ਬੁੱਧਵਾਰ, ਅਪ੍ਰੈਲ 22, 2026 02:20 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੰਜਾਬ ਰਾਜ ਸਭਾ ਚੋਣਾਂ ਲਈ ਨਾਮਜ਼ਦਗੀਆਂ ਦੀ ਪ੍ਰਕਿਰਿਆ ਅੱਜ ਤੋਂ ਹੋਵੇਗੀ ਸ਼ੁਰੂ: ਐਸ ਕਰੁਣਾ ਰਾਜੂ

by propunjabtv
ਮਈ 24, 2022
in ਦੇਸ਼, ਪੰਜਾਬ
0

ਪੰਜਾਬ ਦੀਆਂ ਦੋ ਰਾਜ ਸਭਾ ਸੀਟਾਂ ਲਈ ਨਾਮਜ਼ਦਗੀਆਂ ਦੀ ਪ੍ਰਕਿਰਿਆ ਮੰਗਲਵਾਰ ਤੋਂ ਯਾਨੀ ਅੱਜ ਤੋਂ ਸ਼ੁਰੂ ਹੋਵੇਗੀ।ਪੰਜਾਬ ਦੇ ਮੁੱਖ ਚੋਣ ਅਧਿਕਾਰੀ ਐਸ ਕਰੁਣਾ ਰਾਜੂ ਨੇ ਇਸਦੀ ਜਾਣਕਾਰੀ ਦਿੱਤੀ। ਪੰਜਾਬ ਰਾਜ ਤੋਂ ਚੁਣੇ ਗਏ ਰਾਜ ਸਭਾ ਮੈਂਬਰ ਅੰਬਿਕਾ ਸੋਨੀ (ਕਾਂਗਰਸ) ਅਤੇ ਬਲਵਿੰਦਰ ਸਿੰਘ ਭੂੰਦੜ (ਸ਼੍ਰੋਮਣੀ ਅਕਾਲੀ ਦਲ) ਦੇ ਅਹੁਦੇ ਦੀ ਮਿਆਦ 4 ਜੁਲਾਈ ਨੂੰ ਖ਼ਤਮ ਹੋ ਰਹੀ ਹੈ।

ਐਸ ਕਰੁਣਾ ਰਾਜੂ ਨੇ ਇੱਕ ਅਧਿਕਾਰਤ ਰੀਲੀਜ਼ ਵਿੱਚ ਕਿਹਾ, “ਪੰਜਾਬ ਰਾਜ ਤੋਂ ਰਾਜ ਸਭਾ ਦੇ ਦੋ ਮੈਂਬਰਾਂ ਦੀ ਚੋਣ ਕਰਨ ਲਈ ਨੋਟੀਫਿਕੇਸ਼ਨ ਮੰਗਲਵਾਰ ਨੂੰ ਜਾਰੀ ਕੀਤਾ ਜਾਵੇਗਾ, ਉਮੀਦਵਾਰ 31 ਮਈ ਤੱਕ ਨਾਮਜ਼ਦਗੀਆਂ ਭਰ ਸਕਦੇ ਹਨ।” ਉਨ੍ਹਾਂ ਅੱਗੇ ਕਿਹਾ ਕਿ ਨਾਮਜ਼ਦਗੀਆਂ ਦੀ ਪੜਤਾਲ 1 ਜੂਨ ਨੂੰ ਹੋਵੇਗੀ, ਜਦਕਿ ਨਾਮਜ਼ਦਗੀ ਵਾਪਸ ਲੈਣ ਦੀ ਆਖਰੀ ਮਿਤੀ 3 ਜੂਨ ਰੱਖੀ ਗਈ ਹੈ।

ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਫਾਰਮ 2-ਸੀ ਵਿੱਚ ਦਾਖਲ ਕੀਤੇ ਜਾਣੇ ਹਨ ਅਤੇ ਇਸ ਸਬੰਧੀ ਖਾਲੀ ਫਾਰਮ ਸਕੱਤਰ ਪੰਜਾਬ ਵਿਧਾਨ ਸਭਾ ਕੋਲ ਉਪਲਬਧ ਹਨ। ਟਾਈਪ ਕੀਤੇ ਨਾਮਜ਼ਦਗੀ ਪੱਤਰ ਵੀ ਸਵੀਕਾਰ ਕੀਤੇ ਜਾਣਗੇ, ਬਸ਼ਰਤੇ ਕਿ ਫਾਰਮ ਨਿਰਧਾਰਤ ਫਾਰਮੈਟ ਵਿੱਚ ਟਾਈਪ ਕੀਤਾ ਹੋਵੇ।ਰਾਜਾਂ ਦੀ ਕੌਂਸਲ ਦੇ ਮੈਂਬਰਾਂ ਲਈ ਯੋਗਤਾ ਪੂਰੀ ਕਰਨ ਲਈ ਉਮੀਦਵਾਰ ਦਾ ਭਾਰਤ ‘ਚ ਕਿਸੇ ਵੀ ਸੰਸਦੀ ਹਲਕੇ ਤੋਂ ਇਕ ਵੋਟਰ ਵਜੋਂ ਰਜਿਸਟਰਡ ਹੋਣਾ ਜ਼ਰੂਰੀ ਹੈ। ਸਬੰਧਿਤ ਰਿਟਰਨਿੰਗ ਅਫ਼ਸਰ ਦੀ ਸੰਤੁਸ਼ਟੀ ਲਈ ਉਮੀਦਵਾਰਾਂ ਨੂੰ ਲਾਗੂ ਵੋਟਰ ਸੂਚੀ ਵਿੱਚ ਅਪਣੇ ਨਾਂ ਨਾਲ ਸਬੰਧਿਤ ਐਂਟਰੀ ਦੀ ਇਕ ਪ੍ਰਮਾਣਿਤ ਕਾਪੀ ਪੇਸ਼ ਕਰਨੀ ਪਵੇਗੀ। ਉਮੀਦਵਾਰ ਨੂੰ ਸਬੰਧਿਤ ਰਿਟਰਨਿੰਗ ਅਫ਼ਸਰ ਜਾਂ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਅਧਿਕਾਰਤ ਕਿਸੇ ਹੋਰ ਵਿਅਕਤੀ ਦੇ ਸਾਹਮਣੇ ਨਿਰਧਾਰਤ ਫਾਰਮ ਵਿੱਚ ਸਹੁੰ ਜਾਂ ਪੁਸ਼ਟੀ ਕਰਨੀ ਵੀ ਲੋੜੀਂਦੀ ਹੈ। ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣ ਤੋਂ ਬਾਅਦ ਅਤੇ ਨਾਮਜ਼ਦਗੀਆਂ ਦੀ ਪੜਤਾਲ ਲਈ ਨਿਰਧਾਰਤ ਮਿਤੀ ਤੋਂ ਪਹਿਲਾਂ ਸਹੁੰ/ਪੁਸ਼ਟੀ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਵੋਟਾਂ ਪੈਣ ਦੀ ਮਿਤੀ 10 ਜੂਨ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਨਿਰਧਾਰਿਤ ਕੀਤੀ ਗਈ ਹੈ, ਜਦੋਂਕਿ ਗਿਣਤੀ ਵੀ ਉਸੇ ਦਿਨ ਸ਼ਾਮ 5 ਵਜੇ ਤੋਂ ਬਾਅਦ ਹੋਵੇਗੀ। ਚੋਣ ਪ੍ਰਕਿਰਿਆ 13 ਜੂਨ ਤੋਂ ਪਹਿਲਾਂ ਮੁਕੰਮਲ ਕਰ ਲਈ ਜਾਵੇਗੀ। ਰਾਜੂ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਸਕੱਤਰ, ਪੰਜਾਬ ਵਿਧਾਨ ਸਭਾ, ਚੰਡੀਗੜ੍ਹ ਕੋਲ ਦਾਖਲ ਕੀਤੇ ਜਾਣੇ ਹਨ ਜੋ ਰਾਜ ਸਭਾ ਚੋਣਾਂ ਲਈ ਰਿਟਰਨਿੰਗ ਅਫਸਰ ਹਨ।

Tags: electionsPunjab Rajya SabhaS Karuna Raju
Share200Tweet125Share50

Related Posts

ਵਿਜੀਲੈਂਸ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਅਪ੍ਰੈਲ 21, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਡੱਚ ਹਾਕੀ ਦੇ ਦਿੱਗਜ Floris Jan Bovelander ਨਾਲ ਕੀਤੀ ਮੁਲਾਕਾਤ

ਅਪ੍ਰੈਲ 21, 2026

ਵਿਜੀਲੈਂਸ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ

ਅਪ੍ਰੈਲ 21, 2026

ਪੰਜਾਬ ‘ਚ ਡੀਐਸਪੀ ਦੀ ਗੋਲੀ ਲੱਗਣ ਨਾਲ ਮੌਤ

ਅਪ੍ਰੈਲ 21, 2026

2,500 ਕਰੋੜ ਰੁਪਏ ਦੀ ਸਾਈਬਰ ਧੋਖਾਧੜੀ; ਤਿੰਨ ਬੈਂਕ ਅਧਿਕਾਰੀਆਂ ਸਮੇਤ 20 ਗ੍ਰਿਫ਼ਤਾਰ; 85 ਜਾਅਲੀ ਖਾਤਿਆਂ ਦਾ ਹੋਇਆ ਪਰਦਾਫਾਸ਼

ਅਪ੍ਰੈਲ 21, 2026

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

ਅਪ੍ਰੈਲ 21, 2026
Load More

Recent News

ਵਿਜੀਲੈਂਸ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਅਪ੍ਰੈਲ 21, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਡੱਚ ਹਾਕੀ ਦੇ ਦਿੱਗਜ Floris Jan Bovelander ਨਾਲ ਕੀਤੀ ਮੁਲਾਕਾਤ

ਅਪ੍ਰੈਲ 21, 2026

2025 ਦੇ ਮੁਕਾਬਲੇ ਕਿਊਐੱਸ ਵਰਲਡ ਯੂਨੀਵਰਸਿਟੀ ਵਿਸ਼ਾ ਰੈਂਕਿੰਗਜ਼-2026 ’ਚ ਚੰਡੀਗੜ੍ਹ ਯੂਨੀਵਰਸਿਟੀ ਦੇ 11 ਵਿਸ਼ੇ ਹੋਏ ਸ਼ਾਮਲ

ਅਪ੍ਰੈਲ 21, 2026

ਵਿਜੀਲੈਂਸ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ

ਅਪ੍ਰੈਲ 21, 2026

ਪੰਜਾਬ ‘ਚ ਡੀਐਸਪੀ ਦੀ ਗੋਲੀ ਲੱਗਣ ਨਾਲ ਮੌਤ

ਅਪ੍ਰੈਲ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.