ਆਮ ਆਦਮੀ ਪਾਰਟੀ ਪੰਜਾਬ ਨੇ ਬਿਜਲੀ ਦੇ ਮੁੱਦੇ ਨੂੰ ਲੈ ਕੇ ਕੈਪਟਨ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਦਰਅਸਲ, ਆਮ ਆਦਮੀ ਪਾਰਟੀ ਨੇ ਸ਼ਹਿਰ ਦੇ ਬੱਸ ਅੱਡੇ ਦੇ ਸਾਹਮਣੇ ਮੇਨ ਚੌਕ ਵਿਖੇ ਪੰਜਾਬ ਸਰਕਾਰ ਵਿਰੁੱਧ ਧਰਨਾ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਜਨਤਾ ਨੂੰ ਰਾਜ ਵਿੱਚ ਸਭ ਤੋਂ ਮਹਿੰਗੀ ਬਿਜਲੀ ਮਿਲ ਰਹੀ ਹੈ।
‘ਆਪ’ ਪਾਰਟੀ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਲਦ ਹੀ ਬਿਜਲੀ ਸਮਝੌਤੇ ਰੱਦ ਕੀਤੇ ਜਾਣ, ਤਾਂ ਜੋ ਆਮ ਆਦਮੀ ਨੂੰ ਬਿਜਲੀ ਦੇ ਵੱਡੇ ਬਿੱਲਾਂ ਤੋਂ ਰਾਹਤ ਮਿਲ ਸਕੇ। ਪਾਰਟੀ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਜੇਕਰ ਸਾਡੀ ਸਰਕਾਰ ਸੱਤਾ ਵਿੱਚ ਆਉਂਦੀ ਹੈ ਤਾਂ ਇਹ ਬਿਜਲੀ ਸਮਝੌਤੇ ਪਹਿਲਾਂ ਰੱਦ ਕਰ ਦਿੱਤੇ ਜਾਣਗੇ।