ਆਮ ਆਦਮੀ ਪਾਰਟੀ ਦੇ ਪੰਜਾਬ ਸਹਿ-ਇੰਚਾਰਜ ਰਾਘਵ ਚੱਢਾ ਨੇ ਇੱਕ ਵਾਰ ਫਿਰ ਸੂਬੇ ਵਿੱਚ ‘ਆਪ’ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰ ਵਾਰ ਚੋਣਾਂ ਤੋਂ ਪਹਿਲਾਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।
ਕੁਝ ਦਿਨ ਪਹਿਲਾਂ ਗੁਰੂ ਮਹਾਰਾਜ ਜੀ ਦੀ ਬੇਅਦਬੀ ਦੀ ਕੋਸ਼ਿਸ਼ ਹੋਈ ਸੀ। ਲੁਧਿਆਣਾ ਅਦਾਲਤੀ ਕੰਪਲੈਕਸ ਵਿੱਚ ਸ਼ਰੇਆਮ ਬੰਬ ਧਮਾਕਾ ਹੋਇਆ ਅਤੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਲਾਪਰਵਾਹੀ ਹੋਈ। ਬੇਅਦਬੀ ਅਤੇ ਮੋੜ ਮੰਡੀ ਬਲਾਸਟ ਮਾਮਲੇ ਵਿੱਚ ਅਜੇ ਤੱਕ ਇਨਸਾਫ਼ ਨਹੀਂ ਮਿਲਿਆ। ਸਿਆਸਤਦਾਨ ਇਨਸਾਫ਼ ਦੇ ਵਾਅਦਿਆਂ ‘ਤੇ ਵੋਟਾਂ ਲੈਂਦੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਅਮਨ ਕਾਨੂੰਨ ਦੀ ਹਾਲਤ ਬਹੁਤ ਖਰਾਬ ਹੈ। ਪੰਜਾਬ ਨੂੰ ਮਜ਼ਬੂਤ ਸਰਕਾਰ ਦੀ ਲੋੜ ਹੈ। ਕੇਜਰੀਵਾਲ ਦੀ ਆਮ ਆਦਮੀ ਪਾਰਟੀ ਹੀ ਪੰਜਾਬ ਨੂੰ ਸਥਿਰ ਸਰਕਾਰ ਦੇ ਸਕਦੀ ਹੈ। ਆਓ ਰਲ ਕੇ ਪੰਜਾਬ ਵਿੱਚ ਬਦਲਾਅ ਲਿਆਈਏ।