ਪੈਟਰੋਲ ਡੀਜ਼ਲ ਦੀਆਂ ਕੰਪਨੀਆਂ ਵੱਲੋਂ ਪੈਟਰੋਲ ਦੀ ਕੀਮਤਾਂ ‘ਚ ਕੋਈ ਵਾਧਾ ਨਹੀਂ ਕੀਤਾ ਗਿਆ , ਜਦੋਂਕਿ ਡੀਜ਼ਲ ਦੀ ਕੀਮਤ ਸਸਤੀ ਹੋ ਗਈ ਹੈ। ਪਿਛਲੇ ਮਹੀਨੇ, 17 ਜੁਲਾਈ ਤੋਂ ਬਾਅਦ ਲਗਾਤਾਰ ਦੂਜੇ ਦਿਨ ਪੈਟਰੋਲ ਦੀ ਕੀਮਤ ਸਥਿਰ ਰਹੀ, ਜਦੋਂਕਿ ਡੀਜ਼ਲ ਦੀ ਕੀਮਤ ਵਿੱਚ 20 ਪੈਸੇ ਦੀ ਗਿਰਾਵਟ ਆਈ।
ਅੱਜ ਦਿੱਲੀ ਵਿੱਚ ਪੈਟਰੋਲ ਦੀ ਕੀਮਤ 101.84 ਰੁਪਏ ਹੈ ਜਦੋਂਕਿ ਡੀਜ਼ਲ ਦੀ ਕੀਮਤ 89.47 ਰੁਪਏ ਪ੍ਰਤੀ ਲਿਟਰ ਹੈ। ਮੁੰਬਈ ਵਿੱਚ ਪੈਟਰੋਲ ਦੀ ਕੀਮਤ 107.83 ਰੁਪਏ ਤੇ ਡੀਜ਼ਲ ਦੀ ਕੀਮਤ 97.04 ਰੁਪਏ ਪ੍ਰਤੀ ਲਿਟਰ ਹੈ। ਕੋਲਕਾਤਾ ਵਿੱਚ ਪੈਟਰੋਲ ਦੀ ਕੀਮਤ 102.08 ਰੁਪਏ ਤੇ ਡੀਜ਼ਲ ਦੀ ਕੀਮਤ 92.57 ਰੁਪਏ ਪ੍ਰਤੀ ਲਿਟਰ ਹੈ। ਇਸ ਦੇ ਨਾਲ ਹੀ, ਚੇਨਈ ਵਿੱਚ, ਪੈਟਰੋਲ 100 ਤੋਂ ਪਾਰ ਹੈ, ਇੱਥੇ ਪੈਟਰੋਲ 102.49 ਰੁਪਏ ਪ੍ਰਤੀ ਲਿਟਰ ਤੇ ਡੀਜ਼ਲ 94.02 ਰੁਪਏ ਪ੍ਰਤੀ ਲਿਟਰ ਹੈ।
ਅੱਜ ਦਿੱਲੀ, ਕੋਲਕਾਤਾ, ਮੁੰਬਈ ਤੇ ਚੇਨਈ ਵਿੱਚ ਇੱਕ ਲਿਟਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਇਸ ਪ੍ਰਕਾਰ ਹਨ।
- ਸ਼ਹਿਰ ਡੀਜ਼ਲ ਪੈਟਰੋਲ
- ਦਿੱਲੀ 89.47 101.84
- ਮੁੰਬਈ 97.04 107.83
- ਕੋਲਕਾਤਾ 92.57 102.08
- ਚੇਨਈ 94.02 102.49