ਬੁੱਧਵਾਰ, ਜੂਨ 24, 2026 04:20 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਕੈਬਨਿਟ ਨੇ ਮ੍ਰਿਤਕ ਸੰਘਰਸ਼ੀ ਕਿਸਾਨਾਂ,ਖੇਤ ਮਜ਼ਦੂਰਾਂ ਦੇ ਵਾਰਿਸਾਂ ਨੂੰ ਨੌਕਰੀਆਂ ਦੇਣ ਦਾ ਕੀਤਾ ਐਲਾਨ

by propunjabtv
ਅਗਸਤ 26, 2021
in ਪੰਜਾਬ
0

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਮੰਤਰੀ ਮੰਡਲ ਨੇ ਅੱਜ ਇੱਕ ਮਹੱਤਵਪੂਰਨ ਫੈਸਲੇ ਵਿੱਚ ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਅਮਲ ਕਰਦਿਆਂ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਦੌਰਾਨ ਜਾਨ ਗੁਆ ਚੁੱਕੇ 104 ਕਿਸਾਨਾਂ, ਮਜ਼ਦੂਰਾਂ ਦੇ ਵਾਰਸਾਂ ਨੂੰ ਨੌਕਰੀ ਦੇਣ ਸਬੰਧੀ ਕਾਰਜ ਬਾਅਦ ਪ੍ਰਵਾਨਗੀ ਦੇ ਦਿੱਤੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸੰਘਰਸ਼ ਦੌਰਾਨ ਜਾਨ ਗੁਆ ਚੁੱਕੇ ਹੋਰ ਕਿਸਾਨਾਂ ਦੇ ਵਾਰਸਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਲਈ ਸਬੰਧਤ ਵਿਭਾਗਾਂ ਨੂੰ ਢਿੱਲ ਦੇਣ ਦੇ ਨਿਰਦੇਸ਼ ਦਿੱਤੇ।

ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਉਹ ਚਾਹੁੰਦੇ ਹਨ ਕਿ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਵਿੱਚ ਆਪਣੀ ਜਾਨ ਕੁਰਬਾਨ ਕਰਨ ਵਾਲੇ ਪੰਜਾਬ ਦੇ ਸਾਰੇ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣ।ਇਸ ਤੋਂ ਪਹਿਲਾਂ ਮੰਤਰੀ ਮੰਡਲ ਵੱਲੋਂ ਤਰਸ ਦੇ ਆਧਾਰ ‘ਤੇ ਨੌਕਰੀ ਸਬੰਧੀ ਮਿਤੀ 21 ਨਵੰਬਰ 2002 ਨੂੰ ਬਣੀ ਪੰਜਾਬ ਸਰਕਾਰ ਦੀ ਨੀਤੀ ਅਧੀਨ ਕਵਰ ਨਾ ਕੀਤੇ ਗਏ ਉਮੀਦਵਾਰਾਂ ਨੂੰ ਢਿੱਲ ਦੇਣ ਸਬੰਧੀ ਮਨਜ਼ੂਰੀ ਦਿੰਦਿਆਂ ਮੁੱਖ ਮੰਤਰੀ ਨੂੰ ਨਿਯਮਾਂ ਵਿੱਚ ਹੋਰ ਬਦਲਾਅ ਕਰਨ ਦੇ ਅਧਿਕਾਰ ਦਿੱਤੇ ਗਏ। ਉਕਤ ਨੀਤੀ ਸਰਕਾਰੀ ਕਰਮਚਾਰੀਆਂ ਅਤੇ ਦੇਸ਼ ਦੀ ਸੁਰੱਖਿਆ ਲਈ ਲੜਦਿਆਂ ਜਾਨਾਂ ਕੁਰਬਾਨ ਕਰਨ ਵਾਲੇ ਵਿਅਕਤੀਆਂ ‘ਤੇ ਲਾਗੂ ਹੁੰਦੀ ਹੈ।


 

