ਸੋਮਵਾਰ, ਅਕਤੂਬਰ 6, 2025 04:54 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਬੀਬੀ ਜਗੀਰ ਕੌਰ ਨੇ ਬਿਆਨ,ਭਾਰਤ ਸਰਕਾਰ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣ ਲਈ ਦਿਖਾਵੇ ਸੰਜੀਦਗੀ

by propunjabtv
ਜੁਲਾਈ 7, 2021
in ਦੇਸ਼, ਪੰਜਾਬ
0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਨਾ ਖੋਲਣ ਦੇ ਮਾਮਲੇ ਵਿਚ ਭਾਰਤ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਹੈ। ਉਨ੍ਹਾਂ ਆਖਿਆ ਕਿ ਇੰਝ ਲਗਦਾ ਹੈ ਕਿ ਜਿਵੇਂ ਭਾਰਤ  ਸਰਕਾਰ ਨੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਪਾਕਿਸਤਾਨ ਵਿਚਲੇ ਅਸਥਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਕੇਵਲ ਸੰਗਤ ਦੀਆਂ ਅੱਖਾਂ ਵਿਚ ਘੱਟਾ ਪਾਉਣ ਲਈ ਹੀ ਖੋਲ੍ਹਿਆ ਹੋਵੇ। ਜੇਕਰ ਸਰਕਾਰ ਇਸ ਸਬੰਧ ਵਿਚ ਸੰਜੀਦਾ ਹੁੰਦੀ ਤਾਂ ਲੰਮੇਂ ਸਮੇਂ ਤੋਂ ਬੰਦ ਪਿਆ ਲਾਂਘਾ ਮੁੜ ਖੋਲਣ ਦੀ ਪਹਿਲਕਦਮੀ ਕਰਦੀ। ਉਨ੍ਹਾਂ ਕਿਹਾ ਕਿ ਹੁਣ ਜਦੋਂ ਧਾਰਮਿਕ ਅਸਥਾਨ ਅਤੇ ਹੋਰ ਜਨਤਕ ਥਾਵਾਂ ਖੋਲੀਆਂ ਜਾ ਚੁੱਕੀਆਂ ਹਨ ਤਾਂ ਕਰਤਾਰਪੁਰ ਸਾਹਿਬ ਲਾਂਘੇ ’ਤੇ ਕੋਰੋਨਾ ਦਾ ਬਾਹਨਾ ਨਹੀਂ ਰਹਿਣਾ ਚਾਹੀਦਾ।

ਬੀਬੀ ਜਗੀਰ ਕੌਰ ਅੰਮ੍ਰਿਤਸਰ ਦੇ ਕਸਬਾ ਰਮਦਾਸ ’ਚ ਬਾਬਾ ਬੁੱਢਾ ਸਾਹਿਬ ਜੀ ਦੇ ਪਾਵਨ ਅਸਥਾਨ ਵਿਖੇ ਲੰਗਰ ਹਾਲ ਅਤੇ ਦੀਵਾਨ ਹਾਲ ਦਾ ਉਦਘਾਟਨ ਕਰਨ ਲਈ ਪੁੱਜੇ ਹੋਏ ਸਨ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਭਾਰਤ ਸਰਕਾਰ ਨੂੰ ਤੁਰੰਤ ਖੋੋਲਣਾ ਚਾਹੀਦਾ ਹੈ, ਕਿਉਂਕਿ ਇਸ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਸਬੰਧ ਵਿਚ ਭਾਰਤ ਸਰਕਾਰ ਨੂੰ ਕਈ ਵਾਰ ਪੱਤਰ ਲਿਖੇ ਗਏ ਹਨ ਅਤੇ ਜਲਦੀ ਹੀ ਇਕ ਹੋਰ ਪੱਤਰ ਵੀ ਲਿਖਿਆ ਜਾਵੇਗਾ।

ਇਸ ਦੌਰਾਨ ਬੀਬੀ ਜਗੀਰ ਕੌਰ ਨੇ ਅਕਾਲੀ ਸਰਕਾਰ ਵੱਲੋਂ ਬਣਾਈਆਂ ਗਈਆਂ ਵਿਰਾਸਤੀ ਯਾਦਗਾਰਾਂ ਦੀ ਮੌਜੂਦਾ ਸਰਕਾਰ ਵੱਲੋਂ ਕੀਤੀ ਜਾ ਰਹੀ ਅਣਦੇਖੀ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਨ੍ਹਾਂ ਯਾਦਗਾਰਾਂ ਵਿਖੇ ਬੂਟੇ ਲਗਾ ਕੇ ਵਾਤਾਵਰਣ ਨੂੰ ਸਾਫ ਸੁਥਰਾ ਬਣਾਉਣ ਲਈ ਯਤਨ ਕਰੇਗੀ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਨੇ ਯਾਦਗਾਰਾਂ ਸਥਾਪਤ ਕਰਕੇ ਵਿਰਸੇ ਦੀ ਜਾਣਕਾਰੀ ਨਵੀਂ ਪੀੜੀ ਤੱਕ ਪਹੁੰਚਾਉਣ ਦਾ ਵਧੀਆ ਯਤਨ ਕੀਤਾ ਸੀ, ਪਰ ਮੌਜੂਦਾ ਸਰਕਾਰ ਵੱਲੋਂ ਇਨ੍ਹਾਂ ਯਾਦਗਾਰਾਂ ਦੇ ਰੱਖ-ਰਖਾਵ ਲਈ ਸੰਜੀਦਾ ਯਤਨ ਨਹੀਂ ਕੀਤੇ ਜਾ ਰਹੇ।

