ਮੰਗਲਵਾਰ, ਅਪ੍ਰੈਲ 21, 2026 11:13 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੰਜਾਬ ਯੂਨੀਵਰਸਿਟੀ ਨੂੰ ਪੰਜਾਬ ਤੋਂ ਖੋਹੇ ਜਾਣ ਲਈ ਕੈਪਟਨ ਤੇ ਪ੍ਰਕਾਸ਼ ਬਾਦਲ ਜ਼ਿੰਮੇਵਾਰ: ਹਰਪਾਲ ਚੀਮਾ

by propunjabtv
ਜੁਲਾਈ 12, 2021
in ਦੇਸ਼, ਪੰਜਾਬ, ਰਾਜਨੀਤੀ
0

ਹਰਪਾਲ ਚੀਮਾ ਨੇ ਪੰਜਾਬ ਯੂਨੀਵਰਸਿਟੀ ਨੂੰ ਪੰਜਾਬ ਤੋਂ ਖੋਹੇ ਜਾਣ ਲਈ ਲਈ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ ਨੂੰ ਮੁੱਖ ਤੌਰ ’ਤੇ ਜ਼ਿੰਮੇਵਾਰ ਠਹਿਰਾਇਆ ਹੈ ਕਿਹਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਲੋਕਤੰਤਰੀ ਢਾਂਚੇ ਨੂੰ ਖ਼ਤਮ ਕਰਨ ਦੀਆਂ ਚਲਾਈਆਂ ਜਾ ਰਹੀਆਂ ਕੋਝੀਆਂ ਚਾਲਾਂ ਦਾ ਆਮ ਆਦਮੀ ਪਾਰਟੀ ਡੱਟ ਕੇ ਵਿਰੋਧ ਕਰਦੀ ਹੈ ਅਤੇ ਪੰਜਾਬ ਦੀ ਵਿਰਾਸਤ ਨੂੰ ਬਚਾਉਣ ਲਈ ਪਾਰਟੀ ਵੱਲੋਂ ਹਰ ਤਰਾਂ ਦਾ ਸੰਘਰਸ਼ ਕੀਤਾ ਜਾਵੇਗਾ। ਇਸ ਸਮੇਂ ਆਪ ਦੇ ਨੌਜਵਾਨ ਆਗੂ ਦਿਨੇਸ਼ ਚੱਢਾ ਵੀ ਹਾਜ਼ਰ ਸਨ।

ਸੋਮਵਾਰ ਨੂੰ ਪਾਰਟੀ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਦੇਸ਼ ਦੀਆਂ ਪੁਰਾਣੀਆਂ ਅਤੇ ਵਿਰਾਸਤੀ ਯੂਨੀਵਰਸਿਟੀਆਂ ਵਿੱਚੋਂ ਇੱਕ ਹੈ। ਜਿਸ ਦੀ ਸਥਾਪਨਾ 1882 ਵਿੱਚ ਲਹੌਰ ਵਿਖੇ ਕੀਤੀ ਗਈ ਸੀ ਅਤੇ ਇਹ ਪੰਜਾਬ ਦੀ ਵਿਰਾਸਤ ਹੈ। ਚੀਮਾ ਨੇ ਕਿਹਾ ਕਿ ਨਰਿੰਦਰ ਮੋਦੀ ਸਰਕਾਰ  ਪੰਜਾਬ ਦੀ ਇਸ ਵਿਰਾਸਤ ਨੂੰ ਖੋਹਣ ਵਿੱਚ ਲੱਗੀ ਹੋਈ ਹੈ।