ਕਿਸਾਨ ਅੰਦੋਲਨ ਦੌਰਾਨ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਵਿੱਚ ਜਾਨ ਗੁਆਉਣ ਵਾਲੇ ਕਿਸਾਨਾਂ/ਖੇਤ ਮਜ਼ਦੂਰਾਂ ਦੇ ਕਾਨੂੰਨੀ ਵਾਰਸ ਇਸ ਨੀਤੀ ਵਿੱਚ ਸ਼ਾਮਲ ਨਹੀਂ ਹਨ ਅਤੇ ਉਨ੍ਹਾਂ ਨੂੰ ਇਸ ਸਬੰਧੀ ਮਨਜ਼ੂਰੀ/ਢਿੱਲ ਦੀ ਲੋੜ ਹੈ।ਮੰਤਰੀ ਮੰਡਲ ਦੇ ਫੈਸਲੇ ਨਾਲ ਸਬੰਧਤ ਡਿਪਟੀ ਕਮਿਸ਼ਨਰ ਵੱਲੋਂ ਸਿਫਾਰਸ਼ ਕੀਤੇ ਅਨੁਸਾਰ ਮ੍ਰਿਤਕ ਕਿਸਾਨਾਂ, ਮਜ਼ਦੂਰਾਂ ਦੀ ਮਾਤਾ, ਪਿਤਾ, ਵਿਆਹੁਤਾ ਭਰਾ, ਵਿਆਹੁਤਾ ਭੈਣ, ਵਿਆਹੀ ਹੋਈ ਧੀ, ਨੂੰਹ, ਪੋਤੇ, ਪੋਤੀ, ਵਾਰਸ ਆਦਿ ਵਿੱਚੋਂ ਕੋਈ ਇਕ ਰੁਜ਼ਗਾਰ ਦੇ ਯੋਗ ਹੋਵੇਗਾ।ਜ਼ਿਕਰਯੋਗ ਹੈ ਕਿ ਇਸ ਮੁੱਦੇ ‘ਤੇ ਵਿਚਾਰ ਕਰਨ ਲਈ ਮੁੱਖ ਮੰਤਰੀ ਦੇ ਆਦੇਸ਼ਾਂ ‘ਤੇ ਪ੍ਰਮੁੱਖ ਸਕੱਤਰ ਪ੍ਰਸੋਨਲ ਦੀ ਪ੍ਰਧਾਨਗੀ ਹੇਠ ਇੱਕ ਕਮੇਟੀ ਦਾ ਗਠਨ ਕੀਤਾ ਗਿਆ। ਕਮੇਟੀ ਦੇ ਮੈਂਬਰਾਂ ਵਿੱਚ ਸਕੱਤਰ/ਵਿਸ਼ੇਸ਼ ਸਕੱਤਰ ਮਾਲ, ਸਕੱਤਰ, ਵਧੀਕ ਸਕੱਤਰ ਵਿਸ਼ੇਸ਼ ਸਕੱਤਰ ਖੇਤੀਬਾੜੀ ਅਤੇ ਵਿਸ਼ੇਸ਼ ਸਕੱਤਰ ਜਾਂ ਸਬੰਧਤ ਵਿਭਾਗ ਦੇ ਮੁਖੀ ਸ਼ਾਮਲ ਹਨ ਜਿਨ੍ਹਾਂ ਵਿੱਚ ਅਸਾਮੀਆਂ ਦੀ ਨਿਯੁਕਤੀ ਕੀਤੀ ਜਾਣੀ ਹੈ, ਸ਼ਾਮਲ ਹੋਣਗੇ।


