ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ ਸਵੇਰੇ 10 ਵਜੇ ਹੋਵੇਗਾ। ਇਸ ਵਿੱਚ ਚੰਡੀਗੜ੍ਹ ਦੇ 23 ਹਜ਼ਾਰ ਮੁਲਾਜ਼ਮਾਂ ’ਤੇ ਕੇਂਦਰੀ ਨਿਯਮ ਥੋਪਣ ਖ਼ਿਲਾਫ਼ ਤਜਵੀਜ਼ ਲਿਆਂਦੀ ਜਾਵੇਗੀ। ਪੰਜਾਬ ਸਰਕਾਰ ਕੇਂਦਰ ਵੱਲੋਂ ਜਾਰੀ ਕੇਂਦਰੀ ਸਿਵਲ ਸੇਵਾ ਨਿਯਮਾਂ ਦੇ ਨੋਟੀਫਿਕੇਸ਼ਨ ਨੂੰ ਰੱਦ ਕਰ ਦੇਵੇਗੀ। ਪੰਜਾਬ ਸਰਕਾਰ ਦੀ ਤਰਫੋਂ ਇਸ ਪ੍ਰਸਤਾਵ ਨੂੰ ਮੁੱਖ ਮੰਤਰੀ ਭਗਵੰਤ ਮਾਨ ਖੁਦ ਪੇਸ਼ ਕਰਨਗੇ।
ਵਿਰੋਧੀ ਪਾਰਟੀਆਂ ਨੇ ਇਸ ਦਾ ਸਵਾਗਤ ਕੀਤਾ ਹੈ ਪਰ ਸਰਕਾਰ ਨੂੰ ਚੰਡੀਗੜ੍ਹ ਬਾਰੇ ਵੱਡਾ ਸਟੈਂਡ ਲੈਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਮਤਾ ਪਾਸ ਕਰਵਾਉਣ ਲਈ ਬੌਖਲਾਹਟ ਦੀ ਵਰਤੋਂ ਨਾ ਕੀਤੀ ਜਾਵੇ। ਭਾਜਪਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਪੰਜਾਬ ਨੂੰ ਗੁੰਮਰਾਹ ਕਰਨ ਦਾ ਦੋਸ਼ ਲਾਇਆ ਹੈ।