ਅਦਾਕਾਰਾ ਸ਼ਿਲਪਾ ਸ਼ੈੱਟੀ ਦਾ ਕਹਿਣਾ ਹੈ ਕਿ ਅਸ਼ਲੀਲ ਫਿਲਮਾਂ ਦੇ ਕੇਸ ਵਿੱਚ ਉਸ ਦੇ ਪਤੀ ਰਾਜ ਕੁੰਦਰਾ ਦੀ ਗ੍ਰਿਫਤਾਰੀ ਤੋਂ ਬਾਅਦ ਉਸ ਲਈ ਮੌਜੂਦਾ ਸਮਾਂ ਚੁਣੌਤੀਆਂ ਨਾਲ ਭਰਪੂਰ ਹੈ। ਉਸ ਨੇ ਆਪਣੀ ਜ਼ਿੰਦਗੀ ਵਿੱਚ ਪਹਿਲਾਂ ਵੀ ਬਹੁਤ ਸਾਰੀਆਂ ਚੁਣੌਤੀਆਂ ਦਾ ਸਾਹਮਣਾ ਕੀਤਾ ਹੈ ਅਤੇ ਉਹ ਹੁਣ ਵੀ ਇਨ੍ਹਾਂ ਚੁਣੌਤੀਆਂ ਵਿੱਚੋਂ ਨਿਕਲ ਜਾਵੇਗੀ। ਕੁੰਦਰਾ ਨੂੰ ਸੋਮਵਾਰ ਦੀ ਰਾਤ ਨੂੰ ਮੁੰਬਈ ਪੁਲੀਸ ਦੀ ਕ੍ਰਾਈਮ ਬ੍ਰਾਂਚ ਨੇ ਅਸ਼ਲੀਲ ਫਿਲਮਾਂ ਬਣਾਉਣ ਅਤੇ ਕੁਝ ਐਪਸ ਰਾਹੀਂ ਕਥਿਤ ਤੌਰ ‘ਤੇ ਪ੍ਰਸਾਰਨ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਸੀ।