ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਅਗਵਾਈ ਵਾਲੀ ਸੂਬਾ ਸਰਕਾਰ (Punjab government) ਨੋਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। ਇਸੇ ਲੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਮਿਸ਼ਨ ਵਾਤਸਲਿਆ ਅਧੀਨ ਵੱਖ-ਵੱਖ ਅਸਾਮੀਆਂ ਭਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੀ ਵਿਕਾਸ ਮੰਤਰੀ ਡਾ.ਬਲਜੀਤ ਕੌਰ (Dr. Baljit Kaur) ਨੇ ਦੱਸਿਆ ਕਿ ਮਿਸ਼ਨ ਵਾਤਸਲਿਆ ਸਕੀਮ ਅਪ੍ਰੈਲ 2022 ਤੋਂ ਸ਼ੁਰੂ ਹੋ ਚੁੱਕੀ ਹੈ। ਇਸ ਸਕੀਮ ਤਹਿਤ ਬੱਚਿਆਂ ਦੀ ਸੁਰੱਖਿਆਂ, ਉਹਨਾ ਦੇ ਅਧਿਕਾਰ ਅਤੇ ਸਰਵਪੱਖੀ ਨੂੰ ਯਕੀਨੀ ਬਨਾਉਣਾ ਹੈ। ਇਸ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਟੋਰ ਕੀਪਰ ਕਮ ਅਕਾਊਟੈਂਟ, ਪੈਰਾ ਮੈਡੀਕਲ ਸਟਾਫ, ਕੁੱਕ, ਹਾਊਸ ਕੀਪਰ ਅਤੇ ਹੈਲਪਰ ਦੀਆਂ ਅਸਾਮੀਆਂ ਭਰਨ ਲਈ ਅਰਜ਼ੀਆਂ ਮੰਗੀਆਂ ਹਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਬਿਨੈਕਾਰ sswcd.punjab.gov.in ਤੇ ਆਪਣੇ ਵੇਰਵੇ ਭਰ ਸਕਦੇ ਹਨ। ਇਹਨਾਂ ਅਸਾਮੀਆਂ ਨੂੰ ਭਰਨ ਦੀ ਆਖਰੀ ਮਿਤੀ 15 ਨਵੰਬਰ 2022 ਹੈ। ਪੰਜਾਬ ਸਰਕਾਰ ਵੱਲੋਂ ਭਰਤੀ ਨੋਟਿਸ ਲਈ ਜੇਕਰ ਭਵਿੱਖ ਵਿੱਚ ਕੋਈ ਸੋਧ (ਸੋਧਾਂ) ਕੀਤੀ ਜਾਂਦੀ ਹੈ ਤਾਂ ਉਹ sswcd.punjab.gov.in ਵੈਬਸਾਈਟ ਤੇ ਪ੍ਰਕਾਸ਼ਿਤ ਕੀਤੀ ਜਾਵੇਗੀ।
ਇਹ ਵੀ ਪੜ੍ਹੋ: Russia Ukraine War Update: ਰੂਸ ਦੇ ਹਮਲੇ ਮਗਰੋਂ ਦਰ-ਦਰ ਭੱਟਕਣ ਨੂੰ ਮਜ਼ਬੂਰ ਯੂਕਰੇਨੀ, ਕਰੋੜਾਂ ਨੇ ਛੱਡਿਆ ਦੇਸ਼
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h