ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਦੇ ਪਰਿਵਾਰ ਦੇ ਇੱਕ ਮੈਂਬਰ ਅਤੇ ਇੱਕ ਸਟਾਫ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਪ੍ਰਿਅੰਕਾ ਦੀ ਰਿਪੋਰਟ ਨੈਗੇਟਿਵ ਹੋਣ ਨੂੰ ਬਾਵਜੂਦ ਫਿਲਹਾਲ ਡਾਕਟਰਾਂ ਨੇ ਉਨ੍ਹਾਂ ਨੂੰ ਆਈਸੋਲੇਟ ਹੋਣ ਦੀ ਸਲਾਹ ਦਿੱਤੀ ਹੈ। ਪ੍ਰਿਅੰਕਾ ਨੇ ਟਵਿੱਟਰ ‘ਤੇ ਜਾਣਕਾਰੀ ਦਿੰਦੇ ਹੋਏ ਲਿਖਿਆ- ਮੇਰੇ ਪਰਿਵਾਰ ਦੇ ਇੱਕ ਮੈਂਬਰ ਅਤੇ ਮੇਰੇ ਇੱਕ ਸਟਾਫ ਕੱਲ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਮੇਰੀ ਰਿਪੋਰਟ ਨੈਗੇਟਿਵ ਆਈ ਹੈ, ਹਾਲਾਂਕਿ ਡਾਕਟਰ ਨੇ ਸਲਾਹ ਦਿੱਤੀ ਹੈ ਕਿ ਮੈਂ ਆਈਸੋਲੇਟ ਰਹਾਂ ਅਤੇ ਕੁੱਝ ਦਿਨਾਂ ਬਾਅਦ ਮੁੜ ਟੈਸਟ ਕਰਾਵਾਂ। ਜ਼ਿਕਰਯੋਗ ਹੈ ਕਿ ਦਿੱਲੀ ਵਿੱਚ ਕੋਰੋਨਾ ਵਾਇਰਸ ਅਤੇ ਓਮੀਕ੍ਰੋਨ ਦੇ ਕੇਸ ਤੇਜ਼ੀ ਨਾਲ ਵੱਧ ਰਹੇ ਹਨ। ਪਿਛਲੇ 24 ਘੰਟੇ ਵਿੱਚ ਦਿੱਲੀ ਵਿੱਚ ਲੱਗਭੱਗ ਕੋਰੋਨਾ ਦੇ 4000 ਕੇਸ ਮਿਲੇ ਹਨ।