ਇਸੇ ਲਈ ਯੂਨੀਵਰਸਿਟੀ ਵਿੱਚ ਪੰਜਾਬ ਤੇ ਪੰਜਾਬੀ ਵਿਰੋਧੀ ਵਿਅਕਤੀ ਨੂੰ ਵਾਇਸ ਚਾਂਸਲਰ ਲਾਇਆ ਗਿਆ ਹੈ, ਜਿਸ ਨੇ ਯੂਨੀਵਰਸਿਟੀ ਦੀਆਂ ਲੋਕਤੰਤਰੀ ਸੰਸਥਾਵਾਂ ਸੈਨੇਟ ਅਤੇ ਸਿੰਡੀਕੇਟ ਨੂੰ ਖ਼ਤਮ ਕਰਨ ਦੇ ਕਦਮ ਚੁੱਕੇ ਹਨ। ਉਨਾਂ ਦੋਸ਼ ਲਾਇਆ ਕਿ ਮੌਜੂਦਾ ਵਾਇਸ ਚਾਂਸਲਰ ਨੇ ਲੰਮੇ ਸਮੇਂ ਤੋਂ ਸੈਨੇਟ ਅਤੇ ਸਿੰਡੀਕੇਟ ਦੀਆਂ ਚੋਣਾਂ ਨਹੀਂ ਕਰਵਾਈਆਂ ਅਤੇ ਯੂਨੀਵਰਸਿਟੀ ਨਾਲ ਸੰਬੰਧਤ ਫ਼ੈਸਲੇ ਆਪਣੇ ਪੱਧਰ ’ਤੇ ਨਰਿੰਦਰ ਮੋਦੀ ਸਰਕਾਰ ਦੇ ਨਿਰਦੇਸ਼ਾਂ ’ਤੇ ਕੀਤੇ ਜਾ ਰਹੇ ਹਨ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵੰਡ ਤੋਂ ਬਾਅਦ ਸੂਬੇ ਦੀ ਰਾਜਧਾਨੀ ਵਜੋਂ ਵਸਾਏ ਸ਼ਹਿਰ ਚੰਡੀਗੜ ਵਿਖੇ ਪੰਜਾਬ ਯੂਨੀਵਰਸਿਟੀ ਦਾ ਪੱਕਾ ਕੈਂਪਸ ਬਣਾਇਆ ਗਿਆ ਸੀ ਅਤੇ ਇਹ ਵਿਵਸਥਾ ਕੀਤੀ ਗਈ ਸੀ

ਜਦੋਂ ਹਰਿਆਣਾ ਰਾਜ ਦੇ ਕਾਲਜ ਉਥੋਂ ਦੀਆਂ ਯੂਨੀਵਰਸਿਟੀਆਂ ਨਾਲ ਜੁੜ ਜਾਣਗੇ ਤਾਂ ਪੰਜਾਬ ਸੂਬਾ ਪੰਜਾਬ ਯੂਨੀਵਰਸਿਟੀ ਦਾ ਮਾਲਕਾਨਾ ਹੱਕ ਪ੍ਰਾਪਤ ਕਰ ਲਵੇਗਾ। ਚੀਮਾ ਨੇ ਦੋਸ਼ ਲਾਇਆ ਪੰਜਾਬ ਦੀ ਸੱਤਾ ’ਤੇ ਕਾਬਜ ਰਹੀਆਂ ਅਕਾਲੀ ਦਲ ਬਾਦਲ ਅਤੇ ਕਾਂਗਰਸ ਪਾਰਟੀ ਦੀਆਂ ਸਰਕਾਰਾਂ ਨੇ ਪੰਜਾਬ ਯੂਨੀਵਰਸਿਟੀ ਨੂੰ ਪੰਜਾਬ ਦੇ ਹਵਾਲੇ ਕਰਨ ਲਈ ਕੇਂਦਰ ਸਰਕਾਰ ਕੋਲ ਕਦੇ ਵੀ ਦਾਅਵਾ ਪੇਸ਼ ਹੀ ਨਹੀਂ ਕੀਤਾ, ਜਿਸ ਦੇ ਲਈ ਪ੍ਰਕਾਸ਼ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਮੁੱਖ ਤੌਰ ’ਤੇ ਕਸੂਰਵਾਰ ਹਨ।’

