਟਨ ਲੰਬੇ ਸਮੇਂ ਬਾਅਦ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਪਹੁੰਚ ਗਏ ਹਨ | ਸੂਤਰ ਦੱਸਦੇ ਹਨ ਕਿ ਨਵਜੋਤ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਉਨ੍ਹਾਂ ਤੋਂ ਘਰ ਮਿਲਣ ਦਾ ਸਮਾਂ ਮੰਗਿਆ ਸੀ ,ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਘਰ ਦੀ ਥਾਂ ਆਪਣੇ ਸਿਵਲ ਸਕੱਤਰੇਤ ਵਿਖੇ ਮੁਲਾਕਾਤ ਲਈ ਸਮਾਂ ਦਿੱਤਾ |
ਨਵਜੋਤ ਸਿੱਧੂ ਵੀ ਚੰਡੀਗੜ੍ਹ ਸਿਵਲ ਸਕੱਤਰੇਤ ਪਹੁੰਚ ਚੁੱਕੇ ਹਨ ਜਿੱਥੇ ਥੋੜੀ ਦੇਰ ਦੇ ਵਿੱਚ ਮੁਲਾਕਾਤ ਸ਼ੁਰੂ ਹੋ ਜਾਵੇਗੀ |