ਬੁੱਧਵਾਰ, ਅਪ੍ਰੈਲ 8, 2026 12:23 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ’ਚ ਹੋਵੇਗਾ ਮੇਜਰ ਧਿਆਨ ਚੰਦ ਨੂੰ ਸਮਰਪਿਤ ਸਭ ਤੋਂ ਵੱਡਾ ‘ਪੰਜਾਬ ਖੇਡ ਮੇਲਾ’ : CM ਮਾਨ

ਪੰਜਾਬ ’ਚ ਹੋਵੇਗਾ ਮੇਜਰ ਧਿਆਨ ਚੰਦ ਨੂੰ ਸਮਰਪਿਤ ਸਭ ਤੋਂ ਵੱਡਾ ‘ਪੰਜਾਬ ਖੇਡ ਮੇਲਾ’ : CM ਮਾਨ

by propunjabtv
ਅਗਸਤ 4, 2022
in ਪੰਜਾਬ
0

ਸੂਬੇ ’ਚ ਖੇਡ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੌਮੀ ਖੇਡ ਦਿਵਸ ਮੌਕੇ 29 ਅਗਸਤ ਨੂੰ ਮੇਜਰ ਧਿਆਨ ਚੰਦ ਦੇ ਜਨਮ ਦਿਨ ਮੌਕੇ ਕਰਵਾਏ ਜਾ ਰਹੇ ਹੁਣ ਤੱਕ ਦੇ ਸਭ ਤੋਂ ਵੱਡੇ ਖੇਡ ਕੁੰਭ ‘ਪੰਜਾਬ ਖੇਡ ਮੇਲਾ’ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ‘‘ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਲੱਖਾਂ ਖਿਡਾਰੀਆਂ ਲਈ ਹਮੇਸ਼ਾ ਤੋਂ ਪ੍ਰੇਰਨਾ ਦਾ ਸਰੋਤ ਰਹੇ ਹਨ ਅਤੇ ਪੰਜਾਬ ਖੇਡ ਮੇਲਾ ਉੱਭਰਦੇ ਖਿਡਾਰੀਆਂ ਤੇ ਆਮ ਲੋਕਾਂ ਵਿਚਾਲੇ ਖੇਡਾਂ ਦੀ ਚਿਣਗ ਨੂੰ ਹੋਰ ਹਵਾ ਦੇਵੇਗਾ।” ਮੁੱਖ ਮੰਤਰੀ ਨੇ ਕਿਹਾ ਕਿ ਇਸ ਖੇਡ ਮੇਲੇ ਦਾ ਮੁੱਢਲਾ ਉਦੇਸ਼ ਇਕ ਪਾਸੇ ਖੇਡਾਂ ਦੇ ਖੇਤਰ ’ਚ ਨਵੀਆਂ ਪ੍ਰਤਿਭਾਵਾਂ ਦੀ ਪਛਾਣ ਕਰਨਾ ਹੈ ਅਤੇ ਦੂਜੇ ਪਾਸੇ ਸੂਬੇ ’ਚ ਖੇਡ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਦੇਣਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ ’ਚ ਆਪਣੀਆਂ ਚਮਕਾਂ ਬਿਖੇਰ ਰਹੇ ਪੰਜਾਬ ਦੇ ਖਿਡਾਰੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਜੇ ਉਨ੍ਹਾਂ ਨੂੰ ਅਨੁਕੂਲ ਮਾਹੌਲ ਮਿਲੇ ਤਾਂ ਉਹ ਕਿਸੇ ਵੀ ਖੇਤਰ ’ਚ ਚਮਤਕਾਰ ਦਿਖਾ ਸਕਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਮੇਲਾ ਨੌਜਵਾਨਾਂ ਨੂੰ ਆਪਣਾ ਹੁਨਰ ਦਿਖਾਉਣ ਲਈ ਵੱਡਾ ਪਲੇਟਫਾਰਮ ਮੁਹੱਈਆ ਕਰਨ ਤੋਂ ਇਲਾਵਾ ਸੂਬੇ ’ਚ ਖੇਡਾਂ ਦੇ ਮੁਆਫ਼ਕ ਮਾਹੌਲ ਪੈਦਾ ਹੋਣਾ ਯਕੀਨੀ ਬਣਾਏਗਾ।