ਬੀਬੀ ਜਗੀਰ ਕੌਰ ਨੇ ਇਕ ਸਵਾਲ ਦੇ ਜਵਾਬ ਵਿਚ ਸੁਧੀਰ ਸੂਰੀ ਵੱਲੋਂ ਸਿੱਖ ਸਿਧਾਂਤਾਂ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਰੁੱਧ ਕੀਤੇ ਗਏ ਕੂੜ ਪ੍ਰਚਾਰ ਨੂੰ ਉਸ ਦੀ ਬਿਮਾਰ ਮਾਨਸਿਕਤਾ ਦਾ ਪ੍ਰਗਟਾਵਾ ਦੱਸਿਆ। ਉਨ੍ਹਾਂ ਕਿਹਾ ਕਿ ਅਜਿਹੇ ਲੋਕ ਪੰਜਾਬ ਦਾ ਸ਼ਾਂਤਮਈ ਮਾਹੌਲ ਨੂੰ ਜਾਣਬੁਝ ਕੇ ਖਰਾਬ ਕਰਨਾ ਚਾਹੁੰਦੇ ਹਨ ਅਤੇ ਭਾਈਚਾਰਕ ਸਾਂਝ ਨੂੰ ਤਾਰ-ਤਾਰ ਕਰਨ ਦੀ ਤਾਕ ਵਿਚ ਰਹਿੰਦੇ ਹਨ। ਉਨ੍ਹਾਂ ਆਖਿਆ ਕਿ ਸਰਕਾਰਾਂ ਨੂੰ ਅਜਿਹੇ ਲੋਕਾਂ ਨੂੰ ਨੱਥ ਪਾ ਕੇ ਰਖਣੀ ਚਾਹੀਦੀ ਹੈ ਤਾਂ ਜੋ ਪੰਜਾਬ ਦਾ ਮਾਹੌਲ ਖਰਾਬ ਨਾ ਹੋਵੇ।

ਇਸ ਦੌਰਾਨ ਬੀਬੀ ਜਗੀਰ ਕੌਰ ਨੇ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਰਮਦਾਸ ਵਿਖੇ ਲੰਗਰ ਹਾਲ ਅਤੇ ਦੀਵਾਨ ਹਾਲ ਦਾ ਉਦਘਾਟਨ ਕਰਨ ਤੋਂ ਇਲਾਵਾ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਵਿਖੇ ਪ੍ਰਬੰਧਕੀ ਬਲਾਕ ਦੇ ਨੀਂਹ ਪੱਥਰ ਤੋਂ ਪਰਦਾ ਵੀ ਹਟਾਇਆ।

ਇਸ ਮੌਕੇ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਸ. ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਕਸਬਾ ਰਮਦਾਸ ਵਿਖੇ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਨਾਲ ਸਬੰਧਤ ਕਾਰਜ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ ਤੇ ਹਲਕਾ ਮੈਂਬਰ ਮਾਸਟਰ ਅਮਰੀਕ ਸਿੰਘ ਵਿਛੋਆ ਨੇ ਵੀ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦਾ ਸਨਮਾਨ ਵੀ ਕੀਤਾ ਗਿਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਡਾ. ਅਵਤਾਰ ਕੌਰ ਅਜਨਾਲਾ, ਬਾਬਾ ਜਗਤਾਰ ਸਿੰਘ ਤਰਨਤਾਰਨ ਵਾਲੇ, ਬਾਬਾ ਗੁਰਮੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ, ਮਾਸਟਰ ਅਮਰੀਕ ਸਿੰਘ ਵਿਛੋਆ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਬਾਵਾ ਸਿੰਘ ਗੁਮਾਨਪੁਰਾ, ਭਾਈ ਰਾਮ ਸਿੰਘ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਕੁਲਦੀਪ ਸਿੰਘ ਤੇੜਾ, ਬੀਬੀ ਜੋਗਿੰਦਰ ਕੌਰ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਸ. ਹਰਵਿੰਦਰ ਸਿੰਘ ਰੂਪੋਵਾਲੀ, ਡਾ. ਸੁਖਬੀਰ ਸਿੰਘ ਓਐਸਡੀ. ਸ. ਸ਼ਮਸ਼ੇਰ ਸਿੰਘ ਸ਼ੇਰਾ ਸਾਬਕਾ ਕੌਂਸਲਰ, ਸ. ਕਰਮਜੀਤ ਸਿੰਘ ਕਿਆਮਪੁਰ ਸਾਬਕਾ ਮੀਤ ਸਕੱਤਰ, ਸ. ਕਰਮਜੀਤ ਸਿੰਘ ਨਾਭਾ ਆਦਿ ਹਾਜ਼ਰ ਸਨ।

