ਪੰਜਾਬ ਸਰਕਾਰ ਵਲੋਂ ਬੀਤੇ ਦਿਨ ਗੰਨੇ ਦੀਆਂ ਕੀਮਤਾਂ ‘ਚ ਵਾਧਾ ਕੀਤਾ ਗਿਆ ਸੀ।ਜਿਸ ਤੋਂ ਬਾਅਦ ਅੱਜ ਕੇਂਦਰ ਵਲੋਂ ਗੰਨੇ ਦੇ ਭਾਅ ‘ਚ ਵਾਧਾ ਕੀਤਾ ਗਿਆ ਹੈ।ਦੱਸਣਯੋਗ ਹੈ ਕਿ ਕੇਂਦਰ ਸਰਕਾਰ ਵਲੋਂ 285 ਰੁਪਏ ਤੋਂ ਵਧਾ ਕੇ ਕੀਮਤ 290 ਰੁਪਏ ਕਰ ਦਿੱਤੀ ਗਈ ਹੈ ਜਿਸ ਦੇ ਵਿੱਚ 5 ਰੁਪਏ ਕੀਮਤ ਦਾ ਵਾਧਾ ਕੀਤਾ ਗਿਆ ਹੈ।ਦੱਸ ਦੇਈਏ ਕਿ ਗੰਨੇ ਦੀ ਐੱਫਆਰਪੀ ਘੱਟੋ ਘੱਟ ਕੀਮਤ ਹੈ ਜਿਸ ‘ਤੇ ਖੰਡ ਮਿੱਲ ਮਾਲਕ ਕਿਸਾਨਾਂ ਤੋਂ ਗੰਨਾ ਖਰੀਦਦੇ ਹਨ।ਸਰਕਾਰ ਮੁਤਾਬਕ ਇਸ ਫੈਸਲੇ ਨਾਲ 5 ਕਰੋੜ ਗੰਨਾ ਕਿਸਾਨਾਂ ਨੂੰ ਲਾਭ ਹੋਵੇਗਾ।
ਇਸ ਦੇ ਨਾਲ ਹੀ 5 ਲੱਖ ਮਜ਼ਦੂਰ ਵੀ ਇਸ ਖੰਡ ਮਿੱਲਾਂ ਤੇ ਇਸ ਕੰਮ ਨਾਲ ਜੁੜੇ ਹੋਰ ਲੋਕਾਂ ਨੂੰ ਲਾਭ ਪਹੁੰਚਾਉਣਗੇ। ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਇੱਕ ਪ੍ਰੈਸ ਕਾਨਫਰੰਸ ਕਰਕੇ ਇਸ ਸਬੰਧੀ ਕਈ ਐਲਾਨ ਕੀਤੇ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਗੰਨੇ ਦੀ ਢ੍ਰਫ ਵਿੱਚ 5 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਹੈ। ਦੱਸਣਯੋਗ ਹੈ ਕਿ ਪਿਛਲੇ 5 ਦਿਨਾਂ ਤੋਂ ਪੰਜਾਬ ‘ਚ ਕਿਸਾਨਾਂ ਵਲੋਂ ਧਰਨਾ ਲਗਾਇਆ ਜਾ ਰਿਹਾ ਸੀ ਜਿਸ ‘ਚ ਕਿਸਾਨਾਂ ਦੀ ਪੰਜਾਬ ਸਰਕਾਰ ਨਾਲ 2 ਦੌਰ ਦੀ ਮੀਟਿੰਗ ਵੀ ਕੀਤੀ ਗਈ ਸੀ ਕਿ ਜੋ ਕਿ ਬੇਸਿੱਟਾ ਰਹੀ ਅਤੇ ਬੀਤੇ ਦਿਨ ਮੁੱਖ ਮੰਤਰੀ ਨਾਲ ਗੰਨਾ ਕਿਸਾਨਾਂ ਦੀ ਬੈਠਕ ਹੋਈ ਜਿਸ ‘ਚ ਪੰਜਾਬ ਸਰਕਾਰ ਵਲੋਂ ਫੈਸਲਾ ਲਿਆ ਗਿਆ ਹੈ ਕਿ ਗੰਨੇ ਦੀਆਂ ਕੀਮਤਾਂ ਵਧਾ ਕੇ 360 ਰੁਪਏ ਕਰ ਦਿੱਤੀ ਗਈ ਹੈ।