ਮੁੱਖ ਮੰਤਰੀ ਨੇ ਦੱਸਿਆ ਕਿ ਇਹ ਆਪਣੀ ਤਰ੍ਹਾਂ ਦਾ ਪਹਿਲਾ ਅਜਿਹਾ ਮੇਲਾ ਹੋਵੇਗਾ, ਜਿਸ ’ਚ ਖਿਡਾਰੀਆਂ ਤੇ ਨਾਗਰਿਕਾਂ ਸਣੇ ਚਾਰ ਲੱਖ ਤੋਂ ਵੱਧ ਲੋਕ 28 ਖੇਡ ਵੰਨਗੀਆਂ ’ਚ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਇਹ ਮੇਲਾ ਬਲਾਕ ਤੋਂ ਸੂਬਾ ਪੱਧਰ ਤੱਕ ਕਰਵਾਇਆ ਜਾਵੇਗਾ, ਜਿਸ ਦੌਰਾਨ ਜੇਤੂਆਂ ਨੂੰ ਸਰਟੀਫਿਕੇਟਾਂ ਸਮੇਤ ਕੁੱਲ ਪੰਜ ਕਰੋੜ ਰੁਪਏ ਦੇ ਨਕਦ ਇਨਾਮ ਦਿੱਤੇ ਜਾਣਗੇ। ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਖੇਡ ਮੇਲੇ ਦੌਰਾਨ ਪੈਰਾ ਅੈਥਲੀਟਾਂ ਦੇ ਨਾਲ-ਨਾਲ 40 ਸਾਲ ਤੋਂ ਵੱਧ ਉਮਰ ਵਰਗ ਵਾਲਿਆਂ ਲਈ ਵੀ ਵੱਖ-ਵੱਖ ਖੇਡ ਵੰਨਗੀਆਂ ਹੋਣਗੀਆਂ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਸ ਮੇਲੇ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ ਦਿੰਦਿਆਂ ਕਿਹਾ ਕਿ ਇਸ ਸਬੰਧ ’ਚ ਕਿਸੇ ਵੀ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਕਿਸੇ ਵੀ ਸੂਬਾ ਸਰਕਾਰ ਦੀ ਆਪਣੀ ਤਰ੍ਹਾਂ ਦੀ ਅਨੂਠੀ ਪਹਿਲਕਦਮੀ ਹੈ ਅਤੇ ਹਰੇਕ ਅਧਿਕਾਰੀ ਇਸ ਨੂੰ ਕਾਮਯਾਬ ਕਰਨ ’ਚ ਕੋਈ ਕਸਰ ਬਾਕੀ ਨਾ ਛੱਡੇ। ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਖੇਡ ਭਾਵਨਾ ਤੇ ਉਤਸ਼ਾਹ ਨਾਲ ਦੋ ਮਹੀਨੇ ਤੱਕ ਚੱਲਣ ਵਾਲੇ ਇਸ ਵੱਡੇ ਖੇਡ ਕੁੰਭ ਵਿੱਚ ਹਿੱਸਾ ਲੈਣ।

Tags: cm mannMajor Dhyan ChandPunjab Sports Fair
Share207Tweet129Share52

Related Posts

ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਅਦਾਰੇ

ਅਪ੍ਰੈਲ 7, 2026

ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਅਪ੍ਰੈਲ 7, 2026

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 7, 2026

ਨਸ਼ਾ ਤਸਕਰ ਅਦਾਲਤ ਵਿੱਚ ਕਿਉਂ ਹਾਰ ਰਹੇ ਹਨ: ਪੰਜਾਬ ਦੇ ਪੁਲਿਸਿੰਗ ਮਾਡਲ ਤੇ ਇੱਕ ਝਾਤ ਜਿਸ ਕਰਕੇ ਪੰਜਾਬ ਦੇਸ਼ ਭਰ ਦੇ ਵਿਚ ਨਸ਼ਿਆਂ ਸੰਬੰਧੀ ਗ੍ਰਿਫਤਾਰੀਆਂ ਹੈ ‘ਚ ਮੋਹਰੀ

ਅਪ੍ਰੈਲ 7, 2026

ਪੰਜਾਬ ‘ਚ 4 ਜ਼ਿਲ੍ਹਿਆਂ ਦੇ DC ਸਮੇਤ 13 ਅਫ਼ਸਰਾਂ ਦੇ ਤਬਾਦਲੇ

ਅਪ੍ਰੈਲ 6, 2026

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਅਪ੍ਰੈਲ 6, 2026
Load More

Recent News

ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਅਦਾਰੇ

ਅਪ੍ਰੈਲ 7, 2026

ਇੰਡੀਗੋ ਤੋਂ ਬਾਅਦ ਹੁਣ ਇਸ ਏਅਰਲਾਈਨ ਨੇ ਵਧਾਏ ਟਿਕਟ ਦੇ ਰੇਟ!

ਅਪ੍ਰੈਲ 7, 2026

10ਵੀਂ ਅਤੇ 12ਵੀਂ ਦੇ ਨਤੀਜਿਆਂ ਲਈ ਉਲਟੀ ਗਿਣਤੀ ਸ਼ੁਰੂ; ਇਸ ਮਿਤੀ ਨੂੰ ਘੋਸ਼ਿਤ ਕੀਤੇ ਜਾ ਸਕਦੇ ਹਨ ਨਤੀਜੇ

ਅਪ੍ਰੈਲ 7, 2026

ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਅਪ੍ਰੈਲ 7, 2026

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.