ਸਿੰਘੂ ਬਾਰਡਰ ‘ਤੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਅੰਦੋਲਨਕਾਰੀਆਂ ਦੇ ਮੁੱਖ ਸਟੇਜ ਦੇ ਕੋਲ ਇੱਕ ਨੌਜਵਾਨ ਦੀ ਲਾਸ਼ ਲਟਕਾ ਦਿੱਤੀ ਗਈ।ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਨੌਜਵਾਨ ਦੀ ਬੇਰਹਿਮੀ ਨਾਲ ਹੱਤਿਆ ਕੀਤੀ ਗਈ ਫਿਰ ਉਨਾਂ੍ਹ ਦਾ ਹੱਥ ਕੱਟ ਕੇ ਬੈਰੀਕੇਡ ਨਾਲ ਲਟਕਾ ਦਿੱਤਾ ਗਿਆ।ਪੰਜੇ ਉਗਲੀਆਂ ਦੇ ਨਾਲ ਹੱਥ ਕੱਟ ਕੇ ਵੱਖ ਕਰ ਦਿੱਤੀ ਗਈ।ਧੌਣ ‘ਤੇ ਵੀ ਤੇਜ਼ਧਾਰ ਹਥਿਆਰ ਨਾਲ ਹਮਲਿਆਂ ਦੇ ਨਿਸ਼ਾਨ ਹਨ।ਨੌਜਵਾਨ ਦੀ ਪਛਾਣ ਤਰਨਤਾਰਨ ਦੇ ਪਿੰਡ ਚੀਮਾ ਕਲਾਂ ਨਿਵਾਸੀ ਲਖਵੀਰ ਸਿੰਘ ਵਜੋਂ ਹੋਈ ਹੈ।ਲਖਵੀਰ ਦੀਆਂ 3 ਬੇਟੀਆਂ ਹਨ।ਫਿਲਹਾਲ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।ਦੱਸਣਯੋਗ ਹੈ ਕਿ ਘਟਨਾ ਅੱਜ ਸਵੇਰੇ 5 ਵਜੇ ਦੀ ਦੱਸੀ ਜਾ ਰਹੀ ਹੈ।