ਇਸ ਸਮੇਂ ਪੰਜਾਬ ਯੂਨੀਵਰਸਿਟੀ ਦੇ ਸਾਬਕਾ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਮਲਵਿੰਦਰ ਸਿੰਘ ਕੰਗ ਨੇ ਕਿਹਾ ਨਰਿੰਦਰ ਮੋਦੀ ਸਰਕਾਰ ਅਤੇ ਵਾਇਸ ਚਾਂਸਲਰ ਵੱਲੋਂ ਸੁਧਾਰਾਂ ਦੇ ਨਾਂਅ ’ਤੇ ਪੰਜਾਬ ਯੂਨੀਵਰਸਿਟੀ ਦੀ ਆਜ਼ਾਦ ਹਸਤੀ ਅਤੇ ਲੋਕਤੰਤਰੀ ਪ੍ਰਣਾਲੀ ਨੂੰ ਖ਼ਤਮ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਯੂਨੀਵਰਸਿਟੀ ਦੇ ਚਾਂਸਲਰ ਕੋਲ ਯੂਨੀਵਰਸਿਟੀ ਸੰਬੰਧੀ ਫ਼ੈਸਲੇ ਲੈਣ ਦਾ ਕੋਈ ਹੱਕ ਨਹੀਂ ਹੈ, ਸਗੋਂ ਇਹ ਹੱਕ ਸੈਨੇਟ ਅਤੇ ਸਿੰਡੀਕੇਟ ਕੋਲ ਹੈ। ਯੂਨੀਵਰਸਿਟੀ ਨੂੰ ਦਿੱਤੇ ਜਾਂਦੇ ਫੰਡ ਵਧਾਉਣ ਦੀ ਮੰਗ ਕਰਦਿਆਂ ਕੰਗ ਨੇ ਕਿਹਾ ਕਿ ਯੂਨੀਵਰਸਿਟੀ ਨੂੰ ਪੈਸੇ ਦੇਣਾ ਕੇਂਦਰ ਅਤੇ ਪੰਜਾਬ ਸਰਕਾਰਾਂ ਦੀ ਜ਼ਿੰਮੇਵਾਰੀ ਹੈ, ਪਰ ਦੋਵੇਂ ਸਰਕਾਰਾਂ ਜ਼ਿੰਮੇਵਾਰੀਆਂ ਤੋਂ ਭੱਜ ਰਹੀਆਂ ਹਨ।

Tags: aam admi partyappharpal cheemaPrakash Badalpress confrencepunjab university
Share200Tweet125Share50

Related Posts

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

ਅਪ੍ਰੈਲ 21, 2026

ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ ‘ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ 

ਅਪ੍ਰੈਲ 21, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਪੜਚੋਲਣ ਲਈ ਗਲੋਬਲ ਸੈਮੀਕੰਡਕਟਰ ਦਿੱਗਜ਼ ਐਨ.ਐਕਸ.ਪੀ. ਨੂੰ ਨਿੱਘਾ ਸੱਦਾ

ਅਪ੍ਰੈਲ 21, 2026

’ਗੈਂਗਸਟਰਾਂ ‘ਤੇ ਵਾਰ’ ਨਾਲ ਕਈ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕੀਤਾ ਗਿਆ; 3 ਮਹੀਨਿਆਂ ਵਿੱਚ 49,298 ਅਪਰਾਧੀ ਪੁਲਿਸ ਦੇ ਸ਼ਿਕੰਜੇ ‘ਚ

ਅਪ੍ਰੈਲ 21, 2026

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ ਜਾਰੀ, 1.43 ਲੱਖ ਤੋਂ ਵੱਧ ਪਰਿਵਾਰਾਂ ਨੂੰ ਮਿਲਿਆ ਸਿੱਧਾ ਲਾਭ : ਡਾ. ਬਲਜੀਤ ਕੌਰ

ਅਪ੍ਰੈਲ 21, 2026

ਪੰਜਾਬ ਪੁਲਿਸ ਨੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼, ਚਾਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਅਪ੍ਰੈਲ 20, 2026
Load More

Recent News

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

ਅਪ੍ਰੈਲ 21, 2026

ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ ‘ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ 

ਅਪ੍ਰੈਲ 21, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਪੜਚੋਲਣ ਲਈ ਗਲੋਬਲ ਸੈਮੀਕੰਡਕਟਰ ਦਿੱਗਜ਼ ਐਨ.ਐਕਸ.ਪੀ. ਨੂੰ ਨਿੱਘਾ ਸੱਦਾ

ਅਪ੍ਰੈਲ 21, 2026

’ਗੈਂਗਸਟਰਾਂ ‘ਤੇ ਵਾਰ’ ਨਾਲ ਕਈ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕੀਤਾ ਗਿਆ; 3 ਮਹੀਨਿਆਂ ਵਿੱਚ 49,298 ਅਪਰਾਧੀ ਪੁਲਿਸ ਦੇ ਸ਼ਿਕੰਜੇ ‘ਚ

ਅਪ੍ਰੈਲ 21, 2026

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ ਜਾਰੀ, 1.43 ਲੱਖ ਤੋਂ ਵੱਧ ਪਰਿਵਾਰਾਂ ਨੂੰ ਮਿਲਿਆ ਸਿੱਧਾ ਲਾਭ : ਡਾ. ਬਲਜੀਤ ਕੌਰ

ਅਪ੍ਰੈਲ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.