ਕਮੇਟੀ ਨੇ 26 ਜੁਲਾਈ 2021 ਨੂੰ 104 ਉਮੀਦਵਾਰਾਂ ਦੇ ਮਾਮਲਿਆਂ ‘ਤੇ ਵਿਚਾਰ ਕੀਤਾ ਅਤੇ ਯੋਗ ਉਮੀਦਵਾਰਾਂ ਨੂੰ ਨੌਕਰੀ ਦੇਣ ਦੀ ਸਿਫਾਰਸ਼ ਕੀਤੀ। ਇਸ ਸਬੰਧੀ ਮਾਲ ਵਿਭਾਗ ਵੱਲੋਂ ਇੱਕ ਪੱਤਰ ਵੀ ਜਾਰੀ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਕੋਵਿਡ-19 ਮਹਾਂਮਾਰੀ ਕਾਰਨ ਲੌਕਡਾਊਨ ਦੇ ਵਿਚਕਾਰ ਭਾਰਤ ਸਰਕਾਰ ਵੱਲੋਂ 5 ਜੂਨ, 2020 ਨੂੰ ਤਿੰਨ ਕਾਨੂੰਨ/ਆਰਡੀਨੈਂਸ ਪਾਸ ਕੀਤੇ ਗਏ, ਜਿਸ ਕਾਰਨ ਕਿਸਾਨਾਂ ਖੇਤ ਮਜਦੂਰਾਂ ਵਿੱਚ ਭਾਰੀ ਰੋਸ ਫੈਲ ਗਿਆ। ਕਿਸਾਨਾਂ, ਖੇਤ ਮਜ਼ਦੂਰਾਂ ਵੱਲੋਂ ਸੰਗਠਿਤ ਵਿਰੋਧ/ਅੰਦੋਲਨ ਪਹਿਲਾਂ ਪੰਜਾਬ ਵਿੱਚ ਸ਼ੁਰੂ ਕੀਤੇ ਗਏ ਅਤੇ ਇਸ ਤੋਂ ਬਾਅਦ ਇਸ ਸੰਘਰਸ਼ ਨੂੰ ਰਾਸ਼ਟਰੀ ਪੱਧਰ ਤੱਕ ਵਧਾ ਦਿੱਤਾ ਗਿਆ। ਇਸ ਅੰਦੋਲਨ ਵਿੱਚ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਹੁਣ ਵੀ ਇਹ ਅੰਦੋਲਨ ਦਿੱਲੀ ਦੀਆਂ ਸੜਕਾਂ ‘ਤੇ ਜਾਰੀ ਹੈ।

ਸੜਕਾਂ ਅਤੇ ਖੁੱਲ੍ਹੇ ਅਸਮਾਨ ਹੇਠ ਰੋਸ ਮੁਜ਼ਾਹਰੇ ਕਰਦਿਆਂ ਠੰਡੇ ਅਤੇ ਖਰਾਬ ਮੌਸਮ ਦੀ ਸਥਿਤੀ ਵਿੱਚ ਬਹੁਤ ਸਾਰੇ ਕਿਸਾਨ, ਖੇਤ ਮਜ਼ਦੂਰ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਕਿਸਾਨਾਂ/ਖੇਤ ਮਜ਼ਦੂਰਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਵੱਲੋਂ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ,ਖੇਤ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਪਹਿਲਾਂ ਹੀ 5 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਚੁੱਕੀ ਹੈ।

Tags: Announces JobsDead StrugglingfarmersHeirs Of Farm Workerspunjab cabinet
Share200Tweet125Share50

Related Posts

ਹਿਮਾਚਲ ਵਿੱਚ 6 ਮਹੀਨਿਆਂ ਲਈ ESMA ਲਾਗੂ; HRTC ਕਰਮਚਾਰੀਆਂ ਦੀ ਹੜਤਾਲ ਦੇ ਐਲਾਨ ਮਗਰੋਂ ਆਇਆ ਸਰਕਾਰ ਦਾ ਫੈਸਲਾ

ਜੂਨ 23, 2026

ਬਾਦਲ ਪਰਿਵਾਰ ਦੇ ਕਾਲੇ ਕਾਰਨਾਮੇ ਇੱਕ-ਇੱਕ ਕਰਕੇ ਜਨਤਕ ਕੀਤੇ ਜਾਣਗੇ ਅਤੇ ਉਨ੍ਹਾਂ ਨੂੰ ਆਪਣੇ ਪਾਪਾਂ ਦੀ ਮਿਸਾਲੀ ਸਜ਼ਾ ਮਿਲੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 23, 2026

ਪੰਜਾਬ ਵਿੱਚ ਮਹਿਲਾਵਾਂ ਨੂੰ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੁਰੱਖਿਅਤ ਅਤੇ ਸਮੇਂ ਸਿਰ ਪ੍ਰਜਨਨ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਦਾ ਲਾਭ