Tags: bibi jagir kaurKartarpur Sahib corridorseriousness
Share201Tweet126Share50

Related Posts

ਸੁਪਰੀਮ ਕੋਰਟ ਅੰਦਰ ਜੱਜ ‘ਤੇ ਹ.ਮ.ਲਾ, ਵਕੀਲ ਨੇ ਹੀ ਕੀਤੀ ਜੁੱਤੀ ਸੁੱਟਣ ਦੀ ਕੋਸ਼ਿਸ਼

ਅਕਤੂਬਰ 6, 2025

ਲੁਧਿਆਣਾ ‘ਚ ਸਿਹਤ ਵਿਭਾਗ ਦੀ ਵੱਡੀ ਕਾਰਵਾਈ, 40 ਕਿਲੋ ਨਕਲੀ ਦੇਸੀ ਘਿਓ ਕੀਤਾ ਬਰਾਮਦ

ਅਕਤੂਬਰ 6, 2025

ਲੁਧਿਆਣਾ ਵਿੱਚ ਨਕਲੀ ਘਿਓ ਬਣਾਉਣ ਵਾਲੇ ਗਿਰੋਹ ’ਤੇ ਵੱਡੀ ਕਾਰਵਾਈ : 50 ਕਿਲੋ ਘਿਓ, ਕਰੀਮ ਅਤੇ ਸੁੱਕਾ ਦੁੱਧ ਬਰਾਮਦ

ਅਕਤੂਬਰ 6, 2025

ਪੰਜਾਬ ‘ਚ ਰਾਜ ਸਭਾ ਉਪ ਚੋਣਾਂ ਦੀਆਂ ਤਿਆਰੀਆਂ ਸ਼ੁਰੂ, 24 ਅਕਤੂਬਰ ਨੂੰ ਹੋਵੇਗੀ ਵੋਟਿੰਗ

ਅਕਤੂਬਰ 6, 2025

13 ਦਿਨਾਂ ਲਈ ਬੰਦ ਹੋ ਰਿਹਾ ਚੰਡੀਗੜ੍ਹ ਏਅਰਪੋਰਟ, ਜਾਣੋ ਕਾਰਨ

ਅਕਤੂਬਰ 6, 2025

ਭਾਖੜਾ ਤੋਂ ਅੱਜ ਵੀ ਛੱਡਿਆ ਜਾ ਰਿਹਾ 40 ਹਜ਼ਾਰ ਕਿਊਸਿਕ ਪਾਣੀ, ਖਤਰੇ ਦੇ ਨਿਸ਼ਾਨ ਤੋਂ 9 ਫੁੱਟ ਦੂਰ ਹੈ ਪਾਣੀ

ਅਕਤੂਬਰ 6, 2025
Load More

Recent News

Google Chrome ਤੇ Mozilla Firefox ‘ਚ ਕਈ ਸੁਰੱਖਿਆ ਖਾਮੀਆਂ, ਸਰਕਾਰ ਨੇ ਅਲਰਟ ਕੀਤਾ ਜਾਰੀ

ਅਕਤੂਬਰ 6, 2025

ਸੁਪਰੀਮ ਕੋਰਟ ਅੰਦਰ ਜੱਜ ‘ਤੇ ਹ.ਮ.ਲਾ, ਵਕੀਲ ਨੇ ਹੀ ਕੀਤੀ ਜੁੱਤੀ ਸੁੱਟਣ ਦੀ ਕੋਸ਼ਿਸ਼

ਅਕਤੂਬਰ 6, 2025

ਲੁਧਿਆਣਾ ‘ਚ ਸਿਹਤ ਵਿਭਾਗ ਦੀ ਵੱਡੀ ਕਾਰਵਾਈ, 40 ਕਿਲੋ ਨਕਲੀ ਦੇਸੀ ਘਿਓ ਕੀਤਾ ਬਰਾਮਦ

ਅਕਤੂਬਰ 6, 2025

ਲੁਧਿਆਣਾ ਵਿੱਚ ਨਕਲੀ ਘਿਓ ਬਣਾਉਣ ਵਾਲੇ ਗਿਰੋਹ ’ਤੇ ਵੱਡੀ ਕਾਰਵਾਈ : 50 ਕਿਲੋ ਘਿਓ, ਕਰੀਮ ਅਤੇ ਸੁੱਕਾ ਦੁੱਧ ਬਰਾਮਦ

ਅਕਤੂਬਰ 6, 2025

ਪੰਜਾਬ ‘ਚ ਰਾਜ ਸਭਾ ਉਪ ਚੋਣਾਂ ਦੀਆਂ ਤਿਆਰੀਆਂ ਸ਼ੁਰੂ, 24 ਅਕਤੂਬਰ ਨੂੰ ਹੋਵੇਗੀ ਵੋਟਿੰਗ

ਅਕਤੂਬਰ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.