ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਸ਼ਨੀਵਾਰ ਨੂੰ ਬਹਿਬਲ ਕਲਾਂ ਇਨਸਾਫ਼ ਮੋਰਚੇ ਵਿੱਚ ਪੁੱਜੇ। ਇਸ ਦੌਰਾਨ ਖਹਿਰਾ ਨੇ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਦਿਲਾਸਾ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਪੀੜਤ ਪਰਿਵਾਰ ਨੂੰ ਜਲਦੀ ਤੋਂ ਜਲਦੀ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ।
ਦੱਸ ਦੇਈਏ ਕਿ 2015 ‘ਚ ਬਰਗਾੜੀ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਤੋਂ ਬਾਅਦ 14 ਅਕਤੂਬਰ ਨੂੰ ਕੋਟਕਪੂਰਾ ਅਤੇ ਬਹਿਬਲ ਕਲਾਂ ‘ਚ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਲੋਕਾਂ ‘ਤੇ ਪੁਲਿਸ ਨੇ ਗੋਲੀਆਂ ਚਲਾਈਆਂ ਸਨ। ਬਹਿਬਲ ਕਲਾਂ ਵਿੱਚ ਦੋ ਨੌਜਵਾਨਾਂ ਦੀ ਜਾਨ ਚਲੀ ਗਈ।