ਕੇਂਦਰ ਦੇ 3 ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ‘ਚ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਅੱਧਾ ਸਾਲ ਪੂਰਾ ਹੋਣ ਤੇ ਅੱਜ ਪੂਰੇ ਦੇਸ਼ ‘ਚ ਕਾਲਾ ਦਿਵਸ ਮਲਾਇਆ ਗਿਆ | ਸੰਯੁਕਤ ਕਿਸਾਨ ਮੋਰਚੇ ਦੀ ਕਾਲ ਤੇ ਕਾਲਾ ਦਿਵਸ ਮਨਾਉਣ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ | ਪੰਜਾਬ ਵਿਚ ਵੀ ਕਿਸਾਨਾਂ ਤੇ ਹੋਰ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਆਪਣੇ ਘਰਾਂ ‘ਤੇ ਕਾਲੇ ਝੰਡੇ ਲਹਿਰਾਏ ਗਏ ਹਨ। ਉਧਰ ਲੋਕਾਂ ਵੱਲੋਂ ਸੋਸ਼ਲ ਮੀਡੀਆ ‘ਤੇ ਵੀ ਵੱਡੇ ਪੱਧਰ ‘ਤੇ ਖੇਤੀ ਕਾਨੂੰਨਾਂ ਵਿਰੁੱਧ ਅੱਜ ਰੋਸ ਪ੍ਰਗਟਾਇਆ ਜਾ ਰਿਹਾ ਹੈ। ਅੱਜ ਕਿਸਾਨਾਂ ਵੱਲੋਂ ਪੰਜਾਬ ਦੇ ਵੱਖ ਵੱਖ ਸੂਬਿਆਂ ਵਿਚ ਕਾਲਾ ਦਿਵਸ ਮਨਾਇਆ ਜਾ ਰਿਹਾ ਹੈ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੀ ਸਮੂਹ ਵਰਕਰਾਂ ਨੂੰ ਆਪਣੇ ਘਰਾਂ ‘ਤੇ ਕਾਲੇ ਝੰਡੇ ਲਹਿਰਾਉਣ ਲਈ ਕਿਹਾ ਗਿਆ। ਪਿੰਡ ਬਾਦਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ‘ਤੇ ਵੀ ਕਾਲਾ ਝੰਡਾ ਲਹਿਰਾਇਆ ਗਿਆ। ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਛੇ ਮਹੀਨੇ ਕਿਸਾਨੀ ਸੰਘਰਸ਼ ਦੇ ਪੂਰੇ ਹੋਣ ਤੇ ਅਤੇ ਛੱਬੀ ਮਈ ਨੂੰ ਕਾਲਾ ਦਿਵਸ ਮਨਾਏ ਜਾਣ ਤੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਪੂਰਾ ਸਹਿਯੋਗ ਦੇਣਗੇਇਸ ਤੋਂ ਇਲਾਵਾ ਉਨ੍ਹਾਂ ਨੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ ਵੀ ਅਪੀਲ ਕੀਤੀ ਕਿ ਸੱਤ ਸਾਲ ਪੂਰੇ ਹੋਣ ਦੇ ਮੱਦੇਨਜ਼ਰ ਰੱਖਦੇ ਹੋਏ ਕਿਸਾਨਾਂ ਨੂੰ ਤੋਹਫ਼ਾ ਦਿੱਤਾ ਜਾਵੇ ਅਤੇ ਕਿਸਾਨੀ ਕਿਨਾਰੇ ਤੇ ਲਗਾਇਆ ਜਾਵੇ ਅਤੇ ਕਿਸਾਨਾਂ ਵੱਲੋਂ ਲਿਖੀ ਗਈ ਚਿੱਠੀ ਤੇ ਹਾਂ ਪੱਖੀ ਜਵਾਬ ਦਿੱਤਾ ਜਾਵੇ।