ਸਾਬਕਾ ਡੀਜੇਪੀ ਦੀ ਗ੍ਰਿਫਤਾਰੀ ਤੋਂ ਹਾਈਕੋਰਟ ਵਲੋਂ ਉਨਾਂ੍ਹ ਨੂੰ ਵੱਡੀ ਰਾਹਤ ਦਿੱਤੀ ਗਈ ਹੈ।ਇਸ ਦੌਰਾਨ ਆਮ ਆਦਮੀ ਪਾਰਟੀ ਪੰਜਾਬ ਨੇ ਡੀ.ਜੀ.ਪੀ. ਸੁਮੇਧ ਸੈਣੀ ਨੂੰ ਲੈ ਕੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਦਾ ਅਸਤੀਫਾ ਅਤੇ ਮੁੱਖ ਪੰਜਾਬ ਵਿੰਨੀ ਮਹਾਜਨ, ਵਿਜੀਲੈਂਸ ਚੀਫ ਡਾਇਰੈਕਟਰ ਬੀ.ਕੇ ਉਪਲ ਅਤੇ ਐਡਵੋਕੇਟ ਜਨਰਲ ਪੰਜਾਬ ਅਤੁਲ ਨੰਦਾ ਨੂੰ ਤੁਰੰਤ ਅਹੁਦਿਆਂ ਤੋਂ ਹਟਾਉਣ ਦੀ ਮੰਗ ਕੀਤੀ ਹੈ।ਸ਼ੁੱਕਰਵਾਰ ਨੂੰ ਪਾਰਟੀ ਦਫਤਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੀ ਸੀਨੀਅਰ ਆਗੂ ਅਤੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਕਿਹਾ, ‘ਸੱਤਾਧਾਰੀ ਕਾਂਗਰਸ ਅਤੇ ਸਮੁੱਚੀ ਸਰਕਾਰੀ ਮਸ਼ੀਨਰੀ ਸੁਮੇਧ ਸੈਣੀ ਨੂੰ ਬਚਾਉਣ ‘ਤੇ ਲੱਗੀ ਹੋਈ ਹੈ।ਹਰੇਕ ਕੰਮ ‘ਚ ਸੁਮੇਧ ਸੈਣੀ ਨੂੰ ਬਚ ਕੇ ਨਿਕਲਣ ਲਈ ‘ਸੁਰੱਖਿਅਤ ਲਾਂਘਾ’ ਦੇ ਦਿੱਤਾ ਜਾਂਦਾ ਹੈ।ਲੋਕਾਂ ਦੀਆਂ ਅੱਖਾਂ ‘ਚ ਘੱਟਾ ਪਾਉਣ ਲਈ ਖੇਡੀ ਜਾ ਰਹੀ ਖੇਡ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜੋ ਵਿਜੀਲੈਂਸ ਅਤੇ ਗ੍ਰਹਿ ਵਿਭਾਗ ਦੇ ਮੁਖੀ ਹਨ।