ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਪੰਜਾਬ ਸਰਕਾਰ ਵੱਲੋਂ ਜੋ ਢਿੱਲ ਵਰਤੀ ਗਈ ਹੈ। ਉਸ ‘ਤੇ ਗ੍ਰਹਿ ਮੰਤਰਾਲਾ ਨੇ ਸੂਬਾ ਸਰਕਾਰ ਨੂੰ ਤਲਬ ਕਰ ਰਿਪੋਰਟ ਮੰਗੀ ਹੈ। ਇਸ ਦਰਮਿਆਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਅਜਿਹੀ ਲਾਪਰਵਾਹੀ ਅਸਵੀਕਾਰਯੋਗ ਹੈ।
The Ministry of Home Affairs has sought a detailed report on today’s security breach in Punjab. Such dereliction of security procedure in the Prime Minister’s visit is totally unacceptable and accountability will be fixed.
— Amit Shah (@AmitShah) January 5, 2022
Today’s Congress-made happening in Punjab is a trailer of how this party thinks and functions. Repeated rejections by the people have taken them to the path of insanity. The topmost echelons of the Congress owe an apology to the people of India for what they have done.
— Amit Shah (@AmitShah) January 5, 2022
ਉਨ੍ਹਾਂ ਕਿਹਾ ਕਿ ਪੰਜਾਬ ‘ਚ ਅੱਜ ਦੀ ਕਾਂਗਰਸ ਪਾਰਟੀ ਕਿਵੇਂ ਸੋਚਦੀ ਹੈ ਤੇ ਕੰਮ ਕਰਦੀ ਹੈ ਇਹ ਇਸ ਦਾ ਟ੍ਰੇਲਰ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਕਾਂਗਰਸ ਸਰਕਾਰ ਨੂੰ ਵਾਰ-ਵਾਰ ਠੁਕਰਾਏ ਜਾਣ ਤੋਂ ਬਾਅਦ ਉਹ ਪਾਗਲਪਨ ਦੇ ਰਾਹ ‘ਤੇ ਤੁਰ ਪਏ ਹਨ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਫੇਰੀ ਵਿੱਚ ਸੁਰੱਖਿਆ ਪ੍ਰਕਿਰਿਆ ਵਿੱਚ ਅਜਿਹੀ ਲਾਪਰਵਾਹੀ ਪੂਰੀ ਤਰ੍ਹਾਂ ਅਸਵੀਕਾਰਨਯੋਗ ਹੈ ਅਤੇ ਇਸਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ।