ਪੰਜਾਬ ਦੇ ਲੋਕਾਂ ਨੂੰ ਮਹਿੰਗਾਈ ਦਾ ਇਕ ਹੋਰ ਵੱਡਾ ਝਟਕਾ ਦਿੰਦਿਆਂ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ (NHAI) ਨੇ ਪੰਜਾਬ ਭਰ ਦੇ ਟੋਲ ਪਲਾਜ਼ਿਆਂ ਦੇ ਟੈਕਸ ‘ਚ ਵਾਧਾ ਕਰ ਦਿੱਤਾ ਹੈ।
ਟੋਲ ਪਲਾਜ਼ਿਆਂ ਦੇ ਰੇਟ 10 ਤੋਂ 40 ਰੁਪਏ ਤੱਕ ਵਧਾ ਦਿੱਤੇ ਗਏ ਹਨ।ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨੇ 1 ਅਪ੍ਰੈਲ 2022 ਤੋਂ 31 ਮਾਰਚ 2023 ਤੱਕ ਟੋਲ ਟੈਕਸ ਦੀ ਦਰ ਵਿਚ ਸੋਧ ਕੀਤੀ ਹੈ। ਪੰਜਾਬ ‘ਚ ਰਾਸ਼ਟਰੀ ਰਾਜਮਾਰਗਾਂ ‘ਤੇ ਆਉਣ ਵਾਲੇ 11 ਟੋਲ ਪਲਾਜ਼ਿਆਂ ‘ਤੇ 1 ਅਪ੍ਰੈਲ ਤੋਂ ਹੁਣ ਵਧੀ ਹੋਈ ਦਰ ‘ਤੇ ਟੋਲ ਟੈਕਸ ਦੇਣਾ ਪਵੇਗਾ।
ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਦੇ ਬਾਵਜੂਦ ਕੰਪਨੀਆਂ ਨੇ ਇਨ੍ਹਾਂ ਟੋਲ ਪਲਾਜ਼ਿਆਂ ਦੇ ਰੇਟ ਵਧਾਉਣ ਦਾ ਫ਼ੈਸਲਾ ਕੀਤਾ ਹੈ। ਕਿਸਾਨ ਸੰਘਰਸ਼ ਦੌਰਾਨ ਪੰਜਾਬ ਭਰ ‘ਚ 2 ਸਾਲ ਟੋਲ ਪਲਾਜ਼ੇ ਬੰਦ ਰਹੇ ਸਨ।ਇਸ ਤੋਂ ਇਲਾਵਾ ਕਿਸਾਨਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਪੰਜਾਬ ‘ਚ ਟੋਲ ਬੰਦ ਕਰੋ ਅੰਦੋਲਨ ਸ਼ੁਰੂ ਹੋਵੇਗਾ।