ਬਿਕਰਮਜੀਤ ਮਜੀਠੀਆ ਨੂੰ ਫਿਲਹਾਲ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ।ਫਿਲਹਾਲ ਮਜੀਠੀਆ ਦੀ ਅਗਾਊਂ ਜ਼ਮਾਨਤ ‘ਤੇ ਸੁਣਵਾਈ ਟਲ ਗਈ ਹੈ।5 ਜਨਵਰੀ ਨੂੰ ਹਾਈਕੋਰਟ ‘ਚ ਅਗਲੀ ਸੁਣਵਾਈ ਹੋਵੇਗੀ।ਦੋਹਾਂ ਧਿਰਾਂ ਨੇ ਅਦਾਲਤ ਤੋਂ ਸਮਾਂ ਮੰਗਿਆ ਹੈ।
ਡਰੱਗ ਮਾਮਲੇ ‘ਚ ਫਸੇ ਅਕਾਲੀ ਆਗੂ ਬਿਕਰਮ ਮਜੀਠੀਆ ਦੀਆਂ ਮੁਸ਼ਕਿਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਹਾਈਕੋਰਟ ਦਾ ਸਟੇਅ ਲੈਣ ਵਾਲੇ ਮਜੀਠੀਆ ਨੂੰ ਅਜੇ ਤੱਕ ਰਾਹਤ ਨਹੀਂ ਮਿਲੀ ਹੈ। ਹੁਣ ਇਸ ਮਾਮਲੇ ਦੀ ਸੁਣਵਾਈ 5 ਜਨਵਰੀ ਤੱਕ ਟਾਲ ਦਿੱਤੀ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਵਰਚੁਅਲ ਸੁਣਵਾਈ ਨਾ ਹੋਣ ਕਾਰਨ ਵਕੀਲ ਮੁਕੁਲ ਰੋਹਤਗੀ ਹਾਈ ਕੋਰਟ ‘ਚ ਪੇਸ਼ ਨਹੀਂ ਹੋ ਸਕੇ, ਜਿਸ ਕਾਰਨ ਸੁਣਵਾਈ ਟਾਲ ਦਿੱਤੀ ਗਈ।
ਮਤਲਬ ਹੁਣ ਮਜੀਠੀਆ ਨੂੰ 5 ਜਨਵਰੀ ਤੱਕ ਇੰਤਜ਼ਾਰ ਕਰਨਾ ਪਵੇਗਾ। ਦੱਸ ਦੇਈਏ ਕਿ ਮੋਹਾਲੀ ਅਦਾਲਤ ਵਲੋਂ ਮਜੀਠੀਆ ਦੀ ਜ਼ਮਾਨਤ ਪਹਿਲਾਂ ਹੀ ਰੱਦ ਕੀਤੀ ਜਾ ਚੁੱਕੀ ਹੈ।