ਜੂਨ 23, 2026

ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਤਹਿਤ ਪੰਜਾਬ ਦੀਆਂ ਔਰਤਾਂ ਨੂੰ 1 ਜੁਲਾਈ ਨੂੰ ₹3,000 ਅਤੇ ਦਲਿਤ ਔਰਤਾਂ ਨੂੰ ₹4,500 ਮਿਲਣਗੇ, ਇਹ ਦੁਨੀਆ ਦਾ ਸਭ ਤੋਂ ਵੱਡਾ ਮਹਿਲਾ ਸਸ਼ਕਤੀਕਰਨ ਪ੍ਰੋਗਰਾਮ ਹੈ: ਅਰਵਿੰਦ ਕੇਜਰੀਵਾਲ

ਜੂਨ 23, 2026

ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ‘ਆਪ’ ਵੱਲੋਂ ਦਿੱਤੀਆਂ 100% ਗਾਰੰਟੀਆਂ ਪੂਰੀਆਂ ਕੀਤੀਆਂ; ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ 1 ਜੁਲਾਈ ਤੋਂ ਔਰਤਾਂ ਨੂੰ ਮਿਲਣਗੀਆਂ 3 ਕਿਸ਼ਤਾਂ: ਬਲਤੇਜ ਪੰਨੂ

ਜੂਨ 23, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਕੂਲ ਫੀਸਾਂ ਵਿੱਚ ਆਪਹੁਦਰੇ ਵਾਧੇ ਉੱਤੇ ਨਕੇਲ, ਵਾਧੇ ਦੀ ਸਾਲਾਨਾ ਹੱਦ ਪੰਜ ਫੀਸਦੀ ਤੈਅ

ਜੂਨ 23, 2026
Load More

Recent News

ਹਿਮਾਚਲ ਵਿੱਚ 6 ਮਹੀਨਿਆਂ ਲਈ ESMA ਲਾਗੂ; HRTC ਕਰਮਚਾਰੀਆਂ ਦੀ ਹੜਤਾਲ ਦੇ ਐਲਾਨ ਮਗਰੋਂ ਆਇਆ ਸਰਕਾਰ ਦਾ ਫੈਸਲਾ

ਜੂਨ 23, 2026

ਕੋਈ ਐਮਰਜੈਂਸੀ ਐਗਜ਼ਿਟ ਨਹੀਂ, ਸਿਰਫ਼ ਇੱਕ ਪੌੜੀ: ਸੁਰੱਖਿਆ ਦੀਆਂ ਕਮੀਆਂ ਕਾਰਨ ਵਾਪਰਿਆ ਲਖਨਊ ਅੱਗ ਦੁਖਾਂਤ, 15 ਲੋਕਾਂ ਦੀ ਗਈ ਜਾਨ

ਜੂਨ 23, 2026

ਗੂਗਲ ਪਲੇ ਸਟੋਰ ‘ਤੇ ਵਾਪਸ ਆਇਆ ਟੈਲੀਗ੍ਰਾਮ, 30 ਜੂਨ ਤੱਕ ਲਾਗੂ ਰਹੇਗੀ ਇਹ ਪਾਬੰਦੀ

ਜੂਨ 23, 2026

ਰਾਮ ਮੰਦਰ ‘ਚੜ੍ਹਾਵੇ ਦੀ ਚੋਰੀ ਦੀ ਜਾਂਚ ਹੋਈ ਪੂਰੀ; ਤਿੰਨ ਮੈਂਬਰੀ SIT ਨੇ ਵਧੀਕ ਮੁੱਖ ਸਕੱਤਰ ਨੂੰ ਸੌਂਪੀ ਰਿਪੋਰਟ

ਜੂਨ 23, 2026

Weather Update: ਅਗਲੇ 48 ਘੰਟਿਆਂ ‘ਚ ਆਵੇਗਾ ਭਾਰੀ ਮੀਂਹ ਤੇ ਤੂਫਾਨ; ਅੱਜ 22 ਰਾਜਾਂ ਲਈ ਮੌਸਮ ਵਿਭਾਗ ਦਾ ਅਲਰਟ

ਜੂਨ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.