ਜਿਵੇਂ-ਜਿਵੇਂ ਪੰਜਾਬ ਵਿਧਾਨ ਸਭਾ ਚੋਣਾਂ 2022 ਨੇੜੇ ਆ ਰਹੀਆਂ ਹਨ।ਪੰਜਾਬ ਦੇ ਸਿਆਸੀ ਦਲਾਂ ‘ਚ ਵੱਡਾ ਫੇਰਬਦਲ ਹੋ ਰਿਹਾ ਹੈ।ਵੱਡੇ ਸਿਆਸੀ ਆਗੂਆਂ ‘ਚ ਇੱਕ ਪਾਰਟੀ ਛੱਡ ਦੂਜੀ ‘ਚ ਸਾਮਿਲ ਹੋਣ ਦਾ ਸਿਲਸਿਲਾ ਜਾਰੀ ਹੈ।ਦੱਸ ਦੇਈਏ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ।
ਦੱਸਣਯੋਗ ਹੈ ਕਿ ਵੱਡਾ ਯੂਥ ਅਕਾਲੀ ਆਗੂ ਪਰਮਿੰਦਰ ਬਰਾੜ ਅੱਜ ਕਾਂਗਰਸ ‘ਚ ਸ਼ਾਮਿਲ ਹੋਏ ਹਨ।ਕਾਂਗਰਸ ਹਾਈਕਮਾਨ ਨਾਲ ਮੀਟਿੰਗ ਤੋਂ ਬਾਅਦ ਇਹ ਐਲਾਨ ਹੋਇਆ।ਦੱਸ ਦੇਈਏ ਕਿ ਇਹ ਆਗੂ ਪਿਛਲੇ 25 ਸਾਲਾਂ ਤੋਂ ਸ਼੍ਰੋਮਣੀ ਅਕਾਲੀ ਦਲ ‘ਚ ਸੇਵਾ ਨਿਭਾਅ ਰਿਹਾ ਹੈ।
ਇਸ ਆਗੂ ਦਾ ਅਕਾਲੀ ਦਲ ਪਾਰਟੀ ਨੂੰ ਛੱਡਣ ਦਾ ਕਾਰਨ ਸੁਖਬੀਰ ਬਾਦਲ ਤੇ ਮਜੀਠਿਆ ਦੀ ਅਣਦੇਖੀ ਕਾਰਨ ਹੀ ਉਹ ਕਾਂਗਰਸ ‘ਚ ਸ਼ਾਮਿਲ ਹੋ ਰਹੇ ਹਨ।ਹੁਣ ਦੇਖਣਾ ਇਹ ਹੋਵੇਗਾ ਕਿ ਇਸ ਆਗੂ ਨੂੰ ਕਾਂਗਰਸ ਪਾਰਟੀ ‘ਚ ਕਿਹੜੀਆਂ ਵੱਡੀਆਂ ਜ਼ਿੰਮੇਵਾਰੀਆਂ ਸੌਂਪੀਆਂ ਜਾਂਦੀਆਂ ਹਨ।