ਬਠਿੰਡਾ ਦੇ ਡੀਐਸਪੀ ਗੁਰਜੀਤ ਰੋਮਾਣਾ ਵੱਲੋਂ ਪ੍ਰੋਟੋਕੋਲ ਦੀ ਉਲੰਘਣਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਐਤਵਾਰ ਨੂੰ ਬਠਿੰਡਾ ਪਹੁੰਚੇ। ਇਸ ਦੌਰਾਨ ਉਹ ਮੰਜੇ ‘ਤੇ ਬੈਠ ਕੇ ਕਿਸਾਨ ਨਾਲ ਗੱਲ ਕਰ ਰਹੇ ਸੀ ਤਾਂ ਪਿੱਛੇ ਖੜ੍ਹੇ ਡੀਐਸਪੀ ਗੁਰਜੀਤ ਰੋਮਾਣਾ ਨੂੰ ਪੈਰ ਮੰਜੇ ਤੇ ਰੱਖ ਖੜ੍ਹਾ ਦੇਖਿਆ ਗਿਆ। ਤੁਹਾਨੂੰ ਦੱਸ ਦੇਈਏ ਕਿ ਡੀਐਸਪੀ ਦਾ ਇਹ ਵੀਡੀਓ ਵਾਇਰਲ ਹੋਣ ਤੋਂ ਬਾਅਦ ਉਨ੍ਹਾਂ ਦੀ ਬਹੁਤ ਆਲੋਚਨਾ ਹੋ ਰਹੀ ਹੈ |